ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਫਿਰ ਫੜੀ ਰਫ਼ਤਾਰ, ਜਾਣੋ 22k ਅਤੇ 24k ਸੋਨੇ ਦੀ ਕੀਮਤ

Friday, Nov 29, 2024 - 06:24 PM (IST)

ਮੁੰਬਈ - ਅੱਜ ਯਾਨੀ 29 ਨਵੰਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 451 ਰੁਪਏ ਵਧ ਕੇ 76,738 ਰੁਪਏ ਹੋ ਗਈ ਹੈ, ਜੋ ਪਹਿਲਾਂ 76,287 ਰੁਪਏ ਸੀ।

ਚਾਂਦੀ ਦੀ ਕੀਮਤ ਨੇ ਵੀ ਵਾਧਾ ਦਰਜ ਕੀਤਾ ਗਿਆ ਹੈ। ਇਹ 1,346 ਰੁਪਏ ਵਧ ਕੇ 89,250 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜਦੋਂ ਕਿ ਪਹਿਲਾਂ ਇਸ ਦੀ ਕੀਮਤ 87,904 ਰੁਪਏ ਸੀ। ਧਿਆਨਯੋਗ ਹੈ ਕਿ 23 ਅਕਤੂਬਰ ਨੂੰ ਚਾਂਦੀ ਨੇ 99,151 ਪ੍ਰਤੀ ਕਿਲੋਗ੍ਰਾਮ ਦਾ ਸਭ ਤੋਂ ਉੱਚਾ ਪੱਧਰ ਬਣਾਇਆ ਸੀ ਅਤੇ 30 ਅਕਤੂਬਰ ਨੂੰ ਸੋਨਾ 79,681 ਰੁਪਏ ਪ੍ਰਤੀ 10 ਗ੍ਰਾਮ ਦੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ ਸੀ।

4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ

ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,760 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 78,260 ਰੁਪਏ ਹੈ।
ਮੁੰਬਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,600 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 78,110 ਰੁਪਏ ਹੈ।
ਕੋਲਕਾਤਾ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,600 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 78,110 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,600 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 78,110 ਰੁਪਏ ਹੈ।

ਇਸ ਸਾਲ ਹੁਣ ਤੱਕ ਸੋਨਾ 13,386 ਰੁਪਏ ਤੋਂ ਵੱਧ ਵਧਿਆ ਹੈ

ਆਈਬੀਜੇਏ ਮੁਤਾਬਕ ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 13,386 ਰੁਪਏ ਵਧੀ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 15,855 ਰੁਪਏ ਦਾ ਵਾਧਾ ਹੋਇਆ ਹੈ। 1 ਜਨਵਰੀ ਨੂੰ ਸੋਨਾ 63,352 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ 76,738 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 89,250 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।


Harinder Kaur

Content Editor

Related News