ਧਨਤੇਰਸ ਤੋਂ ਪਹਿਲਾਂ ਘਟੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

Monday, Oct 28, 2024 - 10:44 AM (IST)

ਧਨਤੇਰਸ ਤੋਂ ਪਹਿਲਾਂ ਘਟੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਨਵੀਂ ਦਿੱਲੀ - ਦੀਵਾਲੀ ਅਤੇ ਧਨਤੇਰਸ ਤੋਂ ਪਹਿਲਾਂ ਸੋਮਵਾਰ (28 ਅਕਤੂਬਰ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। MCX 'ਤੇ ਸੋਨੇ ਦੀ ਕੀਮਤ 0.44 ਫੀਸਦੀ ਡਿੱਗ ਕੇ 78,187 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ, ਜਦਕਿ ਚਾਂਦੀ ਦੀ ਕੀਮਤ ਵੀ 1.00 ਫੀਸਦੀ ਡਿੱਗ ਕੇ 96,160 ਰੁਪਏ ਪ੍ਰਤੀ ਕਿਲੋ 'ਤੇ ਕਾਰੋਬਾਰ ਕਰ ਰਹੀ ਹੈ।

ਸੋਨਾ 1,150 ਰੁਪਏ, ਚਾਂਦੀ 2,000 ਰੁਪਏ ਫਿਸਲ ਗਈ 

ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 1,150 ਰੁਪਏ ਡਿੱਗ ਕੇ 80,050 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਚਾਂਦੀ ਵੀ ਵਿਕਰੀ ਦੇ ਦਬਾਅ ਹੇਠ ਰਹੀ ਅਤੇ 2,000 ਰੁਪਏ ਫਿਸਲ ਕੇ 1 ਲੱਖ ਰੁਪਏ ਤੋਂ ਹੇਠਾਂ 99,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਚਾਂਦੀ 1.01 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਹਮੇਸ਼ਾ ਪ੍ਰਮਾਣਿਤ ਸੋਨਾ ਹੀ ਖਰੀਦੋ

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹੀ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਇੱਕ ਸੋਨਾ ਕਿੰਨੇ ਕੈਰੇਟ ਦਾ ਹੈ।


author

Harinder Kaur

Content Editor

Related News