ਰਿਕਾਰਡ ਪੱਧਰ ਤੋਂ ਬਾਅਦ ਸੁਸਤ ਹੋਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਤਾਜ਼ਾ ਰੇਟ

Friday, Mar 22, 2024 - 05:19 PM (IST)

ਬਿਜ਼ਨੈੱਸ ਡੈਸਕ : ਸੋਨੇ ਦੇ ਫਾਇਦਾ ਭਾਅ ਵਿਚ ਰਿਕਾਰਡ ਉਚਾਈ ਤੋਂ ਬਾਅਦ ਹੁਣ ਸੁਸਤੀ ਦਿਖਾਈ ਦੇ ਰਹੀ ਹੈ। ਵੀਰਵਾਰ ਨੂੰ ਸੋਨੇ ਦੀ ਫਿਊਚਰਜ਼ ਕੀਮਤ 66,943 ਰੁਪਏ ਦੇ ਉੱਚ ਪੱਧਰ ਨੂੰ ਛੂਹ ਗਈ ਸੀ ਪਰ ਅੱਜ ਇਸ ਦੀਆਂ ਕੀਮਤਾਂ ਗਿਰਾਵਟ ਨਾਲ ਖੁੱਲ੍ਹੀਆਂ। ਵੀਰਵਾਰ ਨੂੰ ਇਸ ਸਾਲ ਦੇ ਉੱਚੇ ਪੱਧਰ ਨੂੰ ਛੂਹਣ ਤੋਂ ਬਾਅਦ ਚਾਂਦੀ ਦਾ ਵਾਇਦਾ ਅੱਜ ਗਿਰਾਵਟ ਨਾਲ ਖੁੱਲ੍ਹਿਆ। ਕੌਮਾਂਤਰੀ ਬਾਜ਼ਾਰ 'ਚ ਵੀਰਵਾਰ ਦੇ ਵਾਧੇ ਤੋਂ ਬਾਅਦ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੀ ਸ਼ੁਰੂਆਤ ਕਮਜ਼ੋਰ ਰੁਖ ਨਾਲ ਹੋਈ।

ਇਹ ਵੀ ਪੜ੍ਹੋ - ਮੈਕਲੋਡਗੰਜ ਘੁੰਮਣ ਗਏ ਪੰਜਾਬੀ ਮੁੰਡੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, 2 ਸਾਲ ਪਹਿਲਾ ਹੋਇਆ ਸੀ ਵਿਆਹ

ਸੋਨੇ ਦੀਆਂ ਵਾਇਦਾ ਕੀਮਤਾਂ ਰਿਕਾਰਡ ਪੱਧਰ ਤੋਂ ਹੇਠਾਂ 
ਸੋਨੇ ਦੀਆਂ ਵਾਇਦਾ ਕੀਮਤਾਂ ਅੱਜ ਗਿਰਾਵਟ ਨਾਲ ਖੁੱਲ੍ਹੀਆਂ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਅਪ੍ਰੈਲ ਕੰਟਰੈਕਟ ਅੱਜ 32 ਰੁਪਏ ਦੀ ਗਿਰਾਵਟ ਨਾਲ 66,057 ਰੁਪਏ 'ਤੇ ਖੁੱਲ੍ਹਿਆ। ਲਿਖਣ ਲਿਖੇ ਜਾਣ ਤੱਕ ਇਹ ਕੰਟਰੈਕਟ 139 ਰੁਪਏ ਦੀ ਗਿਰਾਵਟ ਨਾਲ 66,050 ਰੁਪਏ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 66,081 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 66,004 ਰੁਪਏ ਨੂੰ ਛੂਹ ਗਿਆ। ਵੀਰਵਾਰ ਨੂੰ ਸੋਨੇ ਦੀ ਫਿਊਚਰਜ਼ ਕੀਮਤ 66,943 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ

ਚਾਂਦੀ ਦੀਆਂ ਵਾਇਦਾ ਕੀਮਤਾਂ ਨਰਮ 
ਚਾਂਦੀ ਦੇ ਵਾਇਦਾ ਭਾਅ ਦੀਆਂ ਕੀਮਤਾਂ ਅੱਜ ਗਿਰਾਵਟ ਨਾਲ ਸ਼ੁਰੂ ਹੋਈਆਂ। MCX 'ਤੇ ਚਾਂਦੀ ਦਾ ਬੈਂਚਮਾਰਕ ਮਈ ਕਰਾਰ ਅੱਜ 306 ਰੁਪਏ ਦੀ ਗਿਰਾਵਟ ਨਾਲ 74,775 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਕੰਟਰੈਕਟ 501 ਰੁਪਏ ਦੀ ਗਿਰਾਵਟ ਨਾਲ 74,580 ਰੁਪਏ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 74,775 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 74,551 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਸਾਲ ਦਸੰਬਰ ਮਹੀਨੇ ਵਿਚ ਚਾਂਦੀ ਦੀਆਂ ਵਾਇਦਾ ਕੀਮਤਾਂ 78,549 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈਆਂ ਸੀ।

ਇਹ ਵੀ ਪੜ੍ਹੋ - iPhone ਖਰੀਦਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ: iPhone 15 Plus 'ਤੇ ਮਿਲ ਰਿਹਾ ਵੱਡਾ ਆਫਰ

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ
ਅੰਤਰਰਾਸ਼ਟਰੀ ਬਾਜ਼ਾਰ 'ਚ ਅੱਜ ਸੋਨੇ ਅਤੇ ਚਾਂਦੀ ਦੀਆਂ ਵਾਇਦਾ ਕੀਮਤਾਂ ਦੀ ਸ਼ੁਰੂਆਤ ਸੁਸਤ ਰਹੀ। ਕਾਮੈਕਸ 'ਤੇ ਸੋਨਾ 2,183.39 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,184. ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,184.7 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 10.60 ਡਾਲਰ ਦੀ ਗਿਰਾਵਟ ਦੇ ਨਾਲ 2,174.10 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News