Gold Silver Price: ਅਚਾਨਕ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨਾ ਸਸਤਾ ਹੋਇਆ ਸੋਨਾ
Monday, Apr 22, 2024 - 02:21 PM (IST)
ਬਿਜ਼ਨੈੱਸ ਡੈਸਕ : ਪਿਛਲੇ ਕਈ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਵਿਚ ਅੱਜ ਅਚਾਨਕ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ 'ਚ ਨਰਮੀ ਦੀ ਸ਼ੁਰੂਆਤ ਹੋ ਗਈ ਹੈ। ਖ਼ਬਰ ਲਿਖੇ ਜਾਣ ਦੇ ਸਮੇਂ ਸੋਨੇ ਦਾ ਵਾਇਦਾ ਭਾਅ ਅੱਜ 72,150 ਰੁਪਏ ਦੇ ਆਸ-ਪਾਸ, ਜਦਕਿ ਚਾਂਦੀ ਦਾ ਵਾਇਦਾ ਭਾਅ 82,350 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਵੀ ਸੁਸਤ ਹੋਣ ਲੱਗੀ ਹੈ।
ਇਹ ਵੀ ਪੜ੍ਹੋ - Apple ਦੀ ਭਾਰਤ 'ਚ ਵੱਡੀ ਯੋਜਨਾ, 5 ਲੱਖ ਲੋਕਾਂ ਨੂੰ ਮਿਲੇਗੀ ਨੌਕਰੀ!
ਜਾਣੋ ਸੋਨੇ ਦੀ ਕੀਮਤ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਮਵਾਰ ਨੂੰ 5 ਜੂਨ, 2024 ਨੂੰ ਡਿਲੀਵਰੀ ਵਾਲਾ ਸੋਨਾ 656 ਰੁਪਏ ਦੀ ਗਿਰਾਵਟ ਨਾਲ 72,150 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਅੱਜ ਸਵੇਰ ਤੋਂ ਹੀ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ 5 ਅਗਸਤ 2024 ਨੂੰ ਡਿਲੀਵਰੀ ਲਈ ਸੋਨਾ 668 ਰੁਪਏ ਸਸਤਾ ਹੋ ਕੇ 72,093 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ - ਗਰਮੀ ਨੇ ਕੱਢੇ ਲੋਕਾਂ ਦੇ ਵੱਟ, AC ਦੀ ਵਿਕਰੀ 'ਚ ਹੋ ਸਕਦਾ ਹੈ ਜ਼ਬਰਦਸਤ ਵਾਧਾ
ਕੀ ਹੈ ਚਾਂਦੀ ਦੇ ਭਾਅ
MCX 'ਤੇ ਅੱਜ 3 ਮਈ, 2024 ਨੂੰ ਡਿਲੀਵਰੀ ਵਾਲੀ ਚਾਂਦੀ 1286 ਰੁਪਏ ਦੀ ਗਿਰਾਵਟ ਨਾਲ 82,221 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਪਾਰ ਕਰ ਰਹੀ ਹੈ। ਜਦਕਿ 5 ਜੁਲਾਈ 2024 ਨੂੰ ਡਿਲੀਵਰੀ ਵਾਲੀ ਚਾਂਦੀ 1196 ਰੁਪਏ ਸਸਤੀ ਹੋ ਕੇ 83,950 ਰੁਪਏ ਦੇ ਪੱਧਰ 'ਤੇ ਕਾਰੋਬਾਰ ਕਰ ਰਹੀ ਹੈ।
ਇਹ ਵੀ ਪੜ੍ਹੋ - ਕੁੜੀਆਂ 'ਤੇ ਰੱਖਦੇ ਸੀ ਬੁਰੀ ਨਜ਼ਰ, ਰੋਕਣ 'ਤੇ ਗੁੱਸੇ 'ਚ ਪਰਿਵਾਰ 'ਤੇ ਵਰ੍ਹਾਏ ਇੱਟਾਂ-ਰੋੜੇ
ਸੋਨੇ ਅਤੇ ਚਾਂਦੀ ਦੀਆਂ ਗਲੋਬਲ ਕੀਮਤਾਂ
ਕਾਮੈਕਸ 'ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 1.30 ਫ਼ੀਸਦੀ ਜਾਂ 31.40 ਡਾਲਰ ਦੀ ਗਿਰਾਵਟ ਨਾਲ 2,382.40 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ, ਸੋਨੇ ਦੀ ਗਲੋਬਲ ਸਪਾਟ ਕੀਮਤ ਇਸ ਸਮੇਂ ਤੇਜ਼ੀ ਨਾਲ 2,368.48 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦਾ ਵਿਖਾਈ ਦੇ ਰਿਹਾ। ਕਾਮੈਕਸ 'ਤੇ ਚਾਂਦੀ ਦਾ ਵਾਇਦਾ ਭਾਅ 2.69 ਫ਼ੀਸਦੀ ਜਾਂ 0.78 ਡਾਲਰ ਦੀ ਗਿਰਾਵਟ ਨਾਲ 28.35 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦਾ ਵਿਖਾਈ ਦਿੱਤਾ। ਚਾਂਦੀ ਦੀ ਗਲੋਬਲ ਸਪਾਟ ਕੀਮਤ 27.90 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8