ਸੋਨਾ 595 ਰੁਪਏ ਫਿਸਲਿਆ
Wednesday, Mar 11, 2020 - 02:53 PM (IST)
ਨਵੀਂ ਦਿੱਲੀ—ਸੰਸਾਰਕ ਪੱਧਰ 'ਤੇ ਪੀਲੀ ਧਾਤੂ 'ਚ ਰਹੀ ਤੇਜ਼ੀ ਦੌਰਾਨ ਦਿੱਲੀ ਸਰਾਫਾ ਬਾਜ਼ਾਰ 'ਚ ਦੋ ਦਿਨ ਦੀ ਛੁੱਟੀ ਤੋਂ ਬਾਅਦ ਬੁੱਧਵਾਰ ਨੂੰ ਸੋਨਾ 595 ਰੁਪਏ ਫਿਸਲ ਕੇ 44,815 ਰੁਪਏ ਪ੍ਰਤੀ ਦਸ ਗ੍ਰਾਮ ਰਹਿ ਗਿਆ ਹੈ। ਚਾਂਦੀ ਵੀ 1,200 ਰੁਪਏ ਦੀ ਗਿਰਾਵਟ ਨਾਲ 47,150 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਸੋਮਵਾਰ ਅਤੇ ਮੰਗਲਵਾਰ ਨੂੰ ਵਿਦੇਸ਼ੀ ਬਾਜ਼ਾਰਾਂ 'ਚ ਰਹੀ ਗਿਰਾਵਟ ਦਾ ਅਸਰ ਅੱਜ ਸਥਾਨਕ ਬਾਜ਼ਾਰ 'ਤੇ ਦਿਸਿਆ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਲਾਂਕਿ ਅੱਜ ਸੋਨਾ ਹਾਜ਼ਿਰ 10.35 ਡਾਲਰ ਦੇ ਵਾਧੇ ਨੂੰ ਲੈ ਕੇ 1,662.45 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ 3.40 ਡਾਲਰ ਦੀ ਮਜ਼ਬੂਤੀ ਦੇ ਨਾਲ 1,663.70 ਡਾਲਰ ਪ੍ਰਤੀ ਔਂਸ ਬੋਲਿਆ ਗਿਆ ਹੈ। ਬਾਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਨਿਪਟਨ ਲਈ ਅਮਰੀਕੀ ਸਰਕਾਰ ਵਲੋਂ ਪ੍ਰਸਤਾਵਿਤ ਪ੍ਰੋਤਸਾਹਨ ਰਾਸ਼ੀ ਮਿਲਣ 'ਚ ਦੇਰੀ ਨਾਲ ਪੀਲੀ ਧਾਤੂ 'ਚ ਤੇਜ਼ੀ ਆਈ ਹੈ। ਇਸ ਦੌਰਾਨ ਚਾਂਦੀ ਹਾਜ਼ਿਰ 0.06 ਚੜ੍ਹ ਕੇ 16.99 ਡਾਲਰ ਪ੍ਰਤੀ ਔਂਸ 'ਤੇ ਰਹੀ।