ਵਿਸਤਾਰਾ ਏਅਰਲਾਈਨ ਦੇ ਪਾਇਲਟਾਂ ਅਤੇ ਚਾਲਕ ਦਲ ਦੇ ਮੈਂਬਰਾਂ ਲਈ ਖੁਸ਼ਖਬਰੀ, ਵਧੇਗੀ ਤਨਖ਼ਾਹ

02/16/2023 6:51:55 PM

ਨਵੀਂ ਦਿੱਲੀ — ਏਅਰਲਾਈਨ ਕੰਪਨੀ ਵਿਸਤਾਰਾ ਵਧਦੀ ਯਾਤਰਾ ਦੀ ਮੰਗ ਨੂੰ ਪੂਰਾ ਕਰਨ ਲਈ ਆਪਣੀ ਸਮਰੱਥਾ ਵਧਾਉਣ ਦੀਆਂ ਕੋਸ਼ਿਸ਼ਾਂ ਦੇ ਤਹਿਤ ਅਪ੍ਰੈਲ ਤੋਂ ਪਾਇਲਟਾਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਤਨਖਾਹ ਅੱਠ ਫੀਸਦੀ ਵਧਾਉਣ ਜਾ ਰਹੀ ਹੈ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਏਅਰਲਾਈਨ ਨਾਲ ਜੁੜੇ ਇਸ ਸੂਤਰ ਨੇ ਇਹ ਵੀ ਦਾਅਵਾ ਕੀਤਾ ਕਿ ਪਿਛਲੇ ਛੇ ਮਹੀਨਿਆਂ ਵਿੱਚ ਲਗਭਗ 30 ਪਾਇਲਟਾਂ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿੱਚ ਆਪਣੇ ਨੋਟਿਸ ਪੀਰੀਅਡ ਦੀ ਸੇਵਾ ਕਰ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪਾਇਲਟਾਂ ਨੂੰ ਖਾੜੀ ਦੇਸ਼ਾਂ ਦੀਆਂ ਏਅਰਲਾਈਨਾਂ ਵੱਲੋਂ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਹੋਵੇਗਾ ਲੋਨ ਡਿਫਾਲਟਰ! ਫਿਚ ਨੇ ਘਟਾਈ ਰੇਟਿੰਗ, ਜਾਰੀ ਕੀਤੀ ਚਿਤਾਵਨੀ

ਹਾਲਾਂਕਿ, ਇੱਕ ਸੀਨੀਅਰ ਅਹੁਦੇ 'ਤੇ ਇੱਕ ਹੋਰ ਏਅਰਲਾਈਨ ਅਧਿਕਾਰੀ ਨੇ 30 ਪਾਇਲਟਾਂ ਦੇ ਨੌਕਰੀ ਛੱਡਣ ਦੇ ਦਾਅਵੇ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਅਪ੍ਰੈਲ ਤੋਂ ਪਾਇਲਟਾਂ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਤਨਖਾਹ ਵਿੱਚ ਵਾਧੇ ਦੀ ਜਾਣਕਾਰੀ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਤਨਖਾਹ ਵਧਾਉਣ ਦਾ ਫੈਸਲਾ ਸਾਲਾਨਾ ਪ੍ਰਦਰਸ਼ਨ ਮੁਲਾਂਕਣ ਦਾ ਹਿੱਸਾ ਹੈ ਅਤੇ ਇਸ ਪਿੱਛੇ ਕੋਈ ਹੋਰ ਕਾਰਨ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਸਤਾਰਾ ਏਅਰਲਾਈਨ ਦੀ ਏਅਰ ਇੰਡੀਆ ਨਾਲ ਰਲੇਵੇਂ ਦੀ ਯੋਜਨਾ ਨੂੰ ਦੇਖਦੇ ਹੋਏ ਕੁਝ ਪਾਇਲਟਾਂ ਨੇ ਨੌਕਰੀ ਛੱਡਣ ਦਾ ਫੈਸਲਾ ਵੀ ਵਾਪਸ ਲੈ ਲਿਆ ਹੈ।

ਇਸ ਉੱਚ ਪੱਧਰੀ ਸੂਤਰ ਨੇ ਕਿਹਾ, "ਵਿਸਤਾਰ ਨੇ ਅਪ੍ਰੈਲ ਤੋਂ ਪਾਇਲਟਾਂ ਦੀਆਂ ਤਨਖਾਹਾਂ ਵਿੱਚ ਅੱਠ ਪ੍ਰਤੀਸ਼ਤ ਅਤੇ ਚਾਲਕ ਦਲ ਦੇ ਮੈਂਬਰਾਂ ਦੀ ਤਨਖਾਹ ਵਿੱਚ ਛੇ ਪ੍ਰਤੀਸ਼ਤ ਦਾ ਵਾਧਾ ਕੀਤਾ ਹੈ।" ਵਿਸਤਾਰਾ ਏਅਰਲਾਈਨ ਨੂੰ ਕੀਤੇ ਗਏ ਈਮੇਲ ਅਜੇ ਤੱਕ ਜਵਾਬ ਨਹੀਂ ਮਿਲਿਆ। ਹਾਲਾਂਕਿ, ਉਸਨੇ ਆਪਣੇ ਪਾਇਲਟ ਨੂੰ ਭੇਜੀ ਇੱਕ ਅੰਦਰੂਨੀ ਈਮੇਲ ਵਿੱਚ ਵਾਧੇ ਦੇ ਫੈਸਲੇ ਤੋਂ ਜਾਣੂ ਕਰਾਇਆ ਹੈ। ਵਿਸਤਾਰਾ ਏਅਰਲਾਈਨ ਟਾਟਾ ਗਰੁੱਪ ਅਤੇ ਸਿੰਗਾਪੁਰ ਏਅਰਲਾਈਨਜ਼ ਦਾ ਸਾਂਝਾ ਉੱਦਮ ਹੈ। ਮੌਜੂਦਾ ਸਮੇਂ 'ਚ ਕਰੀਬ 2500 ਪਾਇਲਟ ਅਤੇ ਚਾਲਕ ਦਲ ਇਸ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ : ਕੇਂਦਰ ਨੇ ਭਾਰਤ-ਚਿਲੀ ਖੇਤੀਬਾੜੀ ਸਹਿਯੋਗ ਲਈ ਸਹਿਮਤੀ ਪੱਤਰ 'ਤੇ ਦਸਤਖਤ ਨੂੰ ਦਿੱਤੀ ਮਨਜ਼ੂਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News