ਅਗਸਤ ਮਹੀਨੇ ਦੇ ਪਹਿਲੇ ਦਿਨ ਮਿਲੀ ਖ਼ੁਸ਼ਖ਼ਬਰੀ, 100 ਰੁਪਏ ਸਸਤਾ ਹੋਇਆ LPG ਸਿਲੰਡਰ
Tuesday, Aug 01, 2023 - 09:10 AM (IST)
ਨਵੀਂ ਦਿੱਲੀ- ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ 1 ਅਗਸਤ ਤੋਂ ਐੱਲ.ਪੀ.ਜੀ. ਦੀਆਂ ਕੀਮਤਾਂ ਵਿਚ ਬਦਲਾਅ ਦਾ ਐਲਾਨ ਕੀਤਾ ਹੈ। ਇਸ ਵਾਰ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 100 ਰੁਪਏ ਦੀ ਵੱਡੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ 'ਚ 19 ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1680 ਰੁਪਏ ਹੋ ਗਈ ਹੈ, ਜੋ 4 ਜੁਲਾਈ ਨੂੰ 7 ਰੁਪਏ ਦੇ ਵਾਧੇ ਤੋਂ ਬਾਅਦ 1780 ਰੁਪਏ 'ਤੇ ਪਹੁੰਚ ਗਈ ਸੀ। ਇੱਥੇ ਇਹ ਧਿਆਨ ਦੇਣ ਯੋਗ ਹੈ ਕਿ ਇਹ ਕਟੌਤੀ ਸਿਰਫ਼ ਕਮਰਸ਼ੀਅਲ ਯਾਨੀ 19 ਕਿਲੋਗ੍ਰਾਮ ਦੇ ਸਿਲੰਡਰਾਂ ਵਿੱਚ ਕੀਤੀ ਗਈ ਹੈ। ਘਰਾਂ ਵਿੱਚ ਵਰਤੇ ਜਾਣ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਯੈਲੋ ਅਲਰਟ, ਜਾਣੋ ਮੀਂਹ ਸਬੰਧੀ ਆਉਣ ਵਾਲੇ ਦਿਨਾਂ ਦਾ ਹਾਲ
- ਦਿੱਲੀ ਵਿੱਚ 19 ਕਿੱਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ: 1680 ਰੁਪਏ
- ਕੋਲਕਾਤਾ ਵਿੱਚ 1820.50 ਰੁਪਏ
- ਮੁੰਬਈ ਵਿੱਚ 1640.50 ਰੁਪਏ
- ਚੇਨਈ ਵਿੱਚ 1852.50 ਰੁਪਏ
ਇਹ ਵੀ ਪੜ੍ਹੋ: 68 ਮੰਜ਼ਿਲਾ ਟਾਵਰ ਤੋਂ ਡਿੱਗਣ ਕਾਰਨ ਮਸ਼ਹੂਰ ਸਟੰਟਮੈਨ ਦੀ ਮੌਤ, ਇਹ ਸੀ ਉਸ ਦੀ ਆਖ਼ਰੀ ਪੋਸਟ
ਘਰੇਲੂ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ
ਘਰਾਂ ਵਿੱਚ ਵਰਤੇ ਜਾਣ ਵਾਲੇ 14.2 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ 'ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1103 ਰੁਪਏ ਹੈ। ਇਸਦੀ ਕੀਮਤ ਵਿੱਚ ਆਖਰੀ ਬਦਲਾਅ 1 ਮਾਰਚ 2023 ਨੂੰ ਹੋਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।