ਖ਼ੁਸ਼ਖ਼ਬਰੀ!  ਫਿਰ ਤੋਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ

Saturday, Nov 27, 2021 - 06:19 PM (IST)

ਖ਼ੁਸ਼ਖ਼ਬਰੀ!  ਫਿਰ ਤੋਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ

ਨਵੀਂ ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਜਲਦੀ ਹੀ ਖੁਸ਼ਖਬਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਸਕਦੀ ਹੈ। ਪਿਛਲੇ 2 ਦਿਨਾਂ 'ਚ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ 20 ਫੀਸਦੀ ਦੀ ਕਮੀ ਆਈ ਹੈ ਅਤੇ ਕੱਚਾ ਤੇਲ ਸਸਤੇ ਹੋਣ ਕਾਰਨ ਤੇਲ ਕੰਪਨੀਆਂ ਦੀ ਲਾਗਤ 'ਚ ਕਮੀ ਆਈ ਹੈ।

ਇਸ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾ ਸਕਦੀ ਹੈ। ਇਸ ਮਹੀਨੇ 6 ਨਵੰਬਰ ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 85 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਸੀ। ਪਰ ਸ਼ੁੱਕਰਵਾਰ ਨੂੰ ਬਾਜ਼ਾਰ 'ਚ ਆਈ ਭਾਰੀ ਗਿਰਾਵਟ ਤੋਂ ਬਾਅਦ ਕੱਚੇ ਤੇਲ ਦੀ ਕੀਮਤ 68 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ ਅਤੇ 20 ਫੀਸਦੀ ਤੱਕ ਡਿੱਗ ਚੁੱਕੀ ਹੈ।

ਇਹ ਵੀ ਪੜ੍ਹੋ : ਖ਼ੁਲਾਸਾ! ਨਿਯਮਾਂ ਨੂੰ ਛਿੱਕੇ ਟੰਗ SBI ਨੇ ਗ਼ਰੀਬਾਂ ਤੋਂ ਕੀਤੀ ਕਰੋੜਾਂ ਦੀ ਵਸੂਲੀ

ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਸਭ ਤੋਂ ਵੱਡਾ ਕਾਰਨ ਦੱਖਣੀ ਅਫਰੀਕਾ 'ਚ ਮਿਲਿਆ ਕੋਰੋਨਾ ਦਾ ਨਵਾਂ ਰੂਪ ਹੈ। ਇਸ ਵੇਰੀਐਂਟ ਦੀ ਖਬਰ ਤੋਂ ਬਾਅਦ ਕਈ ਦੇਸ਼ਾਂ ਨੇ ਅੰਤਰਰਾਸ਼ਟਰੀ ਉਡਾਣਾਂ 'ਤੇ ਰੋਕ ਲਗਾ ਦਿੱਤੀ ਹੈ, ਜਿਸ ਨਾਲ ਕੱਚੇ ਤੇਲ ਦੀ ਖਪਤ ਪ੍ਰਭਾਵਿਤ ਹੋਵੇਗੀ। ਇਸ ਲਈ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਭਾਰਤ-ਅਮਰੀਕਾ ਅਤੇ ਚੀਨ ਸਮੇਤ ਕੁਝ ਦੇਸ਼ਾਂ ਨੇ ਆਪਣੇ ਰਿਜ਼ਰਵ ਤੇਲ ਭੰਡਾਰਾਂ 'ਚੋਂ ਤੇਲ ਛੱਡਣ ਦਾ ਫੈਸਲਾ ਕੀਤਾ ਸੀ, ਇਸ ਨਾਲ ਵੀ ਕੱਚੇ ਤੇਲ ਦੀਆਂ ਕੀਮਤਾਂ 'ਤੇ ਦਬਾਅ ਬਣਿਆ ਹੋਇਆ ਹੈ।

ਇਸ ਮਹੀਨੇ 4 ਨਵੰਬਰ ਨੂੰ ਮੋਦੀ ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਦੀ ਕਟੌਤੀ ਕੀਤੀ ਸੀ। ਜਿਸ ਕਾਰਨ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ 'ਤੇ ਕਾਬੂ ਪਾਇਆ ਗਿਆ ਸੀ, ਹੁਣ ਸਰਕਾਰ ਮਹਿੰਗਾਈ 'ਤੇ ਕਾਬੂ ਪਾਉਣ ਲਈ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰ ਸਕਦੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਵੇਰੀਐਂਟ ਦੀ ਦਹਿਸ਼ਤ, ਭਾਰਤੀ ਸ਼ੇਅਰ ਬਾਜ਼ਾਰ ਤੋਂ ਬਾਅਦ ਅਮਰੀਕੀ ਬਾਜ਼ਾਰ 'ਚ ਵੀ ਆਈ ਭਾਰੀ ਗਿਰਾਵਟ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


author

Harinder Kaur

Content Editor

Related News