ਸਰਕਾਰ ਨੇ ਬਲਾਕ ਕੀਤੇ ਲੱਖਾਂ ਮੋਬਾਈਲ ਨੰਬਰ ਤੇ 50 ਕੰਪਨੀਆਂ ਨੂੰ ਕੀਤਾ ਬਲੈਕਲਿਸਟ
Thursday, Sep 12, 2024 - 06:53 PM (IST)
ਨਵੀਂ ਦਿੱਲੀ - ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (TRAI) ਅਤੇ ਦੂਰਸੰਚਾਰ ਵਿਭਾਗ (DoT) ਨੇ ਮਿਲ ਕੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਲੱਖਾਂ ਮੋਬਾਈਲ ਨੰਬਰਾਂ ਨੂੰ ਬਲਾਕ ਕਰ ਦਿੱਤਾ ਹੈ। ਇਸ ਦੇ ਨਾਲ ਹੀ 50 ਕੰਪਨੀਆਂ ਨੂੰ ਵੀ ਬਲੈਕਲਿਸਟ ਕੀਤਾ ਗਿਆ ਹੈ। ਸਰਕਾਰ ਨੇ ਫਰਜ਼ੀ ਕਾਲਾਂ ਅਤੇ ਸੰਦੇਸ਼ਾਂ ਨੂੰ ਰੋਕਣ ਲਈ ਪਿਛਲੇ ਕੁਝ ਮਹੀਨਿਆਂ ਵਿੱਚ 1 ਕਰੋੜ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕੀਤਾ ਹੈ ਅਤੇ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ 1 ਅਕਤੂਬਰ 2024 ਤੋਂ ਨਵੀਂ ਨੀਤੀ ਲਾਗੂ ਹੋਣ ਜਾ ਰਹੀ ਹੈ, ਜਿਸ ਦੇ ਤਹਿਤ ਯੂਰਜ਼ਰਜ਼ ਨੂੰ ਫਰਜ਼ੀ ਲਿੰਕ ਵਾਲੇ ਮੈਸੇਜ ਅਤੇ ਸਪੈਮ ਕਾਲ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਆਧਾਰ ਵਰਗਾ ਵਿਸ਼ੇਸ਼ ਪਛਾਣ ਪੱਤਰ ਦੇਵੇਗੀ ਸਰਕਾਰ, ਅਕਤੂਬਰ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
3.5 ਲੱਖ ਨੰਬਰ ਬੰਦ
ਕੇਂਦਰੀ ਦੂਰਸੰਚਾਰ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਆਪਣੇ ਐਕਸ (ਪਹਿਲਾਂ ਟਵਿੱਟਰ) ਅਕਾਊਂਟ 'ਤੇ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ DoT ਅਤੇ TRAI ਨੇ ਮਿਲ ਕੇ ਸਪੈਮ ਕਾਲ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਸਮੇਂ ਦੌਰਾਨ 3.5 ਲੱਖ ਤੋਂ ਵੱਧ ਨੰਬਰ ਬੰਦ ਕੀਤੇ ਗਏ ਹਨ ਅਤੇ 50 ਕੰਪਨੀਆਂ ਨੂੰ ਬਲੈਕਲਿਸਟ ਕੀਤਾ ਗਿਆ ਹੈ।
ਸਿੰਧੀਆ ਨੇ ਕਿਹਾ ਕਿ ਹੁਣ ਤੱਕ ਸੰਚਾਰ ਸਾਥੀ ਪੋਰਟਲ ਰਾਹੀਂ 1 ਕਰੋੜ ਤੋਂ ਵੱਧ ਫਰਜ਼ੀ ਮੋਬਾਈਲ ਕੁਨੈਕਸ਼ਨ ਕੱਟੇ ਜਾ ਚੁੱਕੇ ਹਨ। ਇਹ ਕਦਮ ਉਪਭੋਗਤਾਵਾਂ ਦੀ ਸੰਤੁਸ਼ਟੀ ਵਧਾਉਣ ਅਤੇ ਦੇਸ਼ ਵਿੱਚ ਦੂਰਸੰਚਾਰ ਖੇਤਰ ਦੇ ਵਿਕਾਸ ਵਿੱਚ ਸਹਾਇਤਾ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਜਿਊਲਰਜ਼ ਦੇ ਆਏ ‘ਅੱਛੇ ਦਿਨ’, ਵੱਧ ਗਈ ਵਿਕਰੀ, ਰੈਵੇਨਿਊ ’ਚ ਹੋ ਸਕਦਾ ਹੈ ਜ਼ਬਰਦਸਤ ਵਾਧਾ
TRAI ਅਤੇ DoT ਵੱਲੋਂ ਸਖ਼ਤ ਕਾਰਵਾਈ
ਦੂਰਸੰਚਾਰ ਵਿਭਾਗ ਦੀ ਪ੍ਰੈਸ ਰਿਲੀਜ਼ ਅਨੁਸਾਰ, ਟਰਾਈ ਅਤੇ DoT ਸਪੈਮ ਮੁਕਤ ਦੂਰਸੰਚਾਰ ਸੇਵਾਵਾਂ ਲਈ ਮਿਲ ਕੇ ਕੰਮ ਕਰ ਰਹੇ ਹਨ। ਟਰਾਈ ਨੇ ਟੈਲੀਕਾਮ ਆਪਰੇਟਰਾਂ ਨੂੰ ਬਲਕ ਕਨੈਕਸ਼ਨ, ਰੋਬੋਟਿਕ ਕਾਲਾਂ ਅਤੇ ਪ੍ਰੀ-ਰਿਕਾਰਡ ਕਾਲਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਿਛਲੇ 15 ਦਿਨਾਂ ਵਿੱਚ 3.5 ਲੱਖ ਨੰਬਰ ਬਲਾਕ ਕੀਤੇ ਗਏ ਹਨ। ਇਸ ਤੋਂ ਇਲਾਵਾ 50 ਕੰਪਨੀਆਂ ਨੂੰ ਬਲੈਕਲਿਸਟ ਕੀਤਾ ਗਿਆ ਹੈ। 3.5 ਲੱਖ ਤੋਂ ਵੱਧ ਅਣ-ਪ੍ਰਮਾਣਿਤ SMS ਸਿਰਲੇਖ ਅਤੇ 12 ਲੱਖ ਸਮੱਗਰੀ ਟੈਂਪਲੇਟਸ ਨੂੰ ਵੀ ਬਲੌਕ ਕੀਤਾ ਗਿਆ ਹੈ।
ਸਰਕਾਰ ਦੇ ਔਨਲਾਈਨ ਸੰਚਾਰ ਸਾਥੀ ਪੋਰਟਲ ਰਾਹੀਂ ਹੁਣ ਤੱਕ 1 ਕਰੋੜ ਤੋਂ ਵੱਧ ਫਰਜ਼ੀ ਨੰਬਰ ਬਲਾਕ ਕੀਤੇ ਜਾ ਚੁੱਕੇ ਹਨ ਅਤੇ 2.27 ਲੱਖ ਮੋਬਾਈਲ ਹੈਂਡਸੈੱਟ ਜੋ ਕਿ ਫਰਜ਼ੀ ਕਾਲਾਂ ਕਰਨ ਲਈ ਵਰਤੇ ਜਾ ਰਹੇ ਸਨ, ਨੂੰ ਵੀ ਬਲਾਕ ਕਰ ਦਿੱਤਾ ਗਿਆ ਹੈ। ਨਵੀਂ ਨੀਤੀ 1 ਅਕਤੂਬਰ, 2024 ਤੋਂ ਲਾਗੂ ਹੋਵੇਗੀ, ਜਿਸ ਨਾਲ ਦੂਰਸੰਚਾਰ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। 1 ਅਪ੍ਰੈਲ, 2025 ਤੋਂ, ਸੇਵਾ ਦੀ ਹਰ ਮਹੀਨੇ ਨਿਗਰਾਨੀ ਕੀਤੀ ਜਾਵੇਗੀ, ਜੋ ਵਰਤਮਾਨ ਵਿੱਚ ਹਰ ਤਿੰਨ ਮਹੀਨਿਆਂ ਵਿੱਚ ਹੁੰਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8