ਸਰਕਾਰੀ ਮੁਲਾਜ਼ਮਾਂ ਨੂੰ ਤਿਉਹਾਰਾਂ ਤੋਂ ਪਹਿਲਾਂ ਮਿਲ ਸਕਦੀ ਹੈ ਖ਼ੁਸ਼ਖ਼ਬਰੀ! ਵਧ ਸਕਦੀ ਹੈ ਤਨਖ਼ਾਹ
Tuesday, Oct 01, 2024 - 11:20 AM (IST)
ਨਵੀਂ ਦਿੱਲੀ - ਸਰਕਾਰੀ ਮੁਲਾਜ਼ਮਾਂ ਨੂੰ ਤਿਉਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਤੋਂ ਮਹਿੰਗਾਈ ਭੱਤੇ 'ਚ ਵਾਧੇ ਦਾ ਤੋਹਫਾ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਮਹਿੰਗਾਈ ਭੱਤਾ ਨੂੰ ਲੈ ਕੇ ਸਰਕਾਰ ਹਰ ਸਾਲ ਦੋ ਵਾਰ ਸੋਧ ਕਰਨ ਬਾਰੇ ਵਿਚਾਰ ਕਰਦੀ ਹੈ। ਇਸ ਨੂੰ ਲੈ ਕੇ ਜਨਵਰੀ ਅਤੇ ਜੁਲਾਈ ਵਿੱਚ ਫ਼ੈਸਲਾ ਲਿਆ ਜਾਂਦਾ ਹੈ। ਹਾਲਾਂਕਿ ਇਸ ਵਾਰ ਅਕਤੂਬਰ ਦਾ ਮਹੀਨਾ ਆ ਗਿਆ ਹੈ ਅਤੇ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਜੁਲਾਈ ਮਹੀਨੇ ਲਈ ਨਿਰਧਾਰਤ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਤੋਹਫ਼ਾ ਮਿਲ ਸਕਦਾ ਹੈ।
ਕਿੰਨਾ ਹੋ ਸਕਦਾ ਹੈ ਵਾਧਾ
ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਮਹਿੰਗਾਈ ਭੱਤੇ ਵਿੱਚ 3-4 ਫੀਸਦੀ ਤੱਕ ਦਾ ਵਾਧਾ ਕਰ ਸਕਦੀ ਹੈ।
ਕਿੰਨੀ ਮਿਆਦ ਤੋਂ ਮਿਲ ਸਕਦਾ ਹੈ ਭੱਤਾ?
ਸਰਕਾਰੀ ਕਰਮਚਾਰੀਆਂ ਨੂੰ ਵਧਿਆ ਹੋਇਆ ਮਹਿੰਗਾਈ ਭੱਤਾ 1 ਜੁਲਾਈ 2024 ਤੋਂ ਮਿਲੇਗਾ ਕਿਉਂਕਿ ਇਹ ਹਰ ਸਾਲ ਡੀਏ ਦੇ ਦੂਜੇ ਵਾਧੇ ਤੋਂ ਬਾਅਦ ਹੁੰਦਾ ਹੈ। ਇਹ ਇਕ ਕਰੋੜ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਕਵਰ ਕਰਦਾ ਹੈ।
ਜਦੋਂ ਕਿ ਮਹਿੰਗਾਈ ਰਾਹਤ (DR) ਪੈਨਸ਼ਨਰਾਂ ਲਈ ਵਧਾਈ ਗਈ ਹੈ। ਸਰਕਾਰੀ ਕਰਮਚਾਰੀਆਂ ਲਈ ਡੀਏ ਵਿੱਚ ਆਖਰੀ ਬਦਲਾਅ ਮਾਰਚ 2024 ਵਿੱਚ ਹੋਇਆ ਸੀ। ਉਸ ਸਮੇਂ ਕੇਂਦਰ ਸਰਕਾਰ ਨੇ ਡੀਏ ਵਿੱਚ 4 ਫੀਸਦੀ ਵਾਧਾ ਕਰਕੇ ਇਸ ਨੂੰ ਮੂਲ ਤਨਖਾਹ ਦਾ 50 ਫੀਸਦੀ ਕਰ ਦਿੱਤਾ ਸੀ। ਪੈਨਸ਼ਨਰਾਂ ਲਈ ਡੀਆਰ ਵਿੱਚ ਵੀ 4 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ।