ਤੇਲ ਰਹਿਤ ਚੌਲਾਂ ਦੀ ਬਰਾਨ ''ਤੇ ਸਰਕਾਰ ਨੇ ਅਗਲੇ ਸਾਲ 31 ਮਾਰਚ ਤੱਕ ਵਧਾਈ ਨਿਰਯਾਤ ਪਾਬੰਦੀ
Monday, Dec 11, 2023 - 01:22 PM (IST)
ਨਵੀਂ ਦਿੱਲੀ (ਭਾਸ਼ਾ) - ਤੇਲ ਰਹਿਤ ਚੌਲਾਂ ਦੀ ਬਰਾਨ 'ਤੇ ਨਿਰਯਾਤ ਪਾਬੰਦੀ ਅਗਲੇ ਸਾਲ 31 ਮਾਰਚ ਤੱਕ ਵਧਾ ਦਿੱਤੀ ਹੈ। ਇਹ ਜਾਣਕਾਰੀ ਸਰਕਾਰੀ ਨੋਟੀਫਿਕੇਸ਼ਨ 'ਚ ਦਿੱਤੀ ਗਈ ਹੈ। ਇਸ ਦੇ ਨਿਰਯਾਤ 'ਤੇ ਪਾਬੰਦੀ ਇਸ ਸਾਲ ਜੁਲਾਈ ਤੋਂ ਜਾਰੀ ਹੈ। ਡਾਇਰੈਕਟੋਰੇਟ ਜਨਰਲ ਆਫ ਫਾਰੇਨ ਟਰੇਡ ਨੇ ਇਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਤੇਲ ਰਹਿਣ ਚੌਲਾਂ ਦੀ ਬਰਾਨ ਦੇ ਨਿਰਯਾਤ 'ਤੇ ਪਾਬੰਦੀ 31 ਮਾਰਚ, 2024 ਤੱਕ ਵਧਾ ਦਿੱਤੀ ਹੈ। ਮਾਹਿਰਾਂ ਮੁਤਾਬਕ ਪਸ਼ੂ ਖੁਰਾਕ ਦੀਆਂ ਕੀਮਤਾਂ 'ਚ ਵਾਧਾ ਦੇਸ਼ ਦੀਆਂ ਦੁੱਧ ਦੀਆਂ ਕੀਮਤਾਂ ਵੱਧਣ ਦਾ ਇਕ ਵੱਡਾ ਕਾਰਨ ਹੈ।
ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਨੂੰ ਹੁਣ 17 ਫ਼ੀਸਦੀ ਵਧ ਕੇ ਮਿਲੇਗੀ ਤਨਖ਼ਾਹ, ਪੈਨਸ਼ਨਧਾਰਕਾਂ ਨੂੰ ਵੀ ਮਿਲੀ ਖ਼ੁਸ਼ਖ਼ਬਰੀ
ਨਿਰਯਾਤ 'ਤੇ ਪਾਬੰਧੀ ਲਗਾਉਣ ਨਾਲ ਘਰੇਲੂ ਬਾਜ਼ਾਰ 'ਚ ਉਤਪਾਦ ਦੀ ਉਪਲਬਧਤਾ ਨੂੰ ਵਧਾਉਣ ਵਿੱਚ ਮਦਦ ਮਿਲ ਸਕਦੀ ਹੈ। ਇਸ ਨਾਲ ਦਰਾਂ 'ਤੇ ਰੋਕ ਲਗਾਇਆ ਜਾ ਸਕਦਾ ਹੈ। ਹਾਲਾਂਕਿ, ਸਾਲਵੈਂਟ ਐਕਸਟਰੈਕਟਰਜ਼ ਐਸੋਸੀਏਸ਼ਨ ਆਫ ਇੰਡੀਆ ਨੇ ਸਰਕਾਰ ਨੂੰ ਨਿਰਯਾਤ 'ਤੇ ਪਾਬੰਦੀ ਲਗਾਉਣ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ, ਕਿਉਂਕਿ ਇਸ ਕਦਮ ਨਾਲ ਪਸ਼ੂਆਂ ਦੀ ਖੁਰਾਕ ਅਤੇ ਦੁੱਧ ਦੀਆਂ ਕੀਮਤਾਂ 'ਤੇ ਘੱਟ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਅਨੁਮਾਨ ਅਨੁਸਾਰ ਪਸ਼ੂਆਂ ਦੇ ਚਾਰੇ ਵਿੱਚ ਕਰੀਬ 25 ਫ਼ੀਸਦੀ ਚੌਲਾਂ ਦੀ ਬਰਾਨ ਦਾ ਇਸਤੇਮਾਲ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8