ਤਿਉਹਾਰੀ ਸੀਜ਼ਨ 'ਚ ਗੰਢਿਆਂ ਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ

10/31/2023 6:27:39 PM

ਬਿਜ਼ਨੈੱਸ ਡੈਸਕ : ਦੇਸ਼ ਦੇ ਕਈ ਸੂਬਿਆਂ 'ਚ ਗੰਢਿਆਂ ਦੇ ਭਾਅ ਤੇਜ਼ੀ ਨਾਲ ਵਧ ਰਹੇ ਹਨ। ਦਿੱਲੀ ਸਮੇਤ ਕਈ ਸ਼ਹਿਰਾਂ 'ਚ ਗੰਢਿਆਂ ਦਾ ਭਾਅ 80 ਰੁਪਏ ਪ੍ਰਤੀ ਕਿੱਲੋ ਦੇ ਨੇੜੇ ਪਹੁੰਚ ਗਿਆ ਹੈ। ਇਕ ਹਫ਼ਤਾ ਪਹਿਲਾਂ ਗੰਢਿਆਂ ਦੀ ਕੀਮਤ 35-40 ਰੁਪਏ ਪ੍ਰਤੀ ਕਿੱਲੋ ਸੀ। ਇਕ ਹਫ਼ਤੇ 'ਚ ਹੀ ਗੰਢਿਆਂ ਦੀ ਕੀਮਤ ਦੁੱਗਣੀ ਹੋ ਕੇ 80 ਰੁਪਏ ਤੱਕ ਪਹੁੰਚ ਗਈ ਹੈ, ਜਿਸ ਕਾਰਨ ਲੋਕਾਂ ਦੀ ਰਸੋਈ ਦਾ ਬਜਟ ਖ਼ਰਾਬ ਹੋ ਗਿਆ ਹੈ।

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ

16 ਸ਼ਹਿਰਾਂ ਵਿੱਚ ਬਫਰ ਸਟਾਕ ਵੇਚੇਗੀ ਸਰਕਾਰ 
ਪਰਚੂਨ ਵਿਕਰੇਤਾਵਾਂ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਮੰਗ ਵਧਣ ਕਾਰਨ ਜ਼ਿਆਦਾਤਰ ਸਬਜ਼ੀਆਂ ਫਿਰ ਮਹਿੰਗੀਆਂ ਹੋ ਗਈਆਂ ਹਨ। ਤਿਉਹਾਰਾਂ ਦੇ ਸੀਜ਼ਨ ਦੌਰਾਨ ਉੱਚ ਮੰਗ ਦੇ ਵਿਚਕਾਰ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਕੇਂਦਰ ਨੇ ਆਪਣੇ ਭੰਡਾਰਾਂ ਤੋਂ ਸਟਾਕ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ। ਇਕ ਰਿਪੋਰਟ ਮੁਤਾਬਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਮਹਿੰਗਾਈ ਨੂੰ ਰੋਕਣ ਲਈ ਆਪਣੇ ਬਫਰ ਸਟਾਕ ਤੋਂ ਕਰੀਬ 16 ਸ਼ਹਿਰਾਂ ਵਿੱਚ ਗੰਢਿਆਂ ਨੂੰ ਵੇਚਣ ਦਾ ਕੰਮ ਜਾਰੀ ਰੱਖੇਗੀ।

ਇਹ ਵੀ ਪੜ੍ਹੋ - 1 ਨਵੰਬਰ ਤੋਂ ਹੋ ਸਕਦੇ ਨੇ ਇਹ ਵੱਡੇ ਬਦਲਾਅ, ਦੀਵਾਲੀ ਤੋਂ ਪਹਿਲਾ ਜੇਬ 'ਤੇ ਪਵੇਗਾ ਸਿੱਧਾ ਅਸਰ

ਇਸ ਦੌਰਾਨ ਜੇਕਰ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਉਥੋਂ ਦੇ ਬਾਜ਼ਾਰਾਂ 'ਚ ਗੰਢੇ 80 ਰੁਪਏ ਕਿੱਲੋ ਤੱਕ ਵਿਕ ਰਹੇ ਹਨ। ਪਿਛਲੇ ਹਫ਼ਤੇ ਤੱਕ ਇਹ 60 ਰੁਪਏ ਅਤੇ ਉਸ ਤੋਂ ਪਹਿਲਾਂ 30 ਰੁਪਏ ਪ੍ਰਤੀ ਕਿੱਲੋ ਸੀ। ਚੰਡੀਗੜ੍ਹ, ਕਾਨਪੁਰ ਅਤੇ ਕੋਲਕਾਤਾ ਵਰਗੇ ਸ਼ਹਿਰਾਂ 'ਚ ਵੀ ਗੰਢਿਆਂ ਦਾ ਭਾਅ ਲਗਭਗ ਇਹੀ ਹੈ। ਗੰਢਾ ਵਪਾਰੀਆਂ ਨੇ ਕਿਹਾ ਕਿ ਇਹ ਕੀਮਤਾਂ ਅੱਗੇ ਹੋਰ ਵੀ ਵਧ ਸਕਦੀਆਂ ਹਨ। 

ਇਹ ਵੀ ਪੜ੍ਹੋ - ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ

ਸਰਕਾਰ ਨੇ 20 ਅਕਤੂਬਰ ਨੂੰ ਗੰਢਿਆਂ ਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਘੱਟੋ-ਘੱਟ ਨਿਰਯਾਤ ਮੁੱਲ 800 ਡਾਲਰ ਨਿਰਧਾਰਿਤ ਕੀਤਾ ਹੈ। ਸਰਕਾਰ ਮੁਤਾਬਕ ਇਸ ਨਾਲ ਉੱਚ ਕੀਮਤਾਂ 'ਚ 5-9 ਫ਼ੀਸਦੀ ਤੱਕ ਦੀ ਗਿਰਾਵਟ ਆਵੇਗੀ। ਮਹਾਰਾਸ਼ਟਰ 'ਚ ਗੰਢਿਆਂ ਦੀਆਂ ਥੋਕ ਕੀਮਤਾਂ 'ਚ 4.5 ਫ਼ੀਸਦੀ ਦੀ ਗਿਰਾਵਟ ਆਈ ਹੈ। ਕਮਜ਼ੋਰ ਮਾਨਸੂਨ ਕਾਰਨ ਜੂਨ-ਸਤੰਬਰ 'ਚ ਗੰਢਿਆਂ ਦੇ ਦੋ ਵੱਡੇ ਉਤਪਾਦਕ ਸੂਬੇ ਮਹਾਰਾਸ਼ਟਰ ਅਤੇ ਕਰਨਾਟਕ 'ਚ ਗੰਢਿਆਂ ਦੀ ਫ਼ਸਲ ਨੂੰ ਨੁਕਸਾਨ ਹੋਇਆ ਸੀ, ਜਿਸ ਕਾਰਨ ਕੀਮਤਾਂ 'ਚ ਵਾਧਾ ਹੋ ਗਿਆ। 

ਇਹ ਵੀ ਪੜ੍ਹੋ - ਇਜ਼ਰਾਈਲ-ਹਮਾਸ ਜੰਗ ਵਧਾਏਗੀ ਭਾਰਤ ਦੀ ਮੁਸੀਬਤ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਆਸਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News