ਬਜ਼ੁਰਗਾਂ ਨੂੰ ਮਿਲੇਗੀ ਰਾਹਤ, ਸਿਹਤ ਬੀਮਾ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਕੇਂਦਰ

Wednesday, Sep 27, 2023 - 04:30 PM (IST)

ਬਜ਼ੁਰਗਾਂ ਨੂੰ ਮਿਲੇਗੀ ਰਾਹਤ, ਸਿਹਤ ਬੀਮਾ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਕੇਂਦਰ

ਬਿਜ਼ਨੈੱਸ ਡੈਸਕ : ਗੁਡਸ ਐਂਡ ਸਰਵਿਸ ਟੈਕਸ (ਜੀ.ਐੱਸ.ਟੀ.) ਕੌਂਸਲ ਦੀ ਅਹਿਮ ਬੈਠਕ 7 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਕੇਂਦਰ ਸਰਕਾਰ ਸੀਨੀਅਰ ਸਿਟੀਜ਼ਨਸ ਦੇ ਸਿਹਤ ਬੀਮੇ ਨੂੰ ਲੈ ਕੇ ਅਹਿਮ ਫ਼ੈਸਲਾ ਲੈ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਥਾਈ ਕਮੇਟੀ ਨੇ ਸਿਹਤ ਬੀਮਾ 'ਤੇ ਜੀ.ਐੱਸ.ਟੀ ਘਟਾਉਣ ਦੀ ਸਲਾਹ ਦਿੱਤੀ ਹੈ। ਇਸ ਬੈਠਕ ਵਿੱਚ ਸਰਕਾਰ ਬਜ਼ੁਰਗਾਂ ਦੀਆਂ ਸਿਹਤ ਬੀਮਾ ਯੋਜਨਾਵਾਂ 'ਤੇ ਲੱਗਣ ਵਾਲੇ ਜੀ.ਐੱਸ.ਟੀ ਨੂੰ 18 ਫ਼ੀਸਦੀ ਤੋਂ ਘਟਾ ਕੇ 12 ਫ਼ੀਸਦੀ ਕਰ ਸਕਦੀ ਹੈ।

ਇਹ ਵੀ ਪੜ੍ਹੋ : ਭਾਰਤ ਸਰਕਾਰ ਨੇ ਖਾਰਜ ਕੀਤੇ Moody's ਦੇ ਦਾਅਵੇ, ਕਿਹਾ-ਆਧਾਰ ਦੁਨੀਆ ਦੀ ਸਭ ਤੋਂ ਭਰੋਸੇਮੰਦ ਡਿਜੀਟਲ ID

ਇਸ ਬੈਠਕ 'ਚ ਕਮੇਟੀ ਨੇ ਬਾਕੀ ਸਿਹਤ ਬੀਮਾ ਯੋਜਨਾਵਾਂ 'ਤੇ ਵੀ ਲੱਗਣ ਵਾਲੇ ਜੀ.ਐੱਸ.ਟੀ 'ਚ ਕਟੌਤੀ ਕਰਨ ਦੀ ਸਲਾਹ ਦਿੱਤੀ ਹੈ। ਸਿਹਤ ਅਤੇ ਬੀਮਾ ਕੰਪਨੀਆਂ ਚੰਗੀਆਂ ਸਹੂਲਤਾਂ ਦੇਣ ਲਈ ਕਾਫ਼ੀ ਦੇਰ ਤੋਂ ਜੀ.ਐੱਸ.ਟੀ. ਘਟਾਉਣ ਦੀ ਮੰਗ ਕਰ ਰਹੀਆਂ ਸਨ। ਦੱਸ ਦੇਈਏ ਕਿ ਜੇਕਰ GST 'ਚ ਕਟੌਤੀ ਕੀਤੀ ਜਾਂਦੀ ਹੈ ਤਾਂ ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਕਾਫ਼ੀ ਰਾਹਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਕੀ ਤੁਹਾਡੇ ਕੋਲ ਹਨ 2000 ਦੇ ਨੋਟ? ਬਚੇ 4 ਦਿਨ, ਜਾਣੋ 30 ਸਤੰਬਰ ਮਗਰੋਂ ਨੋਟਾਂ ਦਾ ਕੀ ਹੋਵੇਗਾ

ਜ਼ਿਕਰਯੋਗ ਹੈ ਕਿ ਜੀਐੱਸਟੀ ਕੌਂਸਲ ਦੀ 52ਵੀਂ ਮੀਟਿੰਗ 7 ਅਕਤੂਬਰ, 2023 ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਬੀਮੇ ਉੱਤੇ ਜੀਐੱਸਟੀ ਬਾਰੇ ਚਰਚਾ ਕੀਤੀ ਜਾ ਸਕਦੀ ਹੈ ਅਤੇ ਨਾਲ ਹੀ ਆਨਲਾਈਨ ਗੇਮਿੰਗ ਅਤੇ ਕੈਸੀਨੋ 'ਤੇ ਚਰਚਾ ਕੀਤੀ ਜਾ ਸਕਦੀ ਹੈ। 

ਇਹ ਵੀ ਪੜ੍ਹੋ : ਹੋਮ ਲੋਨ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਮੋਦੀ ਸਰਕਾਰ, ਲੱਖਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


 


author

Rahul Singh

Content Editor

Related News