ਸਰਕਾਰ ਨੇ ਗੁੜ ''ਤੇ  ਲਗਾਈ  50 ਫੀਸਦੀ ਨਿਰਯਾਤ ਡਿਊਟੀ

Tuesday, Jan 16, 2024 - 12:47 PM (IST)

ਸਰਕਾਰ ਨੇ ਗੁੜ ''ਤੇ  ਲਗਾਈ  50 ਫੀਸਦੀ ਨਿਰਯਾਤ ਡਿਊਟੀ

ਨਵੀਂ ਦਿੱਲੀ (ਭਾਸ਼ਾ) - ਸਰਕਾਰ ਨੇ ਗੰਨੇ ਦੇ ਰਸ ਤੋਂ ਬਣੇ ਗੁੜ ਦੇ ਨਿਰਯਾਤ 'ਤੇ 50 ਫੀਸਦੀ ਡਿਊਟੀ ਲਗਾ ਦਿੱਤੀ ਹੈ, ਜਿਸ ਨੂੰ ਸ਼ਰਾਬ ਬਣਾਉਣ ਲਈ ਕੱਚੇ ਮਾਲ ਵਜੋਂ ਵਰਤਿਆ ਜਾਂਦਾ ਹੈ। ਇਹ 18 ਜਨਵਰੀ ਤੋਂ ਲਾਗੂ ਹੋਵੇਗਾ। ਵਿੱਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਗੁੜ 'ਤੇ 50 ਫੀਸਦੀ ਨਿਰਯਾਤ ਡਿਊਟੀ ਲਗਾਈ ਜਾਵੇਗੀ।

ਇਹ ਵੀ ਪੜ੍ਹੋ :   31 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਬਲੈਕਲਿਸਟ ਹੋ ਜਾਵੇਗਾ ਤੁਹਾਡਾ FASTags, ਜਾਣੋ ਜ਼ਰੂਰੀ ਨਿਯਮ

ਇੱਕ ਹੋਰ ਨੋਟੀਫਿਕੇਸ਼ਨ ਅਨੁਸਾਰ ਵਿੱਤ ਮੰਤਰਾਲੇ ਨੇ ਕੱਚੇ ਅਤੇ ਰਿਫਾਇੰਡ ਖਾਣ ਵਾਲੇ ਤੇਲ ਪਾਮ, ਸੋਇਆਬੀਨ ਅਤੇ ਸੂਰਜਮੁਖੀ ਦੇ ਆਯਾਤ 'ਤੇ ਮੌਜੂਦਾ ਰਿਆਇਤੀ ਡਿਊਟੀ ਦਰਾਂ ਨੂੰ ਇੱਕ ਸਾਲ ਲਈ 31 ਮਾਰਚ, 2025 ਤੱਕ ਵਧਾ ਦਿੱਤਾ ਹੈ। ਪਿਛਲੇ ਸਾਲ ਜੂਨ 'ਚ ਸਰਕਾਰ ਨੇ ਰਿਫਾਇੰਡ ਸੋਇਆਬੀਨ ਤੇਲ ਅਤੇ ਸੂਰਜਮੁਖੀ ਤੇਲ 'ਤੇ ਮੂਲ ਦਰਾਮਦ ਡਿਊਟੀ 17.5 ਫੀਸਦੀ ਤੋਂ ਘਟਾ ਕੇ 12.5 ਫੀਸਦੀ ਕਰ ਦਿੱਤੀ ਸੀ। ਭਾਰਤ ਮੁੱਖ ਤੌਰ 'ਤੇ ਇੰਡੋਨੇਸ਼ੀਆ ਅਤੇ ਮਲੇਸ਼ੀਆ ਤੋਂ ਪਾਮ ਤੇਲ ਅਤੇ ਅਰਜਨਟੀਨਾ ਤੋਂ ਸੋਇਆਬੀਨ ਸਮੇਤ ਹੋਰ ਕੱਚੇ ਤੇਲ ਦੀ ਥੋੜ੍ਹੀ ਮਾਤਰਾ ਦੀ ਦਰਾਮਦ ਕਰਦਾ ਹੈ। ਸੂਰਜਮੁਖੀ ਦਾ ਤੇਲ ਯੂਕਰੇਨ ਅਤੇ ਰੂਸ ਤੋਂ ਦਰਾਮਦ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ :   5G ਯੂਜ਼ਰਜ਼ ਨੂੰ Airtel ਅਤੇ Jio ਦਾ ਵੱਡਾ ਝਟਕਾ, ਇਸ ਮਹੀਨੇ ਤੋਂ ਨਹੀਂ ਮਿਲੇਗਾ ਅਣਲਿਮਟਿਡ ਡਾਟਾ!

ਇਹ ਵੀ ਪੜ੍ਹੋ :     iOS ਦੀ ਵਰਤੋਂ ਕਰਦੇ ਹੋਏ WhatsApp 'ਤੇ ਬਣਾਓ ਆਪਣੇ ਖ਼ੁਦ ਦੇ Sticker, ਜਾਣੋ ਹੋਰ ਵੀ ਦਿਲਚਸਪ ਫੀਚਰ ਬਾਰੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News