ਸਰਕਾਰੀ ਵਾਹਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ , ਜਾਰੀ ਹੋਏ ਇਹ ਹੁਕਮ
Tuesday, Oct 04, 2022 - 05:45 PM (IST)
ਨਵੀਂ ਦਿੱਲੀ - ਸਰਕਾਰੀ ਵਾਹਨਾਂ ਨੂੰ ਲੈ ਕੇ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ । ਹੁਣ ਕੋਈ ਵੀ ਸਰਕਾਰੀ ਵਿਭਾਗ ਦਾ ਮੁਲਾਜ਼ਮ ਆਪਣੇ ਕਿਸੇ ਵੀ ਵਾਹਨ ਫਿਰ ਭਾਵੇਂ ਉਹ ਸਰਕਾਰੀ ਹੋਵੇ ਜਾਂ ਉਸਦਾ ਆਪਣਾ ਉਸ ਵਾਹਨ 'ਤੇ ਭਾਰਤ ਸਰਕਾਰ ਨਹੀਂ ਲਿਖਵਾ ਸਕੇਗਾ।
ਜ਼ਿਕਰਯੋਗ ਹੈ ਕਿ ਜਿਹੜੇ ਵਾਹਨਾਂ ਉੱਪਰ 'ਭਾਰਤ ਸਰਕਾਰ' ਲਿਖਿਆ ਹੁੰਦਾ ਸੀ ਉਨ੍ਹਾਂ ਵਾਹਨਾਂ ਕਾਰਨ ਆਮ ਲੋਕਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਭੀੜ-ਭਾੜ ਵਾਲੇ ਇਲਾਕਿਆਂ ਵਿਚ ਵੀ ਇਨ੍ਹਾਂ ਵਾਹਨਾਂ ਨੂੰ ਪਹਿਲ ਦੇ ਆਧਾਰ 'ਤੇ ਰਸਤਾ ਦਿੱਤਾ ਜਾਂਦਾ ਸੀ। ਇਸ ਦੇ ਨਾਲ ਹੀ ਇਹ ਸਟੇਟ ਸਿੰਬਲ ਵੀ ਬਣਦੇ ਸਨ। ਇਸ ਫ਼ੈਸਲੇ ਨਾਲ ਆਮ ਲੋਕਾਂ ਨੂੰ ਕਾਫ਼ੀ ਰਾਹਤ ਮਿਲਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।