ਸਰਕਾਰ ਭਾਰਤ ’ਚ ਹਵਾਈ ਜਹਾਜ਼ਾਂ ਦੇ ਨਿਰਮਾਣ ਲਈ ਵਿਸ਼ੇਸ਼ ਵਾਹਨ ਸਥਾਪਤ ਕਰਨ ਦੀ ਯੋਜਨਾ
Wednesday, Sep 04, 2024 - 01:34 PM (IST)
ਨਵੀਂ ਦਿੱਲੀ - ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਭਾਰਤ ’ਚ ਹਵਾਈ ਜਹਾਜ਼ਾਂ ਦੇ ਨਿਰਮਾਣ ਲਈ ਯੋਜਨਾਵਾਂ ਨੂੰ ਅੱਗੇ ਵਧਾਉਣ ਲਈ ਇਕ ਵਿਸ਼ੇਸ਼ ਮਕਸਦ ਵਾਹਨ ਸਥਾਪਤ ਕਰਨ 'ਤੇ ਵਿਚਾਰ ਕਰ ਰਹੀ ਹੈ। ਰਾਸ਼ਟਰੀ ਰਾਜਧਾਨੀ ’ਚ ਇਕ ਸੰਮੇਲਨ ’ਚ ਬੋਲਦਿਆਂ, ਨਾਇਡੂ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਕਿ ਅਗਲੇ ਪੰਜ ਸਾਲਾਂ ’ਚ ਦੇਸ਼ ’ਚ ਜਹਾਜ਼ ਨਿਰਮਾਣ ਸਰਗਰਮੀਆਂ ਸ਼ੁਰੂ ਹੋਣ। ਭਾਰਤ ਦੁਨੀਆ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਸ਼ਹਿਰੀ ਹਵਾਬਾਜ਼ੀ ਬਾਜ਼ਾਰਾਂ ’ਚੋਂ ਇਕ ਹੈ। ਨਾਇਡੂ ਨੇ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਦੇਸ਼ ’ਚ ਹਵਾਈ ਜਹਾਜ਼ਾਂ ਦਾ ਨਿਰਮਾਣ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੀ ਅਗਵਾਈ ਕਰਨ ਲਈ ਇਕ ਵਿਸ਼ੇਸ਼ ਮਕਸਦੀ ਵਾਹਨ ਸਥਾਪਤ ਕਰਨ 'ਤੇ ਵਿਚਾਰ ਕਰ ਰਿਹਾ ਹੈ। ਮੰਤਰੀ ਨੇ ਇਹ ਗੱਲ ਉਦਯੋਗਿਕ ਸੰਸਥਾ ਪੀ.ਐੱਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇਕ ਕਾਨਫਰੰਸ ’ਚ ਕਹੀ।