ਦੇਸ਼ 'ਚ ਵਧਦੀ ਮਹਿੰਗਾਈ 'ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ
Saturday, Aug 26, 2023 - 04:00 PM (IST)
ਬਿਜ਼ਨੈੱਸ ਡੈਸਕ - ਦੇਸ਼ 'ਚ ਵਧਦੀ ਮਹਿੰਗਾਈ 'ਤੇ ਕਾਬੂ ਪਾਉਣ ਲਈ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਦਰਅਸਲ, ਸਰਕਾਰ ਨੇ ਕੱਚੇ ਚੌਲਾਂ ਦੇ ਨਿਰਯਾਤ 'ਤੇ 20 ਫ਼ੀਸਦੀ ਡਿਊਟੀ ਲਗਾਈ ਹੈ। ਇਸ ਕਦਮ ਦਾ ਉਦੇਸ਼ ਢੁਕਵੇਂ ਸਥਾਨਕ ਸਟਾਕਾਂ ਨੂੰ ਬਣਾਈ ਰੱਖਣਾ ਅਤੇ ਘਰੇਲੂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਦਾ ਹੈ। ਵਿੱਤ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ 25 ਅਗਸਤ ਨੂੰ ਲਗਾਈ ਗਈ ਬਰਾਮਦ ਡਿਊਟੀ 16 ਅਕਤੂਬਰ 2023 ਤੱਕ ਲਾਗੂ ਰਹੇਗੀ।
ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਜਾਣ ਵਾਲੇ ਸਾਵਧਾਨ, 3 ਦਿਨ ਬੰਦ ਰਹੇਗੀ ਦਿੱਲੀ! ਜਾਣੋ ਕਿਉਂ
ਕਸਟਮ ਬੰਦਰਗਾਹਾਂ 'ਤੇ ਪਏ ਉਸਨਾ ਚੌਲਾਂ (ਪਰਮਲ ਚੌਲ) 'ਤੇ ਡਿਊਟੀ ਛੋਟ ਉਪਲਬਧ ਹੋਵੇਗੀ, ਜਿਨ੍ਹਾਂ ਨੂੰ LEO (ਲੇਟ ਐਕਸਪੋਰਟ ਆਰਡਰ) ਨਹੀਂ ਦਿੱਤਾ ਗਿਆ ਹੈ ਅਤੇ ਜੋ 25 ਅਗਸਤ, 2023 ਤੋਂ ਪਹਿਲਾਂ LC (ਲੈਟਰ ਆਫ਼ ਕ੍ਰੈਡਿਟ) ਦੁਆਰਾ ਸਮਰਥਿਤ ਹਨ। ਇਨ੍ਹਾਂ ਪਾਬੰਦੀਆਂ ਦੇ ਨਾਲ ਭਾਰਤ ਨੇ ਹੁਣ ਗੈਰ-ਬਾਸਮਤੀ ਚੌਲਾਂ ਦੀਆਂ ਸਾਰੀਆਂ ਕਿਸਮਾਂ 'ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ। ਦੇਸ਼ ਤੋਂ ਨਿਰਯਾਤ ਕੀਤੇ ਜਾਣ ਵਾਲੇ ਕੁੱਲ ਚੌਲਾਂ ਵਿੱਚ ਲਗਭਗ 25 ਫ਼ੀਸਦੀ ਹਿੱਸਾ ਗੈਰ-ਬਾਸਮਤੀ ਚਿੱਟੇ ਚੌਲਾਂ ਦਾ ਹੈ।
ਇਹ ਵੀ ਪੜ੍ਹੋ : ਖੰਡ ਐਕਸਪੋਰਟ ਨੂੰ ਲੈ ਕੇ ਭਾਰਤ ਲੈ ਸਕਦੈ ਵੱਡਾ ਫ਼ੈਸਲਾ, 5 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚੀ ਮਹਿੰਗਾਈ
ਕੇਂਦਰ ਸਰਕਾਰ ਨੇ 20 ਜੁਲਾਈ ਨੂੰ ਗੈਰ-ਬਾਸਮਤੀ ਚਿੱਟੇ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ। ਸਰਕਾਰ ਨੇ ਇਹ ਕਦਮ ਆਉਣ ਵਾਲੇ ਤਿਉਹਾਰੀ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਘਰੇਲੂ ਸਪਲਾਈ ਵਧਾਉਣ ਅਤੇ ਇਨ੍ਹਾਂ ਦੀਆਂ ਪ੍ਰਚੂਨ ਕੀਮਤਾਂ ਨੂੰ ਕੰਟਰੋਲ 'ਚ ਰੱਖਣ ਦੇ ਇਰਾਦੇ ਨਾਲ ਚੁੱਕਿਆ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ ਵਿੱਚ ਟੁੱਟੇ ਚੌਲਾਂ ਦੀ ਬਰਾਮਦ ਵੀ ਰੋਕ ਦਿੱਤੀ ਗਈ ਸੀ। ਸਰਕਾਰ ਨੇ ਪਿਛਲੇ ਸਾਲ ਮਈ 'ਚ ਹੀ ਕਣਕ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ : ਚੰਦਰਯਾਨ-3 ਦੀ ਕਾਮਯਾਬੀ ਨਾਲ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਇਸ ਕੰਪਨੀ ਦੇ ਸ਼ੇਅਰਾਂ 'ਚ ਹੋਇਆ ਜ਼ਬਰਦਸਤ ਵਾਧਾ
ਵਣਜ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਨੇ ਵਿੱਤੀ ਸਾਲ 2022-23 ਵਿੱਚ 4.8 ਅਰਬ ਡਾਲਰ ਦੇ ਬਾਸਮਤੀ ਚੌਲ ਦਾ ਨਿਰਯਾਤ ਕੀਤਾ ਸੀ। ਮਾਤਰਾ ਦੇ ਲਿਹਾਜ਼ ਨਾਲ ਇਹ ਨਿਰਯਾਤ 4.56 ਲੱਖ ਟਨ ਸੀ। ਇਸੇ ਤਰ੍ਹਾਂ ਗੈਰ-ਬਾਸਮਤੀ ਚੌਲਾਂ ਦਾ ਨਿਰਯਾਤ ਪਿਛਲੇ ਵਿੱਤੀ ਸਾਲ ਦੌਰਾਨ 6.36 ਅਰਬ ਡਾਲਰ ਰਿਹਾ ਹੈ, ਜਦੋਂ ਕਿ ਇਸ ਦੀ ਮਾਤਰਾ 17.79 ਲੱਖ ਟਨ ਸੀ। ਖੁਰਾਕ ਮੰਤਰਾਲੇ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਦੇਸ਼ ਦੇ ਕੁੱਲ ਚੌਲਾਂ ਦੀ ਬਰਾਮਦ 'ਚ ਗੈਰ-ਬਾਸਮਤੀ ਚਿੱਟੇ ਚੌਲਾਂ ਦੀ ਹਿੱਸੇਦਾਰੀ ਲਗਭਗ 25 ਫ਼ੀਸਦੀ ਹੈ। ਇਸ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਨਾਲ ਦੇਸ਼ ਵਿੱਚ ਖਪਤਕਾਰਾਂ ਲਈ ਕੀਮਤਾਂ ਨੂੰ ਹੇਠਾਂ ਲਿਆਉਣ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8