ਸਰਕਾਰ ਨੇ 35 ਰੁਪਏ ਕਿਲੋ ਦੇ ਭਾਅ ’ਤੇ ਪਿਆਜ਼ ਦੀ ਵਿਕਰੀ ਕੀਤੀ ਸ਼ੁਰੂ

Friday, Sep 06, 2024 - 10:25 AM (IST)

ਨਵੀਂ ਦਿੱਲੀ (ਭਾਸ਼ਾ) - ਕੇਂਦਰ ਨੇ ਅੱਜ ਦਿੱਲੀ-ਐੱਨ. ਸੀ. ਆਰ. ਅਤੇ ਮੁੰਬਈ ਦੇ ਖਪਤਕਾਰਾਂ ਨੂੰ ਪਿਆਜ਼ ਦੀਆਂ ਵੱਧਦੀਆਂ ਕੀਮਤਾਂ ਤੋਂ ਰਾਹਤ ਦੇਣ ਲਈ 35 ਰੁਪਏ ਪ੍ਰਤੀ ਕਿਲੋ ਦੀ ਰਿਆਇਤੀ ਦਰ ’ਤੇ ਪਿਆਜ਼ ਦੀ ਪ੍ਰਚੂਨ ਵਿਕਰੀ ਦਾ ਪਹਿਲਾ ਪੜਾਅ ਸ਼ੁਰੂ ਕੀਤਾ। ਐੱਨ. ਸੀ. ਸੀ. ਐੱਫ. ਅਤੇ ਨੈਫੇਡ, ਜੋ ਸਰਕਾਰ ਵੱਲੋਂ 4.7 ਲੱਖ ਟਨ ਪਿਆਜ਼ ਦਾ ਬਫਰ ਸਟਾਕ ਬਣਾਏ ਹੋਏ ਹਨ, ਆਪਣੇ ਖੁਦ ਦੇ ਸਟੋਰ ਅਤੇ ਮੋਬਾਈਲ ਵੈਨ ਰਾਹੀਂ ਪ੍ਰਚੂਨ ਵਿਕਰੀ ਕਰਨਗੇ।

ਇਹ ਵੀ ਪੜ੍ਹੋ :     ਪੰਜਾਬ ਦੀ ਆਰਥਿਕਤਾ ਲਈ ਕੈਬਨਿਟ ਦਾ ਫ਼ੈਸਲਾ, ਪੈਟਰੋਲ-ਡੀਜ਼ਲ 'ਤੇ ਵਧਾਇਆ ਵੈਟ

ਦਿੱਲੀ-ਐੱਨ. ਸੀ. ਆਰ. ਅਤੇ ਮੁੰਬਈ ਦੇ ਪਰੇਲ ਅਤੇ ਮਲਾਡ ’ਚ 38 ਪ੍ਰਚੂਨ ਦੁਕਾਨਾਂ ’ਤੇ ਪਿਆਜ਼ ਵੇਚਿਆ ਜਾਵੇਗਾ। ਪਿਆਜ਼ ਨੂੰ ਮੁੱਖ ਖਪਤ ਵਾਲੇ ਖੇਤਰਾਂ ’ਚ ਈ-ਕਾਮਰਸ ਮੰਚ ਅਤੇ ਕੇਂਦਰੀ ਭੰਡਾਰ ਅਤੇ ਮਦਰ ਡੇਅਰੀ ਦੇ ਸਫਲ ਵਿਕਰੀ ਕੇਂਦਰਾਂ ’ਤੇ ਵੀ ਰਿਆਇਤੀ ਦਰ ’ਤੇ ਵੇਚਿਆ ਜਾਵੇਗਾ। ਮੌਜੂਦਾ ਸਮੇਂ ’ਚ, ਰਾਸ਼ਟਰੀ ਰਾਜਧਾਨੀ ’ਚ ਪਿਆਜ਼ ਦੀਆਂ ਪ੍ਰਚੂਨ ਕੀਮਤਾਂ ਗੁਣਵੱਤਾ ਅਤੇ ਸਥਾਨਕਤਾ ਦੇ ਆਧਾਰ ’ਤੇ 60 ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਚੱਲ ਰਹੀਆਂ ਹਨ। ਪੇਸ਼ਕਸ਼ ਤੋਂ ਬਾਅਦ, ਖੁਰਾਕੀ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਲਹਾਦ ਜੋਸ਼ੀ ਨੇ ਕਿਹਾ ਕਿ ਪਿਆਜ਼ ਦੀਆਂ ਕੀਮਤਾਂ ਦੇ ਰੁਝੇਵੇਂ ਅਨੁਸਾਰ ਪਿਆਜ਼ ਦੀ ਮਾਤਰਾ ਅਤੇ ਨਿਪਟਾਰਾ ਚੈਨਲਾਂ ਨੂੰ ਵਧਾਇਆ, ਡੂੰਘਾ, ਤੇਜ਼ ਅਤੇ ਵਿਭਿੰਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ :     ਗਲਤ ਢੰਗ ਨਾਲ ਪੇਸ਼ ਆਉਂਦੀ ਹੈ ਮਾਧਬੀ ਪੁਰੀ ਬੁਚ, 500 ਮੁਲਾਜ਼ਮਾਂ ਨੇ ਕੀਤੀ ਇਹ ਸ਼ਿਕਾਇਤ

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰ ਸ਼ਹਿਰਾਂ ’ਚ ਵੀ ਇਸ ਤਰ੍ਹਾਂ ਦੀ ਵਿਕਰੀ ਕੀਤੀ ਜਾਵੇਗੀ। ਅਗਲੇ ਹਫਤੇ ਤੋਂ ਸ਼ੁਰੂ ਹੋਣ ਵਾਲੇ ਦੂਜੇ ਪੜਾਅ ’ਚ ਕੋਲਕਾਤਾ, ਗੁਹਾਟੀ, ਹੈਦਰਾਬਾਦ, ਚੇਨਈ, ਬੈਂਗਲੁਰੂ, ਅਹਿਮਦਾਬਾਦ ਅਤੇ ਰਾਏਪੁਰ ਵਰਗੇ ਮੁੱਖ ਰਾਜਧਾਨੀ ਸ਼ਹਿਰਾਂ ਨੂੰ ਇਸ ਦੇ ਘੇਰੇ ’ਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ :     McDonald ਨੇ ਬਦਲੀ ਸਟ੍ਰੈਟੇਜੀ, ਮਿਲੇਗਾ ਪੌਸ਼ਟਿਕ ਬਰਗਰ, ਕਿਸਾਨਾਂ ਨੂੰ ਵੀ ਹੋਵੇਗਾ ਫ਼ਾਇਦਾ

ਇਹ ਵੀ ਪੜ੍ਹੋ :      ਫਿਰ ਰੁਆਉਣਗੇ ਪਿਆਜ, ਕੀਮਤਾਂ ’ਚ ਆਏਗਾ ਭਾਰੀ ਉਛਾਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News