ਰੱਖਿਆ ਖੇਤਰ ''ਚ ਅਤਿਆਧੁਨਿਕ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਨਵੀਂ ਸਕੀਮ ਲਿਆਏਗੀ ਸਰਕਾਰ: ਵਿੱਤ ਮੰਤਰੀ
Thursday, Feb 01, 2024 - 01:19 PM (IST)
ਨਵੀਂ ਦਿੱਲੀ (ਭਾਸ਼ਾ) - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਸੰਸਦ ਵਿਚ 2024-25 ਦਾ ਅੰਤਰਿਮ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਰੱਖਿਆ ਖੇਤਰ ਵਿਚ ਅਤਿ ਆਧੁਨਿਕ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਇਕ ਨਵੀਂ ਯੋਜਨਾ ਸ਼ੁਰੂ ਕੀਤੀ ਜਾਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਵਾਢੀ ਤੋਂ ਬਾਅਦ ਦੀਆਂ ਖੇਤੀਬਾੜੀ ਗਤੀਵਿਧੀਆਂ ਵਿੱਚ ਜਨਤਕ ਅਤੇ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕਰੇਗੀ।
ਇਹ ਵੀ ਪੜ੍ਹੋ : ਪਾਕਿਸਤਾਨ ਜਾਰੀ ਕਰੇਗਾ ਨਵੇਂ ਨੋਟ, ਆਧੁਨਿਕ ਸੁਰੱਖਿਆ ਤਕਨੀਕ ਨਾਲ ਲੈਸ ਹੋਵੇਗੀ ਇਹ ਕਰੰਸੀ
ਉਨ੍ਹਾਂ ਕਿਹਾ ਕਿ ਨੈਨੋ ਡੀਏਪੀ ਦੀ ਵਰਤੋਂ ਖੇਤੀ-ਜਲਵਾਯੂ ਖੇਤਰਾਂ ਵਿੱਚ ਵੱਖ-ਵੱਖ ਫ਼ਸਲਾਂ 'ਤੇ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਤਿੰਨ ਵੱਡੇ ਰੇਲ ਕੋਰੀਡੋਰ ਬਣਾਏ ਜਾਣਗੇ ਅਤੇ 40,000 ਆਮ ਰੇਲ ਕੋਚਾਂ ਨੂੰ ਵੰਦੇ ਭਾਰਤ ਸਟੈਂਡਰਡ ਵਿੱਚ ਬਦਲਿਆ ਜਾਵੇਗਾ। ਤਿੰਨ ਰੇਲਵੇ ਕੋਰੀਡੋਰਾਂ ਵਿੱਚੋਂ ਇੱਕ ਸੀਮਿੰਟ ਲਈ ਹੋਵੇਗਾ।
ਜ਼ਿਕਰਯੋਗ ਹੈ ਕਿ ਅੱਜ ਭਾਵ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਆਪਣਾ ਪਹਿਲਾ ਅੰਤਰਿਮ ਬਜਟ ਪੇਸ਼ ਕੀਤਾ ਹੈ। ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਇਹ ਦੂਜਾ ਅੰਤਰਿਮ ਬਜਟ ਹੈ। ਇਸ ਬਜਟ ਰਾਹੀਂ ਸਰਕਾਰ ਨੂੰ ਉਦੋਂ ਤੱਕ ਖਰਚ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਜਦੋਂ ਤੱਕ ਨਵੀਂ ਸਰਕਾਰ ਪੂਰਾ ਬਜਟ ਪਾਸ ਨਹੀਂ ਕਰ ਲੈਂਦੀ। ਇਸ ਦੇ ਨਾਲ ਹੀ ਨਵੀਂ ਸਰਕਾਰ ਨੂੰ ਅੰਤਰਿਮ ਬਜਟ ਰਾਹੀਂ ਪੂਰੇ ਬਜਟ ਬਾਰੇ ਫੈਸਲੇ ਲੈਣ ਦੀ ਵੀ ਇਜਾਜ਼ਤ ਦਿੱਤੀ ਜਾਂਦੀ ਹੈ। ਚੋਣ ਨਤੀਜਿਆਂ ਤੋਂ ਬਾਅਦ ਕਿਸੇ ਕਾਰਨ ਸਰਕਾਰ ਸਮੇਂ ਸਿਰ ਪੂਰਨ ਬਜਟ ਪੇਸ਼ ਨਹੀਂ ਕਰ ਪਾਉਂਦੀ ਹੈ, ਤਾਂ ਉਸਨੂੰ ਖਰਚੇ ਲਈ ਸਦਨ ਦੀ ਮਨਜ਼ੂਰੀ ਲੈਣੀ ਪੈਂਦੀ ਹੈ।
ਇਹ ਵੀ ਪੜ੍ਹੋ : Richest Person: Elon Musk ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਬਰਨਾਰਡ ਅਰਨੌਲਟ
ਸਰਕਾਰ ਅੰਤਰਿਮ ਬਜਟ ਵਿਚ ਨਵੇਂ ਐਲਾਨ ਕਰਨ ਲਈ ਆਜ਼ਾਦ ਹੈ। ਉਦਾਹਰਣ ਵਜੋਂ, ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਪਣੇ ਪਹਿਲੇ ਅੰਤਰਿਮ ਬਜਟ ਭਾਵ 2019 ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਟੈਕਸ ਛੋਟ ਅਤੇ ਸਟੈਂਡਰਡ ਡਿਡਕਸ਼ਨ ’ਤੇ ਵੀ ਅਹਿਮ ਫੈਸਲੇ ਲਏ ਗਏ। ਇਸ ਦਾ ਮਤਲਬ ਇਹ ਹੈ ਕਿ ਮੋਦੀ ਸਰਕਾਰ ਦਾ ਪਹਿਲਾ ਅੰਤਰਿਮ ਬਜਟ ਲੋਕ-ਲੁਭਾਊ ਸੀ ਅਤੇ ਇਸ ਰਾਹੀਂ ਇਕ ਨਵੇਂ ਲਾਭਪਾਤਰੀ ਵਰਗ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਤਰ੍ਹਾਂ ਹੁਣ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿਚ ਵੀ ਲੋਕਪ੍ਰਿਅ ਬਜਟ ਦੀ ਉਮੀਦ ਕੀਤੀ ਜਾ ਸਕਦੀ ਹੈ। ਹਾਲਾਂਕਿ ਨਵੀਂ ਸਰਕਾਰ ਪੂਰਾ ਬਜਟ ਪੇਸ਼ ਕਰਦੇ ਹੋਏ ਅੰਤਰਿਮ ਬਜਟ ਦੇ ਫੈਸਲਿਆਂ ਨੂੰ ਬਦਲਣ ਲਈ ਆਜ਼ਾਦ ਹੈ।
ਇਹ ਵੀ ਪੜ੍ਹੋ : ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ, ਕੇਂਦਰ ਸਰਕਾਰ ਲਿਆ ਸਕਦੀ ਹੈ ਨਵੀਂ ਆਵਾਸ ਯੋਜਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8