ਵੱਡੀ ਰਾਹਤ : ਸਰਕਾਰ ਦਾ U-Turn , ਪੁਰਾਣੇ ਵਾਹਨਾਂ ਦੀ ਪਾਲਸੀ ''ਚ ਹੋਵੇਗਾ ਬਦਲਾਅ
Thursday, Jul 03, 2025 - 05:42 PM (IST)

ਬਿਜ਼ਨੈੱਸ ਡੈਸਕ - ਦਿੱਲੀ ਵਿੱਚ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਦੇ ਕਾਨੂੰਨ ਵਿਚ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਦੂਸ਼ਣ ਨੂੰ ਰੋਕਣ ਲਈ, ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਦੇ ਨਿਯਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਸੀ। ਪੈਟਰੋਲ ਪੰਪਾਂ 'ਤੇ ਕੈਮਰੇ ਲਗਾ ਕੇ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨਾ ਸ਼ੁਰੂ ਕੀਤਾ ਗਿਆ ਸੀ। ਪਰ ਅੱਜ ਵੀਰਵਾਰ ਨੂੰ, ਦਿੱਲੀ ਸਰਕਾਰ ਨੇ CAQM (ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ) ਦੇ ਚੇਅਰਮੈਨ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਦਿੱਲੀ ਵਿੱਚ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਅਤੇ ਈਂਧਣ ਨਾ ਦੇਣ ਦੀ ਪ੍ਰਣਾਲੀ ਤਰਕਸੰਗਤ ਨਹੀਂ ਹੈ।
ਇਹ ਵੀ ਪੜ੍ਹੋ : ਨੌਕਰੀ ਕਰਨ ਵਾਲਿਆਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਮਿਲਣਗੇ 15 ਹਜ਼ਾਰ ਰੁਪਏ
ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਪਿਛਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਵੱਡਾ ਦੋਸ਼ ਲਗਾਇਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ 'ਤੇ ਵਾਹਨ ਸ਼ੋਅਰੂਮ ਮਾਲਕਾਂ ਨਾਲ ਮਿਲੀਭੁਗਤ ਕਰਕੇ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ : PNB ਦੇ ਖ਼ਾਤਾਧਾਰਕਾਂ ਲਈ ਖੁਸ਼ਖ਼ਬਰੀ, Saving Account ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਇਹ ਵੀ ਪੜ੍ਹੋ : ਹੁਣ Ola-Uber ਦੀ ਯਾਤਰਾ ਹੋਈ ਮਹਿੰਗੀ! ਸਰਕਾਰ ਨੇ ਕੈਬ ਐਗਰੀਗੇਟਰ ਪਾਲਸੀ 'ਚ ਕੀਤੇ ਅਹਿਮ ਬਦਲਾਅ
ਇਹ ਵੀ ਪੜ੍ਹੋ : FSSAI ਦਾ ਵੱਡਾ Alert, ਜ਼ਹਿਰ ਹਨ ਰਸੋਈ 'ਚ ਰੱਖੀਆਂ ਇਹ ਚੀਜ਼ਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8