ਪੈਨਸ਼ਨਰਜ਼ ਲਈ ਵੱਡੀ ਰਾਹਤ, ਸਰਕਾਰ ਨੇ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਆਖ਼ਰੀ ਤਰੀਖ਼ ਵਧਾਈ
Thursday, Dec 02, 2021 - 06:05 PM (IST)
ਨਵੀਂ ਦਿੱਲੀ - ਪੈਨਸ਼ਨਰਾਂ ਲਈ ਵੱਡੀ ਰਾਹਤ ਦੀ ਖਬਰ ਹੈ। ਸਰਕਾਰ ਨੇ ਉਨ੍ਹਾਂ ਲਈ ਜੀਵਨ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ ਵਧਾ ਦਿੱਤੀ ਹੈ। ਹੁਣ ਪੈਨਸ਼ਨਰ 31 ਦਸੰਬਰ ਤੱਕ ਆਪਣਾ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਪਹਿਲਾਂ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 30 ਨਵੰਬਰ ਤੱਕ ਦਿੱਤੀ ਗਈ ਸੀ।
ਸਰਕਾਰ ਦੇ ਇਸ ਕਦਮ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ, ਜੋ ਤੈਅ ਮਿਤੀ ਤੋਂ ਪਹਿਲਾਂ ਸਰਟੀਫਿਕੇਟ ਜਮ੍ਹਾ ਨਹੀਂ ਕਰਵਾ ਸਕੇ ਸਨ। ਵਰਣਨਯੋਗ ਹੈ ਕਿ ਪੈਨਸ਼ਨਰਾਂ ਨੂੰ ਪੈਨਸ਼ਨ ਪ੍ਰਾਪਤ ਕਰਨਾ ਜਾਰੀ ਰੱਖਣ ਲਈ ਜੀਵਨ ਸਰਟੀਫਿਕੇਟ ਜਮ੍ਹਾ ਕਰਨਾ ਪੈਂਦਾ ਹੈ। ਜੋ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਉਹ ਜ਼ਿੰਦਾ ਹੈ। ਪੈਨਸ਼ਨ ਅਤੇ ਪੈਨਸ਼ਨਰਜ਼ ਕਲਿਆਣ ਵਿਭਾਗ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਇਹ ਫੈਸਲਾ ਕਈ ਰਾਜਾਂ ਵਿੱਚ ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ DGCA ਦਾ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।