ਇਲੈਕਟ੍ਰਿਕ ਵਾਹਨਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਸਰਕਾਰ ਸਖ਼ਤ, ਕਾਰਵਾਈ ਦੇ ਹੁਕਮ ਹੋਏ ਜਾਰੀ

04/22/2022 4:00:52 PM

ਨਵੀਂ ਦਿੱਲੀ (ਭਾਸ਼ਾ) - ਇਲੈਕਟ੍ਰਿਕ ਦੋਪਹੀਆ ਵਾਹਨਾਂ ’ਚ ਅੱਗ ਲੱਗਣ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਸਖ਼ਤ ਰਵੱਈਆ ਅਪਣਾਉਂਦੇ ਹੋਏ ਖਾਮੀ ਕਰਨ ਵਾਲੀਆਂ ਕੰਪਨੀਆਂ ਦੇ ਖਿਲਾਫ ਜ਼ਰੂਰੀ ਕਾਰਵਾਈ ਕਰੇਗੀ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਅਜਿਹੇ ਮਾਮਲਿਆਂ ’ਚ ਸਰਕਾਰ ਮਾਹਰ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਜ਼ਰੂਰੀ ਹੁਕਮ ਜਾਰੀ ਕਰੇਗੀ। ਅਜਿਹੇ ਮਾਮਲਿਆਂ ਦੀ ਜਾਂਚ ਲਈ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਗਡਕਰੀ ਨੇ ਕਈ ਟਵੀਟ ਸ ਰਾਹੀਂ ਕਿਹਾ ਕਿ ਪਿਛਲੇ 2 ਮਹੀਨਿਆਂ ’ਚ ਇਲੈਕਟ੍ਰਿਕ ਦੋਪਹੀਆ ਵਾਹਨਾਂ ਨਾਲ ਜੁਡ਼ੇ ਕਈ ਹਾਦਸੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ, ‘‘ਅਸੀਂ ਇਨ੍ਹਾਂ ਘਟਨਾਵਾਂ ਦੀ ਜਾਂਚ ਅਤੇ ਸੁਧਾਰਾਤਮਕ ਕਦਮਾਂ ਦੀ ਸਿਫਾਰਿਸ਼ ਲਈ ਇਕ ਮਾਹਰ ਕਮੇਟੀ ਦਾ ਗਠਨ ਕੀਤਾ ਹੈ। ਰਿਪੋਰਟਾਂ ਦੇ ਆਧਾਰ ’ਤੇ ਅਸੀਂ ਲਾਪਰਵਾਹੀ ਕਰਨ ਵਾਲੀਆਂ ਕੰਪਨੀਆਂ ’ਤੇ ਜ਼ਰੂਰੀ ਹੁਕਮ ਜਾਰੀ ਕਰਾਂਗੇ।’’

ਕੇਂਦਰੀ ਮੰਤਰੀ ਨੇ ਕਿਹਾ ਕਿ ਅਸੀਂ ਛੇਤੀ ਹੀ ਇਲੈਕਟ੍ਰਿਕ ਵਾਹਨਾਂ ਲਈ ਗੁਣਵੱਤਾ-ਕੇਂਦਰਿਤ ਦਿਸ਼ਾ-ਨਿਰਦੇਸ਼ ਜਾਰੀ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਪਨੀ ਆਪਣੀਆਂ ਪ੍ਰਕਰਿਆਵਾਂ’ ਚ ਲਾਪਰਵਾਹੀ ਵਰਤਦੀ ਹੈ ਤਾਂ ਉਸ ’ਤੇ ਭਾਰੀ ਜੁਰਮਾਨਾ ਲਾਇਆ ਜਾਵੇਗਾ ਅਤੇ ਸਾਰੇ ਖ਼ਰਾਬ ਵਾਹਨਾਂ ਨੂੰ ਵਾਪਸ ਲੈਣ ਦਾ ਵੀ ਹੁਕਮ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਨੌਕਰੀ ਦੀ ਭਾਲ ਕਰ ਰਹੇ ਲੋਕਾਂ ਲਈ ਖ਼ੁਸ਼ਖ਼ਬਰੀ ,ਇੰਡੀਗੋ ਨੇ ਦੋ ਸਾਲਾਂ ਬਾਅਦ ਸ਼ੁਰੂ ਕੀਤੀ ਭਰਤੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News