ਸਰਕਾਰ ਕਰਦਾਤਿਆਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਉਠਾ ਰਹੀ ਕਦਮ : ਸੀਤਾਰਮਨ

01/07/2020 10:26:06 PM

ਨਵੀਂ ਦਿੱਲੀ (ਭਾਸ਼ਾ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਸਰਕਾਰ ਟੈਕਸੇਸ਼ਨ ਪ੍ਰਣਾਲੀ ਦੇ ਸਰਲੀਕਰਨ ਅਤੇ ਈਮਾਨਦਾਰ ਕਰਦਾਤਿਆਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਕਦਮ ਉਠਾ ਰਹੀ ਹੈ। ਸੀਤਾਰਮਨ ਨੇ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਸ ਵੱਲੋਂ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਅਾਂ ਕਿਹਾ ਕਿ ਸਰਕਾਰ ਜੀ. ਐੱਸ. ਟੀ. ਦਾਖਲ ਕਰਨ ਦੀ ਪ੍ਰਣਾਲੀ ਨੂੰ ਬਿਹਤਰ ਕਰਨ ਲਈ ਸੁਝਾਵਾਂ ਨੂੰ ਸੁਣਨ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੱਖ-ਵੱਖ ਅੰਸ਼ਧਾਰਕਾਂ ਵੱਲੋਂ ਜੋ ਸੁਝਾਅ ਮਿਲੇ ਹਨ, ਉਨ੍ਹਾਂ ਦੇ ਆਧਾਰ ’ਤੇ ਟੈਕਸੇਸ਼ਨ ਪ੍ਰਣਾਲੀ ਨੂੰ ਸਰਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਰਦਾਤਿਆਂ ਨੂੰ ਸ਼ੋਸ਼ਣ ਜਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਅਕਤੂਬਰ ’ਚ ਅਜਿਹੀ ਯੋਜਨਾ ਪੇਸ਼ ਕੀਤੀ ਗਈ ਹੈ, ਜਿਸ ’ਚ ਕਰਦਾਤੇ ਨੂੰ ਮੁਲਾਂਕਣ ਅਧਿਕਾਰੀ ਦੇ ਸਾਹਮਣੇ ਆਉਣ ਦੀ ਜ਼ਰੂਰਤ ਨਹੀਂ ਹੁੰਦੀ।


Karan Kumar

Content Editor

Related News