ਗੋਇਲ ਦੀ ਸਾਊਦੀ ਅਰਬ ਦੀ ਯਾਤਰਾ ਸੰਪੰਨ, ਆਰਥਿਕ ਸਬੰਧਾਂ ਦੀ ਮਜ਼ਬੂਤੀ ਲਈ ਹੋਈ ਸਾਰਥਕ ਗੱਲਬਾਤ

Saturday, Nov 02, 2024 - 12:41 PM (IST)

ਗੋਇਲ ਦੀ ਸਾਊਦੀ ਅਰਬ ਦੀ ਯਾਤਰਾ ਸੰਪੰਨ, ਆਰਥਿਕ ਸਬੰਧਾਂ ਦੀ ਮਜ਼ਬੂਤੀ ਲਈ ਹੋਈ ਸਾਰਥਕ ਗੱਲਬਾਤ

ਨਵੀਂ ਦਿੱਲੀ (ਯੂ. ਐੱਨ. ਆਈ.) - ਕੇਂਦਰੀ ਵਣਜ ਤੇ ਉਦਯੋਗ ਮੰਤਰਾਲਾ ਨੇ ਕਿਹਾ ਕਿ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਦੀ ਸਾਊਦੀ ਅਰਬ ਦੀ ਯਾਤਰਾ ਦੋਵਾਂ ਦੇਸ਼ਾਂ ਦਰਮਿਆਨ ਆਰਥਿਕ ਅਤੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਸਾਰਥਕ ਪਹਿਲਕਦਮੀਆਂ ਨਾਲ ਸੰਪੰਨ ਹੋਈ। ਇਸ ਯਾਤਰਾ ਦੌਰਾਨ ਗੋਇਲ ਨੇ ਸਾਊਦੀ ਅਰਬ ਦੇ ਊਰਜਾ, ਉਦਯੋਗ ਤੇ ਖਣਿਜ ਸ੍ਰੋਤ ਵਿਭਾਗ ਦੇ ਮੰਤਰੀਆਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ :     ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਹੁਣ ਤੱਕ ਦਾ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੇ ਭਾਅ

ਮੰਤਰਾਲਾ ਵਲੋਂ ਜਾਰੀ ਇਕ ਬਿਆਨ ਅਨੁਸਾਰ, ਗੋਇਲ ਨੇ ਇਸ ਯਾਤਰਾ ਦੌਰਾਨ ਉੱਥੇ ਅੰਤਰਰਾਸ਼ਟਰੀ ਪੱਧਰ ਦੇ ਨਿਵੇਸ਼ਕ ਸੰਮੇਲਨ ਫਿਊਚਰ ਇਨਵੈਸਟਮੈਂਟ ਇਨੀਸ਼ੀਏਟਿਵ (ਐੱਫ. ਆਈ. ਆਈ.) ਦੇ 8ਵੇਂ ਸੀਜ਼ਨ ਦੇ ਸੰਪੂਰਨ ਸੈਸ਼ਨ ’ਚ ਕਈ ਦੇਸ਼ਾਂ ਦੇ ਪ੍ਰਤੀਨਿਧੀਆਂ ਤੇ ਗਲੋਬਲ ਕੰਪਨੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ।

ਇਹ ਵੀ ਪੜ੍ਹੋ :    ਦੇਸੀ ਕੰਪਨੀ ਨੇ ਤਿਉਹਾਰਾਂ ਮੌਕੇ ਵੇਚੇ ਰਿਕਾਰਡ ਵਾਹਨ, Thar Roxx ਨੂੰ ਪਹਿਲੇ 60 ਮਿੰਟਾਂ 'ਚ ਮਿਲੀਆਂ 1.7 ਲੱਖ ਬੁਕਿੰਗ

ਮੰਤਰਾਲਾ ਨੇ ਕਿਹਾ ਕਿ ਗੋਇਲ ਦੀ ਇਹ ਯਾਤਰਾ ਭਾਰਤ ਤੇ ਸਾਊਦੀ ਅਰਬ ਵਿਚਕਾਰ ਰਣਨੀਤਿਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਇਕ ਮਹੱਤਵਪੂਰਨ ਮੀਲ ਪੱਥਰ ਹੈ। ਇਹ ਦੌਰਾ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਤੇ ਸਹਿਯੋਗੀ ਯਤਨਾਂ ਰਾਹੀਂ ਗਲੋਬਲ ਚੁਣੌਤੀਆਂ ਦਾ ਹੱਲ ਕਰਨ ਲਈ ਦੋਵਾਂ ਦੇਸ਼ਾਂ ਦੀ ਵਚਨਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਸ ਗੱਲਬਾਤ ਦੇ ਨਤੀਜਿਆਂ ਨਾਲ ਦੋਵਾਂ ਦੇਸ਼ਾਂ ’ਚ ਨਿਵੇਸ਼ ਤੇ ਵਪਾਰ ਲਈ ਨਵੇਂ ਰਾਹ ਖੋਲ੍ਹਣ, ਆਰਥਿਕ ਵਿਕਾਸ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੀ ਉਮੀਦ ਹੈ।

ਇਹ ਵੀ ਪੜ੍ਹੋ :     Google Pay, PhonePe, Paytm ਉਪਭੋਗਤਾਵਾਂ ਲਈ ਵੱਡੀ ਖ਼ਬਰ, ਅੱਜ ਤੋਂ ਬਦਲਣਗੇ ਇਹ ਨਿਯਮ

ਇਹ ਵੀ ਪੜ੍ਹੋ :     Video ਲਾਈਕ ਕਰਦੇ ਹੀ ਵਿਅਕਤੀ ਦੇ ਖ਼ਾਤੇ 'ਚੋਂ ਉੱਡੇ 56 ਲੱਖ ਰੁਪਏ, ਜਾਣੋ ਕੀ ਹੈ ਮਾਮਲਾ 
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News