EU ਨਾਲ ਵਪਾਰ ਸਮਝੌਤੇ ਲਈ ਗੋਇਲ ਅੱਜ ਜਾਣਗੇ ਬ੍ਰਸੇਲਜ਼
Monday, Oct 27, 2025 - 03:11 PM (IST)
ਨਵੀਂ ਦਿੱਲੀ (ਭਾਸ਼ਾ) - ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਯੂਰਪੀਅਨ ਯੂਨੀਅਨ (ਈ. ਯੂ.) ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਨੂੰ ਰਾਜਨੀਤਕ ਰਫਤਾਰ ਦੇਣ ਲਈ 27 ਅਕਤੂਬਰ ਨੂੰ ਬ੍ਰਸੇਲਜ਼ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਆਪਣੇ ਯੂਰਪੀਅਨ ਯੂਨੀਅਨ ਹਮਰੁਤਬਾ ਨਾਲ ਗੱਲਬਾਤ ਕਰਨਗੇ। ਧਿਆਨਯੋਗ ਹੈ ਕਿ ਇਸ ਗੱਲਬਾਤ ਨੂੰ ਪੂਰਾ ਕਰਨ ਦੀ ਸਮਾਂ ਹੱਦ ਨਜ਼ਦੀਕ ਆ ਰਹੀ ਹੈ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਆਈ 12 ਸਾਲ ਦੀ ਸਭ ਤੋਂ ਵੱਡੀ ਗਿਰਾਵਟ
ਵਣਜ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ 2 ਦਿਨਾ ਯਾਤਰਾ ਦੌਰਾਨ ਗੋਇਲ ਯੂਰਪੀਅਨ ਯੂਨੀਅਨ ਦੇ ਕਾਰਜਕਾਰੀ ਉਪ-ਪ੍ਰਧਾਨ ਅਤੇ ਯੂਰਪੀ ਵਪਾਰ ਕਮਿਸ਼ਨਰ ਮਾਰੋਸ ਸੇਫਕੋਵਿਕ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਚਿਕਨ ਨਾਲੋਂ ਮਹਿੰਗਾ ਹੋਇਆ ਟਮਾਟਰ, 700 ਰੁਪਏ ਤੱਕ ਪਹੁੰਚੀ ਇੱਕ ਕਿਲੋ ਦੀ ਕੀਮਤ
ਮੰਤਰਾਲਾ ਨੇ ਕਿਹਾ,‘‘ਇਹ ਯਾਤਰਾ ਭਾਰਤ-ਯੂਰਪੀਅਨ ਯੂਨੀਅਨ ਮੁਕਤ ਵਪਾਰ ਸਮਝੌਤੇ (ਐੱਫ. ਟੀ. ਏ.) ’ਤੇ ਚੱਲ ਰਹੀ ਗੱਲਬਾਤ ਦੇ ਇਕ ਮਹੱਤਵਪੂਰਨ ਪੜਾਅ ’ਚ ਹੋ ਰਹੀ ਹੈ। ਦੋਵੇਂ ਪੱਖ ਜਲਦ ਤੋਂ ਜਲਦ ਇਕ ਵਿਆਪਕ, ਸੰਤੁਲਿਤ ਅਤੇ ਆਪਸੀ ਰੂਪ ਨਾਲ ਲਾਭਕਾਰੀ ਵਪਾਰ ਸਮਝੌਤੇ ਨੂੰ ਆਖਰੀ ਰੂਪ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ।’’
ਇਹ ਵੀ ਪੜ੍ਹੋ : ਆਲ ਟਾਈਮ ਹਾਈ ਤੋਂ ਠਾਹ ਡਿੱਗਾ ਸੋਨਾ, ਚਾਂਦੀ ਵੀ 30350 ਰੁਪਏ ਟੁੱਟੀ, ਜਾਣੋ 24-23-22-18K ਦੇ ਭਾਅ
ਇਹ ਵੀ ਪੜ੍ਹੋ : ਸਾਲ 2026 ਦੇ ਅੰਤ ਤੱਕ ਸੋਨਾ ਇੰਨਾ ਮਹਿੰਗਾ ਹੋ ਜਾਵੇਗਾ ਕਿ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
