ਘਰੇਲੂ ਬਾਜ਼ਾਰਾਂ ''ਚ ਵਾਧਾ ਜਾਰੀ, ਨਵੇਂ ਸਰਵਕਾਲੀ ਉੱਚ ਪੱਧਰ ''ਤੇ ਪੁੱਜਾ ਨਿਫਟੀ

Tuesday, Dec 12, 2023 - 10:30 AM (IST)

ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਸਕਾਰਾਤਮਕ ਰੁਖ ਅਤੇ ਵਿਦੇਸ਼ੀ ਫੰਡਾਂ ਦੇ ਲਗਾਤਾਰ ਪ੍ਰਵਾਹ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਬਾਜ਼ਾਰਾਂ 'ਚ ਤੇਜ਼ੀ ਰਹੀ। ਨਿਫਟੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ ਹੈ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 96.15 ਅੰਕ ਵਧ ਕੇ 70,024.68 'ਤੇ ਖੁੱਲ੍ਹਿਆ। ਨਿਫਟੀ 34.40 ਅੰਕਾਂ ਦੀ ਛਾਲ ਮਾਰ ਕੇ 21,031.50 ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ - ਵੱਧਦੀ ਮਹਿੰਗਾਈ ਦੌਰਾਨ ਲੋਕਾਂ ਨੂੰ ਮਿਲੇਗੀ ਰਾਹਤ, ਹੁਣ ਇੰਨੇ ਰੁਪਏ ਸਸਤੇ ਹੋਣਗੇ ਗੰਢੇ

ਸੈਂਸੈਕਸ ਦੀਆਂ ਕੰਪਨੀਆਂ ਵਿੱਚ ਟਾਟਾ ਸਟੀਲ, ਮਹਿੰਦਰਾ ਐਂਡ ਮਹਿੰਦਰਾ, ਆਈਟੀਸੀ, ਜੇਐੱਸਡਬਲਯੂ ਸਟੀਲ, ਅਲਟਰਾਟੈਕ ਸੀਮੈਂਟ ਅਤੇ ਬਜਾਜ ਫਾਈਨਾਂਸ ਦੇ ਸ਼ੇਅਰ ਵਧੇ। ਭਾਰਤੀ ਏਅਰਟੈੱਲ, ਇਨਫੋਸਿਸ, ਲਾਰਸਨ ਐਂਡ ਟੂਬਰੋ ਅਤੇ ਮਾਰੂਤੀ ਦੇ ਸ਼ੇਅਰ ਡਿੱਗੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ 'ਚ ਤੇਜ਼ੀ ਰਹੀ। 

ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ

ਅਮਰੀਕੀ ਬਾਜ਼ਾਰ ਸੋਮਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.32 ਫ਼ੀਸਦੀ ਵਧ ਕੇ 76.27 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ 1,261.13 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News