ਉਦਯੋਗਿਕ ਉਤਪਾਦਨ ਦੀ ਵਾਧਾ ਦਰ ਦਸੰਬਰ ''ਚ ਸੁਸਤ ਹੋ ਕੇ 3.8 ਫ਼ੀਸਦੀ ''ਤੇ ਪੁੱਜੀ

02/12/2024 6:43:56 PM

ਨਵੀਂ ਦਿੱਲੀ (ਭਾਸ਼ਾ) - ਦਸੰਬਰ 2023 'ਚ ਸਾਲਾਨਾ ਆਧਾਰ 'ਤੇ ਦੇਸ਼ ਦੇ ਉਦਯੋਗਿਕ ਉਤਪਾਦਨ ਦੀ ਵਾਧਾ ਦਰ 3.8 ਫ਼ੀਸਦੀ 'ਤੇ ਆ ਗਈ ਹੈ। ਇਕ ਸਾਲ ਪਹਿਲਾਂ ਇਸੇ ਮਹੀਨੇ ਉਦਯੋਗਿਕ ਉਤਪਾਦਨ 5.1 ਫ਼ੀਸਦੀ ਵਧਿਆ ਸੀ। ਸਰਕਾਰ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦਸੰਬਰ ਮਹੀਨੇ 'ਚ ਉਦਯੋਗਿਕ ਉਤਪਾਦਨ 3.8 ਫ਼ੀਸਦੀ ਦੀ ਦਰ ਨਾਲ ਵਧਿਆ ਹੈ। ਇਹ ਅੰਕੜਾ ਉਦਯੋਗਿਕ ਉਤਪਾਦਨ ਸੂਚਕ ਅੰਕ (IIP) ਦੇ ਆਧਾਰ 'ਤੇ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ - 15 ਜਨਵਰੀ ਤੋਂ 15 ਜੁਲਾਈ ਦੇ ਸ਼ੁੱਭ ਮਹੂਰਤ 'ਚ ਹੋਣਗੇ 42 ਲੱਖ ਵਿਆਹ, 5.5 ਲੱਖ ਕਰੋੜ ਰੁਪਏ ਦੇ ਕਾਰੋਬਾਰ ਦਾ ਅਨੁਮਾਨ

ਨੈਸ਼ਨਲ ਸਟੈਟਿਸਟੀਕਲ ਆਫਿਸ (ਐੱਨ.ਐੱਸ.ਓ.) ਦਾ ਅਧਿਕਾਰਤ ਬਿਆਨ ਦਰਸਾਉਂਦਾ ਹੈ ਕਿ ਦਸੰਬਰ, 2023 'ਚ ਨਿਰਮਾਣ ਖੇਤਰ ਦੀ ਪੈਦਾਵਾਰ 3.9 ਫ਼ੀਸਦੀ ਵਧੀ, ਜਦੋਂ ਕਿ ਇਕ ਸਾਲ ਪਹਿਲਾਂ ਇਸੇ ਮਿਆਦ 'ਚ ਇਹ 3.6 ਫ਼ੀਸਦੀ ਸੀ। ਦਸੰਬਰ 2023 ਵਿੱਚ ਮਾਈਨਿੰਗ ਉਤਪਾਦਨ ਵਿੱਚ 5.1 ਫ਼ੀਸਦੀ ਅਤੇ ਬਿਜਲੀ ਉਤਪਾਦਨ ਵਿੱਚ 1.2 ਫ਼ੀਸਦੀ ਵਾਧਾ ਹੋਇਆ ਹੈ। ਇਸ ਤਰ੍ਹਾਂ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ (ਅਪ੍ਰੈਲ-ਦਸੰਬਰ) ਵਿੱਚ ਆਈਆਈਪੀ ਦੀ ਸਮੁੱਚੀ ਵਿਕਾਸ ਦਰ 6.1 ਫ਼ੀਸਦੀ ਰਹੀ ਹੈ, ਜਦੋਂ ਕਿ ਇੱਕ ਸਾਲ ਪਹਿਲਾਂ ਦੀ ਇਸੇ ਮਿਆਦ ਵਿੱਚ ਇਹ ਅੰਕੜਾ 5.5 ਫ਼ੀਸਦੀ ਸੀ।

ਇਹ ਵੀ ਪੜ੍ਹੋ - ਸਨਕੀ ਪਤੀ ਨੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੀ ਪਤਨੀ, ਬੋਰਵੈੱਲ 'ਚੋਂ ਕਈ ਟੁੱਕੜਿਆਂ ਵਿਚ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur