GST ਕੌਂਸਲ ਦੀ ਬੈਠਕ 12 ਜੂਨ ਨੂੰ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

06/05/2020 7:15:09 PM

ਨਵੀਂ ਦਿੱਲੀ— ਕੋਰੋਨਾ ਵਾਇਰਸ ਦੇ ਬੁਰੇ ਦੌਰ 'ਚ ਟੈਕਸ ਕੁਲੈਕਸ਼ਨ ਦੀ ਚਿੰਤਾ ਵਿਚਕਾਰ ਵਸਤੂ ਤੇ ਸੇਵਾ ਟੈਕਸ (ਜੀ. ਐੱਸ. ਟੀ.) ਪ੍ਰੀਸ਼ਦ ਦੀ ਬੈਠਕ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ 'ਚ 12 ਜੂਨ ਨੂੰ ਹੋਣ ਜਾ ਰਹੀ ਹੈ। ਕੋਵਿਡ-19 ਮਹਾਮਾਰੀ ਲਾਕਡਾਊਨ ਤੋਂ ਬਾਅਦ ਇਹ ਪਹਿਲੀ ਬੈਠਕ ਹੋਵੇਗੀ।

ਸੂਤਰਾਂ ਮੁਤਾਬਕ, ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨੁਮਾਇੰਦਿਆਂ ਨਾਲ ਇਹ ਬੈਠਕ ਵੀਡੀਓ ਕਾਨਫਰੰਸ ਜ਼ਰੀਏ ਹੋਵੇਗੀ। ਗੌਰਤਲਬ ਹੈ ਕਿ ਜੀ. ਐੱਸ. ਟੀ. ਪ੍ਰੀਸ਼ਦ ਦੀ ਮਾਰਚ 'ਚ ਹੋਈ 39ਵੀਂ ਬੈਠਕ 'ਚ ਅਰਥਵਿਵਸਥਾ 'ਤੇ ਕੋਰੋਨਾ ਵਾਇਰਸ ਦੇ ਪ੍ਰਭਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਸੂਤਰਾਂ ਨੇ ਕਿਹਾ ਕਿ ਭਾਰਤ 'ਚ ਉਸ ਸਮੇਂ ਮਾਮਲੇ ਬਹੁਤ ਘੱਟ ਸਨ ਤੇ ਤਾਲਾਬੰਦੀ ਨਹੀਂ ਲਗਾਈ ਗਈ ਸੀ।
ਹੁਣ ਕੋਰੋਨਾ ਵਾਇਰਸ ਸੰਕਟ ਦੌਰਾਨ ਹੋਣ ਜਾ ਰਹੀ ਜੀ. ਐੱਸ. ਟੀ. ਪ੍ਰੀਸ਼ਦ ਦੀ ਬੈਠਕ ਕਾਫੀ ਮਹੱਤਵਪੂਰਨ ਹੈ। ਸੂਤਰਾਂ ਮੁਤਾਬਕ, ਬੈਠਕ 'ਚ ਮਹਾਮਾਰੀ ਦਾ ਕੇਂਦਰ ਅਤੇ ਸੂਬਿਆਂ ਦੇ ਮਾਲੀਆ 'ਤੇ ਪੈਣ ਵਾਲੇ ਪ੍ਰਭਾਵਾਂ ਤੇ ਇਸ ਦੀ ਭਰਪਾਈ ਦੇ ਕਦਮਾਂ 'ਤੇ ਵਿਚਾਰ ਕੀਤਾ ਜਾਵੇਗਾ। ਟੈਕਸ ਕੁਲੈਕਸ਼ਨ ਦੇ ਖਰਾਬ ਅੰਕੜਿਆਂ ਅਤੇ ਰਿਟਰਨ ਦਾਖਲ ਕਰਨ ਦੀ ਤਰੀਕ ਅੱਗੇ ਵਧਾਏ ਜਾਣ ਦੀ ਵਜ੍ਹਾ ਨਾਲ ਸਰਕਾਰ ਨੇ ਅਪ੍ਰੈਲ ਅਤੇ ਮਈ ਦੇ ਜੀ. ਐੱਸ. ਟੀ. ਕੁਲੈਕਸ਼ਨ ਦੇ ਅੰਕੜੇ ਜਾਰੀ ਨਹੀਂ ਕੀਤੇ ਹਨ।
ਜ਼ਿਕਰਯੋਗ ਹੈ ਕਿ ਜੀ. ਐੱਸ. ਟੀ. ਪ੍ਰੀਸ਼ਦ ਦੀ ਪਿਛਲੀ 14 ਮਾਰਚ ਨੂੰ ਹੋਈ ਬੈਠਕ 'ਚ ਸੀਤਾਰਮਨ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਜੀ. ਐੱਸ. ਟੀ. ਵੱਲੋਂ ਮੁਆਵਜ਼ੇ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਬਾਜ਼ਾਰ ਤੋਂ ਕਰਜ਼ ਜੁਟਾਉਣ ਦੀ ਕਾਨੂੰਨੀ ਜ਼ਰੂਰਤਾਂ 'ਤੇ ਗੌਰ ਕਰੇਗੀ।


Sanjeev

Content Editor

Related News