HDFC : ਮੁਨਾਫਾ 20.2% ਵਧਿਆ, NPA ''ਚ ਵਾਧਾ
Monday, Jul 24, 2017 - 01:48 PM (IST)
ਨਵੀਂ ਦਿੱਲੀ—ਵਿੱਤੀ ਸਾਲ 2018 ਦੀ ਪਹਿਲੀ ਤਿਮਾਹੀ 'ਚ ਐੱਚ. ਡੀ. ਐੱਫ. ਸੀ. ਬੈਂਕ ਦਾ ਮੁਨਾਫਾ 20.2 ਫੀਸਦੀ ਵਧ ਕੇ 3894 ਕਰੋੜ ਰੁਪਏ ਹੋ ਗਿਆ। ਵਿੱਤੀ ਸਾਲ 2017 ਦੀ ਪਹਿਲੀ ਤਿਮਾਹੀ 'ਚ ਐੱਚ. ਡੀ. ਐੱਫ. ਸੀ. ਬੈਂਕ ਦਾ ਮੁਨਾਫਾ 3239 ਕਰੋੜ ਰੁਪਏ ਸੀ।
ਵਿੱਤੀ ਸਾਲ 2018 ਦੀ ਪਹਿਲੀ ਤਿਮਾਹੀ 'ਚ ਐੱਚ. ਡੀ. ਐੱਫ. ਸੀ. ਬੈਂਕ ਦਾ ਵਿਆਜ ਟੈਕਸ 20.4 ਫੀਸਦੀ ਵਧ ਕੇ 9371 ਕਰੋੜ ਰੁਪਏ 'ਤੇ ਪਹੁੰਚ ਗਿਆ ਹੈ। ਵਿੱਤੀ ਸਾਲ 2017 ਦੀ ਪਹਿਲੀ ਤਿਮਾਹੀ 'ਚ ਐੱਚ. ਡੀ. ਐੱਫ. ਸੀ. ਬੈਂਕ ਦਾ ਵਿਆਜ ਟੈਕਸ 7781 ਕਰੋੜ ਰੁਪਏ ਰਿਹਾ ਸੀ।
ਤਿਮਾਹੀ ਦਰ ਤਿਮਾਹੀ ਆਧਾਰ 'ਤੇ ਅਪ੍ਰੈਲ-ਜੂਨ ਤਿਮਾਹੀ 'ਚ ਐੱਚ. ਡੀ. ਐੱਫ. ਸੀ. ਬੈਂਕ ਦਾ ਗ੍ਰਾਸ ਐੱਨ. ਪੀ. ਏ. 1.05 ਫੀਸਦੀ ਤੋਂ ਵਧ ਕੇ 1.24 ਫੀਸਦੀ ਰਿਹਾ ਹੈ। ਤਿਮਾਹੀ ਆਧਾਰ 'ਤੇ ਅਪ੍ਰੈਲ-ਜੂਨ 'ਚ ਐੱਚ. ਡੀ. ਐੱਫ. ਸੀ. ਬੈਂਕ ਦਾ ਨੈੱਟ ਐੱਨ. ਪੀ. ਏ. 0.33 ਫੀਸਦੀ ਤੋਂ ਵਧ ਕੇ 0.44 ਫੀਸਦੀ ਰਿਹਾ ਹੈ।
ਰੁਪਏ 'ਚ ਐੱਨ. ਪੀ. ਏ. 'ਤੇ ਗੌਰ ਕਰੀਏ ਤਾਂ ਤਿਮਾਹੀ ਆਧਾਰ 'ਤੇ ਪਹਿਲੀ ਤਿਮਾਹੀ 'ਚ ਐੱਚ. ਡੀ. ਐੱਫ. ਸੀ. ਬੈਂਕ ਦਾ ਗ੍ਰਾਸ ਐੱਨ. ਪੀ. ਏ 5886 ਕਰੋੜ ਦੇ ਮੁਕਾਬਲੇ 7243 ਕਰੋੜ ਰੁਪਏ ਰਿਹਾ ਹੈ। ਉਧਰ ਤਿਮਾਹੀ ਆਧਾਰ 'ਤੇ ਪਹਿਲੀ ਤਿਮਾਹੀ 'ਚ ਐੱਚ. ਡੀ. ਐੱਫ. ਸੀ. ਬੈਂਕ ਦਾ ਨੈੱਟ ਐੱਨ. ਪੀ. ਏ. 1844 ਕਰੋੜ ਰੁਪਏ ਦੇ ਮੁਕਾਬਲੇ 2528 ਕਰੋੜ ਰੁਪਏ ਰਿਹਾ ਹੈ।
ਤਿਮਾਹੀ ਆਧਾਰ 'ਤੇ ਪਹਿਲੀ ਤਿਮਾਹੀ 'ਚ ਐੱਚ. ਡੀ. ਐੱਫ. ਸੀ. ਬੈਂਕ ਦੀ ਪ੍ਰੋਵਿਜ਼ਨਿੰਗ 1262 ਕਰੋੜ ਰੁਪਏ ਤੋਂ ਵਧ ਕੇ 1559 ਕਰੋੜ ਰੁਪਏ ਰਹੀ ਹੈ, ਜਦਕਿ ਪਿਛਲੇ ਸਾਲ ਇਸ ਤਿਮਾਹੀ 'ਚ ਪ੍ਰੋਵਿਜ਼ਨਿੰਗ 867 ਕਰੋੜ ਰੁਪਏ ਰਹੀ ਸੀ।
