ਅਡਾਨੀ ਗਰੁੱਪ ਦੀਆਂ ਕੰਪਨੀਆਂ ਦੀ ਜਾਂਚ ਵਾਲੀ ਨਵੀਂ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ

Friday, Feb 17, 2023 - 01:07 PM (IST)

ਅਡਾਨੀ ਗਰੁੱਪ ਦੀਆਂ ਕੰਪਨੀਆਂ ਦੀ ਜਾਂਚ ਵਾਲੀ ਨਵੀਂ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ  ਹੋਵੇਗੀ ਸੁਣਵਾਈ

ਮੁੰਬਈ - ਸੁਪਰੀਮ ਕੋਰਟ ਅੱਜ ਅਡਾਨੀ ਗਰੁੱਪ ਦੇ ਖਿਲਾਫ ਕਾਂਗਰਸ ਨੇਤਾ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਪਟੀਸ਼ਨ ਵਿੱਚ ਅਮਰੀਕਾ ਦੇ ਹਿੰਡਨਬਰਗ ਰਿਸਰਚ ਦੇ ਦੋਸ਼ਾਂ ਦਾ ਜ਼ਿਕਰ ਹੈ।

ਇਨ੍ਹਾਂ ਦੋਸ਼ਾਂ ਦੇ ਮੱਦੇਨਜ਼ਰ ਅਡਾਨੀ ਗਰੁੱਪ ਦੀਆਂ ਕੰਪਨੀਆਂ ਵਿਰੁੱਧ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਕਾਂਗਰਸ ਨੇਤਾ ਜਯਾ ਠਾਕੁਰ ਦੀ ਤਰਫੋਂ ਦਾਇਰ ਕੀਤੀ ਗਈ ਹੈ।

ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਇਸ ਦਾ ਨੋਟਿਸ ਲਿਆ ਹੈ। ਜਯਾ ਠਾਕੁਰ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੇ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਲੋੜ ਦੱਸੀ ਸੀ।

ਇਹ ਵੀ ਪੜ੍ਹੋ : ਪਾਕਿਸਤਾਨ ਹੋਵੇਗਾ ਲੋਨ ਡਿਫਾਲਟਰ! ਫਿਚ ਨੇ ਘਟਾਈ ਰੇਟਿੰਗ, ਜਾਰੀ ਕੀਤੀ ਚਿਤਾਵਨੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News