ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਭਾਰੀ ਗਿਰਾਵਟ, ਭਾਰਤ ''ਚ ਵਿਆਹਾਂ ਦੌਰਾਨ ਸਸਤਾ ਮਿਲੇਗਾ ਸੋਨਾ!

Saturday, Jul 20, 2024 - 12:37 AM (IST)

ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਭਾਰੀ ਗਿਰਾਵਟ, ਭਾਰਤ ''ਚ ਵਿਆਹਾਂ ਦੌਰਾਨ ਸਸਤਾ ਮਿਲੇਗਾ ਸੋਨਾ!

ਬਿਜ਼ਨਸ ਡੈਸਕ : ਵਿਸ਼ਵ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅਮਰੀਕੀ ਡਾਲਰ 'ਚ ਤੇਜ਼ੀ ਕਾਰਨ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ 2 ਫ਼ੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ। ਇਸ ਹਫ਼ਤੇ ਸੋਨੇ ਦੀਆਂ ਕੀਮਤਾਂ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ। ਇਸ ਤੋਂ ਬਾਅਦ ਇਕ ਵਾਰ ਫਿਰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਵਪਾਰੀਆਂ ਨੇ ਵਿਕਰੀ ਸ਼ੁਰੂ ਕਰ ਦਿੱਤੀ ਹੈ। ਇਸ ਦਾ ਅਸਰ ਸੋਮਵਾਰ ਨੂੰ ਭਾਰਤੀ ਬਾਜ਼ਾਰ 'ਚ ਦੇਖਣ ਨੂੰ ਮਿਲੇਗਾ। ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਸਤੰਬਰ 'ਚ ਹੋਣ ਵਾਲੀ ਫੈਡਰਲ ਰਿਜ਼ਰਵ ਬੈਂਕ ਦੀ ਬੈਠਕ 'ਚ ਵਿਆਜ ਦਰਾਂ 'ਚ ਕਟੌਤੀ ਦੀ ਉਮੀਦ ਵੀ ਵਧ ਗਈ ਹੈ। ਵਿਆਹਾਂ ਲਈ ਸੋਨਾ ਖਰੀਦਣ ਵਾਲਿਆਂ ਲਈ ਆਉਣ ਵਾਲੇ ਦਿਨਾਂ ਵਿਚ ਸੋਨੇ ਦੀਆਂ ਕੀਮਤਾਂ 'ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਮੰਗਲੁਰੂ 'ਚ ਭਾਰੀ ਬਾਰਿਸ਼ ਦਾ ਕਹਿਰ; ਕਈ ਇਲਾਕੇ ਪਾਣੀ 'ਚ ਡੁੱਬੇ, ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ

ਤਾਜ਼ਾ ਰੁਝਾਨਾਂ ਮੁਤਾਬਕ, ਸਪੌਟ ਸੋਨਾ 2.1% ਡਿੱਗ ਕੇ 2,404.90 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਬੁਲਿਅਨ ਨੇ ਬੁੱਧਵਾਰ ਨੂੰ $2,483.60 ਦੇ ਸਭ ਤੋਂ ਉੱਚੇ ਪੱਧਰ ਨੂੰ ਛੂਹਿਆ। ਅਮਰੀਕੀ ਸੋਨੇ ਦੇ ਫਿਊਚਰਜ਼ ਲਗਭਗ 2.2% ਡਿੱਗ ਕੇ $2,403.70 'ਤੇ ਆ ਗਏ। ਅਮਰੀਕੀ ਡਾਲਰ 0.1% ਵਧਿਆ, ਜਦੋਂਕਿ ਬੈਂਚਮਾਰਕ 10-ਸਾਲ ਟ੍ਰੇਜ਼ਰੀ ਯੀਲਡ ਵਿਚ ਵੀ ਵਾਧਾ ਹੋਇਆ, ਜਿਸ ਨਾਲ ਬੁਲਿਅਨ 'ਤੇ ਦਬਾਅ ਪਿਆ। ਇਸ ਦੇ ਨਾਲ ਹੀ ਚਾਂਦੀ ਲਗਭਗ 3 ਫੀਸਦੀ ਡਿੱਗ ਕੇ 29.17 ਡਾਲਰ ਪ੍ਰਤੀ ਔਂਸ 'ਤੇ ਆ ਗਈ। ਪਲੈਟੀਨਮ 0.2% ਡਿੱਗ ਕੇ 965.90 ਡਾਲਰ ਹੋ ਗਿਆ, ਜਦੋਂਕਿ ਪੈਲੇਡੀਅਮ 1.2% ਡਿੱਗ ਕੇ 918.93 ਡਾਲਰ ਹੋ ਗਿਆ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਸੋਨਾ 750 ਰੁਪਏ ਡਿੱਗ ਕੇ 75,650 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਪਿਛਲੇ ਛੇ ਕਾਰੋਬਾਰੀ ਸੈਸ਼ਨਾਂ ਤੋਂ ਸੋਨੇ ਦੀਆਂ ਕੀਮਤਾਂ 'ਚ ਜਾਰੀ ਵਾਧੇ ਦਾ ਅੰਤ ਹੋ ਗਿਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 76,400 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਦੌਰਾਨ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 800 ਰੁਪਏ ਦੀ ਗਿਰਾਵਟ ਨਾਲ 75,300 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਵੀਰਵਾਰ ਨੂੰ ਇਹ 76,100 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਚਾਂਦੀ ਦੀ ਕੀਮਤ ਵੀ 1,000 ਰੁਪਏ ਡਿੱਗ ਕੇ 93,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ 94,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News