ਭਾਰੀ ਮੀਂਹ ਨੇ ਵਧਾਈ ਚਿੰਤਾ : Air India, IndiGo ਤੇ SpiceJet  ਵੱਲੋਂ ਯਾਤਰੀਆਂ ਲਈ ਜਾਰੀ ਹੋਈ Advisory

Tuesday, Jul 29, 2025 - 02:41 PM (IST)

ਭਾਰੀ ਮੀਂਹ ਨੇ ਵਧਾਈ ਚਿੰਤਾ : Air India, IndiGo ਤੇ SpiceJet  ਵੱਲੋਂ ਯਾਤਰੀਆਂ ਲਈ ਜਾਰੀ ਹੋਈ Advisory

ਬਿਜ਼ਨੈੱਸ ਡੈਸਕ – ਦੇਸ਼ ਦੇ ਕਈ ਇਲਾਕਿਆਂ 'ਚ  ਤੋਂ ਹੋ ਰਹੀ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਹਵਾਈ ਸੇਵਾਵਾਂ 'ਤੇ ਗੰਭੀਰ ਅਸਰ ਪਿਆ ਹੈ। ਇਸ ਸੰਦਰਭ 'ਚ ਏਅਰ ਇੰਡੀਆ, ਇੰਡਿਗੋ ਅਤੇ ਸਪਾਈਸਜੈੱਟ ਨੇ ਆਪਣੇ ਯਾਤਰੀਆਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ :     YouTube, ਸੋਸ਼ਲ ਮੀਡੀਆ Influencer ਤੇ ਵਪਾਰੀਆਂ ਲਈ ਬਦਲ ਗਏ ਹਨ ITR ਨਿਯਮ, ਜਾਣੋ ਪੂਰੀ ਡਿਟੇਲ

ਏਅਰ ਇੰਡੀਆ ਨੇ ਜਾਰੀ ਕੀਤੀ ਐਡਵਾਇਜ਼ਰੀ

ਏਅਰ ਇੰਡੀਆ ਨੇ ਦੱਸਿਆ ਕਿ ਸਵੇਰੇ ਹੋਈ ਮੀਂਹ ਅਤੇ ਹਵਾਵਾਂ ਦੀ ਤੀਬਰਤਾ ਕਾਰਨ ਦਿੱਲੀ ਆਉਣ ਜਾਂ ਜਾਣ ਵਾਲੀਆਂ ਉਡਾਣਾਂ ਪ੍ਰਭਾਵਤ ਹੋ ਸਕਦੀਆਂ ਹਨ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਹਵਾਈ ਅੱਡੇ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਚੈੱਕ ਕਰ ਲੈਣ ਅਤੇ ਯਾਤਰਾ ਲਈ ਵਾਧੂ ਸਮਾਂ ਰੱਖਣ। ਇਸ ਸੰਬੰਧੀ ਹੋਰ ਜਾਣਕਾਰੀ airindia.com ਉੱਤੇ ਉਪਲਬਧ ਹੈ।

ਇਹ ਵੀ ਪੜ੍ਹੋ :     Credit Card ਤੋਂ ਲੈ ਕੇ UPI ਤੱਕ, 4 ਦਿਨਾਂ ਬਾਅਦ ਬਦਲ ਜਾਣਗੇ ਕਈ ਨਿਯਮ

ਇੰਡਿਗੋ ਨੇ ਵੀ ਦਿੱਤੀ  ਚਿਤਾਵਨੀ

ਇੰਡਿਗੋ ਏਅਰਲਾਈਨ ਨੇ ਵੀ ਆਪਣੇ ਯਾਤਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਮੀਂਹ ਅਤੇ ਜ਼ਿਆਦਾ ਟ੍ਰੈਫਿਕ ਸਮੱਸਿਆ ਕਾਰਨ ਉਡਾਣਾਂ ਦੇ ਵੇਲੇ 'ਚ ਬਦਲਾਅ ਹੋ ਸਕਦਾ ਹੈ। ਯਾਤਰੀਆਂ ਨੂੰ ਕਿਹਾ ਗਿਆ ਕਿ ਆਪਣੇ ਫਲਾਈਟ ਸਟੇਟਸ ਦੀ ਜਾਂਚ ਜ਼ਰੂਰ ਕਰ ਲੈਣ ਅਤੇ ਸਮੇਂ ਤੋਂ ਪਹਿਲਾਂ ਏਅਰਪੋਰਟ ਪਹੁੰਚਣ ਦੀ ਯੋਜਨਾ ਬਣਾਓ।

 

ਇਹ ਵੀ ਪੜ੍ਹੋ :     Black Money ਤਾਂ ਸੁਣਿਆ ਹੋਵੇਗਾ, ਪਰ ਕੀ ਤੁਸੀਂ ਜਾਣਦੇ ਹੋ Red ਅਤੇ Pink Money ਦਾ ਰਾਜ਼?

ਸਪਾਈਸਜੈੱਟ ਨੇ ਦਿੱਲੀ ਅਤੇ ਧਰਮਸ਼ਾਲਾ ਦੀ ਉਡਾਣਾਂ ਨੂੰ ਲੈ ਕੇ ਦਿੱਤਾ ਅਪਡੇਟ

ਸਪਾਈਸਜੈੱਟ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਅਤੇ ਧਰਮਸ਼ਾਲਾ 'ਚ ਮੌਸਮ ਖ਼ਰਾਬ ਹੋਣ ਕਾਰਨ ਉਡਾਣਾਂ ਦੇ ਰੂਟ ਅਤੇ ਸਮੇਂ 'ਚ ਤਬਦੀਲੀ ਹੋ ਸਕਦੀ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕੰਪਨੀ ਦੀ ਵੈਬਸਾਈਟ ਉੱਤੇ ਆਪਣੀ ਉਡਾਣ ਦੀ ਸਥਿਤੀ 'ਤੇ ਨਜ਼ਰ ਰੱਖਣ ਅਤੇ ਕਿਸੇ ਵੀ ਤਬਦੀਲੀ ਲਈ ਤਿਆਰ ਰਹਿਣ।

 

ਇਹ ਵੀ ਪੜ੍ਹੋ :     Ration Card ਧਾਰਕਾਂ ਲਈ Alert!  ...ਬੰਦ ਹੋ ਸਕਦਾ ਹੈ ਮੁਫ਼ਤ ਰਾਸ਼ਨ

ਮੌਸਮ ਵਿਭਾਗ ਦੀ ਚੇਤਾਵਨੀ – 3 ਅਗਸਤ ਤੱਕ ਜਾਰੀ ਰਹੇਗਾ ਮੀਂਹ ਦਾ ਸਿਲਸਿਲਾ

ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਅਗਾਹੀ ਦਿੱਤੀ ਹੈ ਕਿ ਦਿੱਲੀ ਵਿੱਚ ਮੀਂਹ ਦੀ ਤੀਬਰਤਾ ਵਿੱਚ ਹੋਰ ਵਾਧਾ ਹੋ ਸਕਦਾ ਹੈ ਅਤੇ ਇਹ ਸਿਲਸਿਲਾ 3 ਅਗਸਤ ਤੱਕ ਜਾਰੀ ਰਹੇਗਾ। ਇਨ੍ਹਾਂ ਦਿਨਾਂ ਦੌਰਾਨ ਹਲਕੀ ਤੋਂ ਮੱਧਮ ਦਰਜੇ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੀਂਹ ਦਾ ਅਸਰ ਸਿਰਫ਼ ਹਵਾਈ ਯਾਤਰਾ ਤੱਕ ਸੀਮਤ ਨਹੀਂ ਹੈ। ਦਿੱਲੀ ਦੇ ਕਈ ਇਲਾਕਿਆਂ 'ਚ ਹੋਏ ਭਾਰੀ ਜਲਭਰਾਵ ਕਾਰਨ ਸੜਕਾਂ ਉੱਤੇ ਵੀ ਆਵਾਜਾਈ ਪ੍ਰਭਾਵਤ ਹੋਈ ਹੈ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਯਾਤਰਾ ਦੀ ਯੋਜਨਾ ਬਣਾਓ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News