ਉੱਤਰੀ ਭਾਰਤ ਦੇ ਕਈ ਹਿੱਸਿਆਂ ''ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਟੁੱਟੀਆਂ ਸੜਕਾਂ ਅਤੇ ਪੁਲ

07/11/2023 3:40:46 PM

ਬਿਜ਼ਨੈੱਸ ਡੈਸਕ : ਭਾਰਤ ਦੇ ਹਰੇਕ ਹਿੱਸੇ ਵਿੱਚ ਇਸ ਸਮੇਂ ਮਾਨਸੂਨ ਦਾ ਦੌਰ ਚੱਲ ਰਿਹਾ ਹੈ। ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਹਿਮਾਲਿਆ ਦੇ ਪਹਾੜੀ ਖੇਤਰਾਂ 'ਚ ਪਿਛਲੇ 30 ਸਾਲਾਂ ਬਾਅਦ ਹੁਣ ਹੋਈ ਸਭ ਤੋਂ ਭਾਰੀ ਬਾਰਿਸ਼ ਕਾਰਨ ਦਰਜਨਾਂ ਰਾਸ਼ਟਰੀ ਰਾਜਮਾਰਗ ਅਤੇ ਪੁਲ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ 'ਤੇ ਟੁੱਟ ਗਏ ਹਨ। ਮੀਂਹ ਦੇ ਪਾਣੀ ਵਿੱਚ ਸਭ ਕੁਝ ਵਹਿ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਵੱਖ-ਵੱਖ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਭਾਰੀ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਜਿੱਥੇ ਬਿਆਸ ਦਰਿਆ ਦੇ ਤੇਜ਼ ਵਹਾਅ ਕਾਰਨ ਨਵਾਂ ਬਣਿਆ ਹਾਈਵੇਅ ਪੂਰੀ ਤਰ੍ਹਾਂ ਨਾਲ ਰੁੜ੍ਹ ਗਿਆ ਹੈ। ਨਦੀ ਦੇ ਪਾਣੀ ਦਾ ਪੱਧਰ ਉਚਾਈ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਪਾਣੀ ਦਾ ਵਹਾਅ ਹੋਣ ਕਾਰਨ ਬਹੁਤ ਸਾਰੇ ਇਲਾਕੇ ਖਾਲੀ ਕਰਵਾਏ ਜਾ ਰਹੇ ਹਨ। ਭਾਰੀ ਮੀਂਹ ਅਤੇ ਬਿਆਸ ਨਦੀ ਵਿੱਚ ਹੜ੍ਹ ਆਉਣ ਕਾਰਨ NH-3 ਦੇ ਕੁੱਲੂ-ਮਨਾਲੀ ਸੈਕਸ਼ਨ 'ਤੇ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ। ਸੈਲਾਨੀਆਂ ਨੂੰ ਫਿਲਹਾਲ ਯਾਤਰਾ ਮੁਲਤਵੀ ਕਰਨ ਦੀ ਸਲਾਹ ਦਿੱਤੀ ਗਈ ਹੈ।

ਕੇਂਦਰ ਸਰਕਾਰ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਕਾਰਨ ਹੋਈ ਤਬਾਹੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਪੀਐੱਮ ਮੋਦੀ ਨੇ ਜਿੱਥੇ ਸੀਨੀਅਰ ਮੰਤਰੀਆਂ ਤੋਂ ਪ੍ਰਭਾਵਿਤ ਰਾਜਾਂ ਅਤੇ ਖੇਤਰਾਂ ਬਾਰੇ ਜਾਣਕਾਰੀ ਲਈ, ਉੱਥੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਹੜ੍ਹਾਂ ਦੀ ਸਥਿਤੀ ਅਤੇ ਰਾਸ਼ਟਰੀ ਰਾਜਮਾਰਗਾਂ 'ਤੇ ਇਸ ਦੇ ਪੈ ਰਹੇ ਪ੍ਰਭਾਵਾਂ ਵੱਖ ਨਜ਼ਰ ਰੱਖ ਰਹੇ ਹਨ। ਹਿਮਾਚਲ ਪ੍ਰਦੇਸ਼ ਦੀਆਂ ਕਈ ਹੋਰ ਨਦੀਆਂ ਵੀ ਖ਼ਤਰੇ ਦੇ ਪੱਧਰ ਨੂੰ ਪਾਰ ਕਰ ਗਈਆਂ ਹਨ। ਮਾਹਿਰਾਂ ਦਾ ਦਾਅਵਾ ਹੈ ਕਿ ਹਾਈਵੇਅ 'ਤੇ ਨਿਕਾਸੀ ਪ੍ਰਬੰਧ ਖ਼ਰਾਬ ਹੋਣ ਕਾਰਨ ਸੜਕਾਂ ਅੰਦਰੋਂ ਕਮਜ਼ੋਰ ਹੋ ਰਹੀਆਂ ਹਨ, ਜਿਸ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। 


rajwinder kaur

Content Editor

Related News