ਹੋਟਲ ਕਿਰਾਇਆਂ ’ਚ ਉਛਾਲ, ਉਦਯੋਗ ਪ੍ਰਤੀਨਿਧੀਆਂ ਨੇ ਸੈਰ-ਸਪਾਟਾ ਮੰਤਰੀ ਨਾਲ ਕੀਤੀ ਮੁਲਾਕਾਤ
Wednesday, Feb 11, 2026 - 06:44 PM (IST)
ਬਿਜ਼ਨੈੱਸ ਡੈਸਕ - ਭਾਰਤ ਮੰਡਪਮ ’ਚ 16 ਤੋਂ 20 ਫਰਵਰੀ ਤੱਕ ਆਯੋਜਿਤ ਹੋਣ ਵਾਲੇ ‘ਇੰਡੀਆ ਏ. ਆਈ. ਇੰਪੈਕਟ ਸਮਿਟ 2026’ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ’ਚ ਹੋਟਲ ਕਮਰਿਆਂ ਦੇ ਕਿਰਾਇਆਂ ’ਚ ਤੇਜ਼ ਵਾਧੇ ਦੀਆਂ ਖਬਰਾਂ ਦੇ ਦਰਮਿਆਨ ਹੋਟਲ ਖੇਤਰ ਦੇ ਪ੍ਰਤੀਨਿਧੀਆਂ ਨੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਹੋਟਲ ਐਸੋਸੀਏਸ਼ਨ ਆਫ ਇੰਡੀਆ (ਐੱਚ. ਏ. ਆਈ.) ਨੇ ਪੁਸ਼ਟੀ ਕੀਤੀ ਕਿ ਹਾਲੀਆ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ ਮੰਤਰੀ ਦੀ ਪ੍ਰਧਾਨਗੀ ਹੇਠ ਬੈਠਕ ਆਯੋਜਿਤ ਕੀਤੀ ਗਈ।
ਇਹ ਵੀ ਪੜ੍ਹੋ : Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?
ਇਹ ਵੀ ਪੜ੍ਹੋ : 8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ ਆਖ਼ਰੀ ਤਾਰੀਖ਼ ਕੀਤੀ ਜਾਰੀ
ਉਦਯੋਗਿਕ ਸਰੋਤਾਂ ਅਨੁਸਾਰ ਦਿੱਲੀ ਦੇ ਪ੍ਰਮੁੱਖ ਹੋਟਲਾਂ ’ਚ ਲੱਗਭਗ 70 ਫੀਸਦੀ ਮਿਆਰੀ ਕਮਰੇ ਪਹਿਲਾਂ ਹੀ ਬੁੱਕ ਹੋ ਚੁੱਕੇ ਹਨ। ਏ. ਆਈ. ਸੰਮੇਲਨ ਤੋਂ ਇਲਾਵਾ ਵਿਆਹਾਂ ਦੇ ਸੀਜ਼ਨ ਅਤੇ ਜਾਰੀ ਟੀ-20 ਕ੍ਰਿਕਟ ਵਿਸ਼ਵ ਕੱਪ ਕਾਰਨ ਵੀ ਮੰਗ ’ਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਕਿਰਾਏ ਉੱਚੇ ਪੱਧਰ ’ਤੇ ਬਣੇ ਹੋਏ ਹਨ।
ਇਹ ਵੀ ਪੜ੍ਹੋ : ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ
ਇਹ ਵੀ ਪੜ੍ਹੋ : ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ
ਇਕ ਸੀਨੀਅਰ ਉਦਯੋਗ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ 25-30 ਲੱਖ ਰੁਪਏ ਤੱਕ ਦੇ ਕਿਰਾਏ ਦੀਆਂ ਖਬਰਾਂ ਲਗਜ਼ਰੀ ਅਤੇ ਪ੍ਰੈਜ਼ੀਡੈਂਸ਼ੀਅਲ ਸੁਈਟਸ ਨਾਲ ਸਬੰਧਤ ਹਨ, ਜਿਨ੍ਹਾਂ ’ਚ ਕਈ ਕਮਰੇ ਅਤੇ ਵਿਸ਼ੇਸ਼ ਸਹੂਲਤਾਂ ਸ਼ਾਮਲ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਕਮਰਿਆਂ ਦੀਆਂ ਦਰਾਂ ਮੰਗ ਅਤੇ ਉਪਲੱਬਧਤਾ ਦੇ ਆਧਾਰ ’ਤੇ ਤੈਅ ਹੁੰਦੀਆਂ ਹਨ। ਏ. ਆਈ. ਸਮਿਟ ਲਈ ਪਹਿਲਾਂ ਕੀਤੀ ਗਰੁੱਪ ਬੁਕਿੰਗ ’ਚ ਆਮ ਕਮਰਿਆਂ ਦਾ ਕਿਰਾਇਆ 10,000 ਤੋਂ 12,000 ਰੁਪਏ ਦੇ ਵਿਚਾਲੇ ਰਿਹਾ ਹੈ।
ਇਹ ਵੀ ਪੜ੍ਹੋ : ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
