ਆਈ.ਸੀ.ਆਈ.ਸੀ.ਆਈ. ਬੈਂਕ ਨੂੰ ਹੋਇਆ 119.5 ਕਰੋੜ ਰੁਪਏ ਦਾ ਘਾਟਾ

07/27/2018 8:30:41 PM

ਨਵੀਂ ਦਿੱਲੀ—ਵਿੱਤ ਸਾਲ 2019 ਦੀ ਪਹਿਲੀ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਨੂੰ 119.5 ਕਰੋੜ ਰੁਪਏ ਦਾ ਘਾਟਾ ਹੋਇਆ ਹੈ ਜਦਕਿ ਵਿੱਤ ਸਾਲ 2018 ਦੀ ਪਹਿਲੀ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦਾ ਮੁਨਾਫਾ 2,049 ਕਰੋੜ ਰੁਪਏ ਰਿਹਾ ਸੀ। ਵਿੱਤ ਸਾਲ 2019 ਦੀ ਪਹਿਲੀ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦੀ ਵਿਆਜ਼ ਆਮਦਨ 9.2 ਫੀਸਦੀ ਵਧ ਕੇ 6,102 ਕਰੋੜ ਰੁਪਏ 'ਤੇ ਪਹੁੰਚ ਗਈ ਹੈ। ਵਿੱਤ ਸਾਲ 2018 ਦੀ ਪਹਿਲੀ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦੀ ਵਿਆਜ਼ ਆਮਦਨ 5,590 ਕਰੋੜ ਰੁਪਏ ਰਹੀ ਸੀ। ਤਿਮਾਹੀ ਦਰ ਤਿਮਾਹੀ ਆਧਾਰ 'ਤੇ ਅਪ੍ਰੈਲ-ਜੂਨ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦੀ ਗ੍ਰਾਸ ਐੱਨ.ਪੀ.ਏ. 8.84 ਫੀਸਦੀ ਤੋਂ ਘੱਟ ਕੇ 8.81 ਫੀਸਦੀ 'ਤੇ ਰਿਹਾ ਹੈ। ਤਿਮਾਹੀ ਆਧਾਰ 'ਤੇ ਪਹਿਲੀ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦਾ ਨੈੱਟ ਐੱਨ.ਪੀ.ਏ. 4.77 ਫੀਸਦੀ ਤੋਂ ਘੱਟ ਕੇ 4.19 ਫੀਸਦੀ ਰਿਹਾ ਹੈ। ਰੁਪਏ 'ਚ ਐੱਨ.ਪੀ.ਏ. 'ਤੇ ਨਜ਼ਰ ਪਾਈਏ ਤਾਂ ਤਿਮਾਹੀ ਆਧਾਰ 'ਤੇ ਪਹਿਲੀ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦਾ ਗ੍ਰਾਸ ਐੱਨ.ਪੀ.ਏ. 54,063 ਕਰੋੜ ਰੁਪਏ ਤੋਂ ਘੱਟ ਕੇ 53,465 ਕਰੋੜ ਰੁਪਏ ਰਿਹਾ ਹੈ। ਤਿਮਾਹੀ ਆਧਾਰ 'ਤੇ ਅਪ੍ਰੈਲ-ਜੂਨ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦਾ ਨੈੱਟ ਐੱਨ.ਪੀ.ਏ. 27,886 ਕਰੋੜ ਰੁਪਏ ਤੋਂ ਘੱਟ ਕੇ 24,170 ਕਰੋੜ ਰੁਪਏ ਰਿਹਾ ਹੈ। ਤਿਮਾਹੀ ਆਧਾਰ 'ਤੇ ਪਹਿਲੀ ਤਿਮਾਹੀ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦਾ ਪ੍ਰੋਵਿਜਨਿੰਗ 6,626 ਕਰੋੜ ਰੁਪਏ ਤੋਂ ਘੱਟ ਕੇ 5,971 ਕਰੋੜ ਰੁਪਏ ਰਹੀ ਹੈ, ਜਦਕਿ ਪਿਛਲੇ ਸਾਲ ਦੀ ਅਪ੍ਰੈਲ-ਜੂਨ ਤਿਮਾਹੀ 'ਚ ਪ੍ਰੋਵਿਜਨਿੰਗ 2,609 ਕਰੋੜ ਰੁਪਏ ਰਹੀ ਸੀ।


Related News