ICICI ਬੈਂਕ ਨੂੰ GST ਵਿਭਾਗ ਤੋਂ ਮਿਲਿਆ 16,03,30,178 ਰੁਪਏ ਦਾ ਨੋਟਿਸ
Thursday, Jan 01, 2026 - 06:36 PM (IST)
ਬਿਜ਼ਨੈੱਸ ਡੈਸਕ - ਨਿੱਜੀ ਖੇਤਰ ਦੇ ਆਈ. ਸੀ. ਆਈ. ਸੀ. ਆਈ. ਬੈਂਕ ਨੂੰ ਵਸਤੂ ਅਤੇ ਸੇਵਾ ਕਰ (ਜੀ. ਐੱਸ. ਟੀ.) ਵਿਭਾਗ ਵੱਲੋਂ 16 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਬੈਂਕ ਨੇ ਦੱਸਿਆ ਕਿ ਉਸ ਨੂੰ 30 ਦਸੰਬਰ ਨੂੰ ਪੱਛਮੀ ਬੰਗਾਲ ਦੇ ਰੈਵੇਨਿਊ ਡਿਪਟੀ ਕਮਿਸ਼ਨਰ ਵੱਲੋਂ 16,03,30,178 ਰੁਪਏ ਦਾ ਨੋਟਿਸ ਮਿਲਿਆ ਹੈ। ਇਸ ’ਚ 8,67,57,468 ਰੁਪਏ ਦੇ ਟੈਕਸ, 6,48,96,963 ਰੁਪਏ ਦੇ ਵਿਆਜ ਅਤੇ 86,75,747 ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : 1 ਜਨਵਰੀ ਤੋਂ ਦੇਸ਼ ਭਰ 'ਚ ਲਾਗੂ ਹੋਣਗੇ ਨਵੇਂ ਨਿਯਮ, ਬੈਂਕਿੰਗ-UPI ਭੁਗਤਾਨ ਤੇ ਕਿਸਾਨਾਂ ਲਈ ਹੋਣਗੇ ਕਈ ਬਦਲਾਅ
ਇਹ ਵੀ ਪੜ੍ਹੋ : ਸੋਨਾ ਜਾਏਗਾ 3 ਲੱਖ ਦੇ ਪਾਰ! ਇਕ ਬਿਆਨ ਨੇ ਦੁਨੀਆ ਭਰ ਦੇ ਬਾਜ਼ਾਰਾਂ 'ਚ ਵਧਾਈ ਹਲਚਲ
ਇਹ ਮਾਮਲਾ ਗਾਹਕਾਂ ਤੋਂ ਬੈਂਕ ਖਾਤੇ ’ਚ ਘੱਟੋ-ਘੱਟ ਜਮ੍ਹਾ ਰਾਸ਼ੀ ਨਾ ਰੱਖਣ ਲਈ ਵਸੂਲੇ ਗਏ ਚਾਰਜ ’ਤੇ ਜੀ. ਐੱਸ. ਟੀ. ਦੀ ਰਾਸ਼ੀ ਸਰਕਾਰ ਨੂੰ ਜਮ੍ਹਾ ਨਾ ਕਰਵਾਉਣ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਰੈਵੇਨਿਊ ਡਿਪਟੀ ਕਮਿਸ਼ਨਰ ਨੇ ਸਤੰਬਰ 2025 ’ਚ ਇਸ ਮੁੱਦੇ ’ਤੇ ਬੈਂਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ : ਚਾਂਦੀ ਦੀਆਂ ਕੀਮਤਾਂ 'ਚ ਵਾਧੇ ਕਾਰਨ ਗੂਜਰਾਤ ਦੇ 44 ਕਾਰੋਬਾਰੀ ਹੋ ਗਏ ਦੀਵਾਲੀਆ, 3,500 ਕਰੋੜ ਫਸੇ
ਇਹ ਵੀ ਪੜ੍ਹੋ : Silver All Time High: ਰਿਕਾਰਡ ਉੱਚਾਈ ਤੋਂ ਡਿੱਗਿਆ ਸੋਨਾ , ਨਵੇਂ ਸਿਖਰ 'ਤੇ ਪਹੁੰਚੀ ਚਾਂਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
