ICICI ਬੈਂਕ ਵੱਲੋਂ ਬਚਤ ਖਾਤੇ ''ਤੇ ਵਿਆਜ ਦਰਾਂ ''ਚ ਕਟੌਤੀ, ਜਾਣੋ ਨਵੇਂ ਰੇਟ

Tuesday, Jun 02, 2020 - 09:46 PM (IST)

ਨਵੀਂ ਦਿੱਲੀ— ਨਿੱਜੀ ਖੇਤਰ ਦੀ ਦਿੱਗਜ ਆਈ. ਸੀ. ਆਈ. ਸੀ. ਆਈ. ਬੈਂਕ ਨੇ ਬਚਤ ਖਾਤੇ 'ਤੇ ਵਿਆਜ ਦਰ 'ਚ ਕਟੌਤੀ ਕਰ ਦਿੱਤੀ ਹੈ। ਬੈਂਕ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।

ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਬਚਤ ਖਾਤੇ 'ਤੇ ਵਿਆਜ ਦਰਾਂ 'ਚ 0.25 ਫੀਸਦੀ ਦੀ ਕਮੀ ਕੀਤੀ ਗਈ ਹੈ, ਜੋ ਵੀਰਵਾਰ ਤੋਂ ਪ੍ਰਭਾਵੀ ਹੋ ਜਾਵੇਗੀ। ਬੈਂਕ ਨੇ 50 ਲੱਖ ਰੁਪਏ ਤੋਂ ਘੱਟ ਦੀ ਜਮ੍ਹਾ ਰਾਸ਼ੀ ਲਈ ਵਿਆਜ ਦਰ ਨੂੰ ਮੌਜੂਦਾ 3.25 ਫੀਸਦੀ ਤੋਂ ਘਟਾ ਕੇ 3 ਫੀਸਦੀ ਕਰ ਦਿੱਤਾ ਹੈ। ਉੱਥੇ ਹੀ, 50 ਲੱਖ ਰੁਪਏ ਅਤੇ ਇਸ ਤੋਂ ਜ਼ਿਆਦਾ ਦੀ ਜਮ੍ਹਾ 'ਤੇ ਵੀ ਵਿਆਜ ਦਰ 3.75 ਫੀਸਦੀ ਤੋਂ ਘਟਾ ਕੇ 3.50 ਫੀਸਦੀ ਕਰ ਦਿੱਤੀ ਗਈ ਹੈ। ਬੈਂਕਾਂ 'ਚ ਇਸ ਸਮੇਂ ਕਾਫੀ ਨਕਦੀ ਉਪਲੱਬਧ ਹੈ, ਲਾਕਡਾਊਨ ਕਾਰਨ ਕਰਜ਼ ਦੀ ਮੰਗ ਕਮਜ਼ੋਰ ਰਹੀ ਹੈ, ਜਿਸ ਕਾਰਨ ਬੈਂਕਾਂ ਵੱਲੋਂ ਵਿਆਜ ਦਰਾਂ 'ਚ ਕਟੌਤੀ ਕੀਤੀ ਜਾ ਰਹੀ ਹੈ।

PunjabKesari

ਇਸ ਤੋਂ ਪਹਿਲਾਂ ਦੇਸ਼ ਦੇ ਸਭ ਤੋਂ ਵੱਡੇ ਬੈਂਕ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਨੇ ਫਿਕਸਡ ਡਿਪਾਜ਼ਿਟ ਦਰਾਂ 'ਚ 0.40 ਫੀਸਦੀ ਤੱਕ ਦੀ ਕਟੌਤੀ ਕੀਤੀ ਸੀ। ਸਟੇਟ ਬੈਂਕ ਦੇ ਚੇਅਰਮੈਨ ਰਜਨੀਸ਼ ਕੁਮਾਰ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਮੌਜੂਦਾ ਹਾਲਾਤ 'ਚ ਵਿਆਜ ਦਰਾਂ ਘਟਣਾ ਸੁਭਾਵਿਕ ਹੈ। ਉਨ੍ਹਾਂ ਨੇ ਹਾਲ ਹੀ 'ਚ ਕਿਹਾ ਸੀ, ''ਵਿਆਜ ਦਰਾਂ 'ਚ ਕਟੌਤੀ ਬੈਂਕ ਤੋਂ ਕਰਜ਼ਾ ਲੈਣ ਵਾਲਿਆਂ ਅਤੇ ਬੈਂਕ 'ਚ ਪੈਸਾ ਰੱਖਣ ਵਾਲਿਆਂ ਦੋਹਾਂ ਲਈ ਹੋਵੇਗੀ।''


Sanjeev

Content Editor

Related News