ਜੇਕਰ ਤੁਹਾਡੇ ਕੋਲ ਹੈ 10-15 ਸਾਲ ਪੁਰਾਣਾ ਵਾਹਨ, ਤਾਂ ਪੜ੍ਹੋ ਇਹ ਅਹਿਮ ਖ਼ਬਰ...
Thursday, Mar 30, 2023 - 03:47 PM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਨੂੰ ਸਿੱਧੇ ਸਕਰੈਪ ਵਿਚ ਭੇਜਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਦਾ ਉਦੇਸ਼ ਵਾਹਨ ਮਾਲਕਾਂ ਨੂੰ ਪੁਰਾਣੇ ਵਾਹਨਾਂ ਨੂੰ ਸਕਰੈਪਯਾਰਡ ਵਿੱਚ ਭੇਜਣ ਲਈ ਪ੍ਰੇਰਿਤ ਕਰਨਾ ਹੈ।
ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਤਹਿਤ ਜੇਕਰ ਵੱਧ ਉਮਰ ਦੇ ਵਾਹਨ ਸ਼ਹਿਰ ਦੀਆਂ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਪਾਰਕ ਕੀਤੇ ਮਿਲ ਗਏ ਤਾਂ ਉਨ੍ਹਾਂ ਨੂੰ ਜ਼ਬਤ ਕਰਕੇ ਸਿੱਧਾ ਸਕਰੈਪਿੰਗ ਯਾਰਡ 'ਚ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਆਧਾਰ ਕਾਰਡ ਦੀ ਵੱਡੀ ਖ਼ਾਮੀ ਆਈ ਸਾਹਮਣੇ, ਗਜ਼ਟਿਡ ਅਫ਼ਸਰਾਂ ਦੀ ਲਾਪਰਵਾਹੀ ਬਣ ਰਹੀ ਸਾਈਬਰ ਫਰਾਡ ਦਾ ਕਾਰਨ
ਇੱਕ ਅਧਿਕਾਰੀ ਨੇ ਕਿਹਾ ਬੁੱਧਵਾਰ ਨੂੰ ਟਰਾਂਸਪੋਰਟ ਵਿਭਾਗ ਦੇ ਇਨਫੋਰਸਮੈਂਟ ਵਿੰਗ ਦੀਆਂ ਦਸ ਟੀਮਾਂ ਵੱਲੋਂ ਸਿਵਲ ਲਾਈਨ ਖੇਤਰ ਤੋਂ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਸਮੇਤ ਕੁੱਲ 50 ਵਾਹਨ ਜ਼ਬਤ ਕੀਤੇ ਗਏ ਅਤੇ ਰਜਿਸਟਰਡ ਵਾਹਨ ਸਕ੍ਰੈਪਿੰਗ ਸੈਂਟਰ ਨੂੰ ਭੇਜੇ ਗਏ। ।
ਜਿਹੜੇ ਵਾਹਨ ਮਾਲਕ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ 10 ਸਾਲ ਪੁਰਾਣੇ ਡੀਜ਼ਲ ਵਾਹਨ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੀ ਵਰਤੋਂ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਇਨ੍ਹਾਂ ਵਾਹਨਾਂ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਬਦਲਣ ਦਾ ਵਿਕਲਪ ਹੋਵੇਗਾ।
ਸੁਪਰੀਮ ਕੋਰਟ ਨੇ ਦਿੱਲੀ ਵਿੱਚ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ 'ਤੇ 2018 ਵਿੱਚ ਪਾਬੰਦੀ ਲਗਾ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਵਾਹਨ ਜ਼ਬਤ ਕਰ ਲਏ ਜਾਣਗੇ।
ਇਹ ਵੀ ਪੜ੍ਹੋ : ਟੈਕਸਦਾਤਿਆਂ ਲਈ ਵੱਡੀ ਰਾਹਤ, PAN-Adhaar ਲਿੰਕ ਕਰਨ ਦੀ ਸਮਾਂ ਮਿਆਦ ਵਧੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।