PNB ਦੇ ਖ਼ਾਤਾਧਾਰਕਾਂ ਲਈ ਜ਼ਰੂਰੀ ਖ਼ਬਰ, 1 ਅਪ੍ਰੈਲ ਤੋਂ ਲਾਗੂ ਹੋਣਗੇ ਪੈਸਿਆਂ ਨਾਲ ਜੁੜੇ ਇਹ ਨਿਯਮ

02/26/2021 9:08:33 AM

ਨਵੀਂ ਦਿੱਲੀ - ਪੰਜਾਬ ਨੈਸ਼ਨਲ ਬੈਂਕ ਨੇ ਆਪਣੇ ਖਾਤਾ ਧਾਰਕਾਂ ਲਈ ਮਹੱਤਵਪੂਰਨ ਜਾਣਕਾਰੀ ਜਾਰੀ ਕੀਤੀ ਹੈ। ਇਸ ਜਾਣਕਾਰੀ ਮੁਤਾਬਕ ਬੈਂਕ ਨੇ ਪੁਰਾਣੇ ਆਈ.ਐਫ.ਐਸ.ਸੀ. ਕੋਡ (IFSC) ਅਤੇ ਐਮ.ਆਈ.ਸੀ.ਆਰ. ਕੋਡ (MICR) ਨੂੰ 31 ਮਾਰਚ ਤੱਕ ਬਦਲਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਖ਼ਾਤਾਧਾਰਕਾਂ ਨੇ ਅਜਿਹਾ ਨਾ ਕੀਤਾ ਤਾਂ ਉਹ ਆਨਲਾਈਨ ਤਰੀਕਿਆਂ ਦੁਆਰਾ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਨਹੀਂ ਹੋ ਸਕਣਗੇ। ਬੈਂਕ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਜ਼ਰੀਏ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਆਮ ਆਦਮੀ ਨੂੰ ਵੱਡਾ ਝਟਕਾ, ਇਕ ਮਹੀਨੇ 'ਚ ਤੀਜੀ ਵਾਰ ਗੈਸ ਸਿਲੰਡਰ ਹੋਇਆ ਮਹਿੰਗਾ

ਬੈਂਕ ਨੇ ਸਾਰੇ ਖਾਤਾ ਧਾਰਕਾਂ ਨੂੰ ਪੁਰਾਣੇ ਆਈ.ਐਫ.ਐਸ.ਸੀ. ਕੋਡ ਅਤੇ ਐਮ.ਆਈ.ਸੀ.ਆਰ. ਕੋਡ ਨੂੰ ਬਦਲਣ ਦੀ ਅਪੀਲ ਕੀਤੀ ਹੈ। ਅਜਿਹਾ ਨਾ ਕਰ ਸਕਣ ਦੀ ਸਥਿਤੀ ਵਿਚ ਪੁਰਾਣੇ ਕੋਡ ਵਾਲੇ ਖਾਤਾ ਧਾਰਕ 31 ਮਾਰਚ 2021 ਤੋਂ ਬਾਅਦ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਨਹੀਂ ਹੋਣਗੇ।

ਇਸ ਕਾਰਨ ਬੈਂਕ ਨੂੰ ਕਰਨੀ ਪੈ ਰਹੀ ਹੈ ਇਹ ਤਬਦੀਲੀ

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ ਓਰੀਐਂਟਲ ਬੈਂਕ ਆਫ ਕਾਮਰਸ ਅਤੇ ਯੂਨਾਈਟਿਡ ਬੈਂਕ ਆਫ਼ ਇੰਡੀਆ ਨੂੰ ਪੰਜਾਬ ਨੈਸ਼ਨਲ ਬੈਂਕ ਨਾਲ ਰਲਾ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਇਨ੍ਹਾਂ ਬੈਂਕਾਂ ਦੇ ਗਾਹਕਾਂ ਨੂੰ ਨਵੀਂ ਚੈੱਕਬੁੱਕ ਅਤੇ ਆਈਐਫਐਸਸੀ ਅਤੇ ਐਮਆਈਸੀਆਰ ਕੋਡ ਲੈਣ ਲਈ ਕਿਹਾ ਗਿਆ ਹੈ.। ਬੈਂਕ ਨੇ ਟਵੀਟ ਕੀਤਾ ਹੈ ਕਿ ਓ.ਬੀ.ਸੀ. ਅਤੇ ਯੂਨਾਈਟਿਡ ਬੈਂਕ ਆਫ ਇੰਡੀਆ ਦੇ ਖ਼ਾਤਾਧਾਰਕਾਂ ਨੂੰ 31 ਮਾਰਚ ਤੋਂ ਪਹਿਲਾਂ ਨਵੀਂ ਚੈੱਕਬੁੱਕ, ਆਈ.ਐਫ.ਐਸ.ਸੀ. ਅਤੇ ਐਮ.ਆਈ.ਸੀ.ਆਰ. ਕੋਡ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਇਹ 1 ਰੁਪਏ ਦਾ ਸਿੱਕਾ ਤੁਹਾਨੂੰ ਬਣਾ ਸਕਦਾ ਹੈ ਅਮੀਰ, ਮਿਲ ਸਕਦੇ ਹਨ ਲੱਖਾਂ ਰੁਪਏ

ਵਧੇਰੇ ਜਾਣਕਾਰੀ ਲਈ ਟੌਲ ਫ੍ਰੀ ਨੰਬਰ 'ਤੇ ਕਰੋ ਕਾਲ 

ਬੈਂਕ ਨੇ ਆਪਣੇ ਟਵੀਟ ਵਿਚ ਇਕ ਟੋਲ ਫ੍ਰੀ ਨੰਬਰ ਵੀ ਸਾਂਝਾ ਕੀਤਾ ਹੈ। ਬੈਂਕ ਨੇ ਕਿਹਾ ਹੈ ਕਿ ਦੋਵਾਂ ਬੈਂਕਾਂ ਦੇ ਖ਼ਾਤਾਧਾਰਕ ਪੀਐਨਬੀ ਵਿਚ ਸ਼ਾਮਲ ਹੋ ਗਏ ਹਨ। ਹੁਣ ਇਨ੍ਹਾਂ ਖ਼ਾਤਾਧਾਰਕਾਂ ਨੂੰ ਇਕ ਨਵੀਂ ਚੈੱਕਬੁੱਕ ਅਤੇ ਇਕ ਨਵਾਂ ਆਈ.ਐਫ.ਐਸ.ਸੀ. ਕੋਡ ਪ੍ਰਾਪਤ ਕਰਨਾ ਹੋਵੇਗਾ। ਇਸ ਸਬੰਧ ਵਿਚ ਕਿਸੇ ਵੀ ਜਾਣਕਾਰੀ ਲਈ, ਤੁਸੀਂ ਬੈਂਕ ਦੇ ਟੋਲ ਫ੍ਰੀ ਨੰਬਰ 18001802222/18001032222 'ਤੇ ਵੀ ਕਾਲ ਕਰ ਸਕਦੇ ਹੋ। ਬੈਂਕ ਨੇ ਗਾਹਕਾਂ ਨੂੰ ਕਿਹਾ ਹੈ ਕਿ ਪੁਰਾਣੀ ਚੈੱਕਬੁੱਕ ਅਤੇ ਪੁਰਾਣੇ ਆਈ.ਐਫ.ਐਸ.ਸੀ. ਕੋਡ 1 ਅਪ੍ਰੈਲ ਤੋਂ ਕੰਮ ਨਹੀਂ ਕਰਨਗੇ।

ਇਹ ਵੀ ਪੜ੍ਹੋ : Gold Loan ਲੈਣ ਤੋਂ ਪਹਿਲਾਂ ਇਨ੍ਹਾਂ ਚੀਜ਼ਾਂ ਦਾ ਜ਼ਰੂਰ ਰੱਖੋ ਧਿਆਨ, ਨਹੀਂ ਤਾਂ ਭਰਨਾ ਪੈ ਸਕਦਾ ਹੈ ਜੁਰਮਾਨਾ

ਨੋਟ - ਇਸ ਖ਼ਬਰ ਬਾਰੇ ਆਪਣ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


Harinder Kaur

Content Editor

Related News