ਇਕ ਹਫ਼ਤੇ ''ਚ ਸੋਨਾ 1857 ਰੁਪਏ ਤੇ ਚਾਂਦੀ 2636 ਰੁਪਏ ਹੋਈ ਮਹਿੰਗੀ
Saturday, Oct 14, 2023 - 05:58 PM (IST)
ਨਵੀਂ ਦਿੱਲੀ - ਨਵਰਾਤਰੀ ਤੋਂ ਪਹਿਲਾਂ ਇਕ ਹਫਤੇ 'ਚ ਸੋਨਾ 1,857 ਰੁਪਏ ਅਤੇ ਚਾਂਦੀ 2,636 ਰੁਪਏ ਮਹਿੰਗਾ ਹੋ ਗਏ। ਇੰਡੀਆ ਬੁਲੀਅਨ ਐਂਡ ਜਵੇਲਜ਼ ਐਸੋਸੀਏਸ਼ਨ ਮੁਤਾਬਕ ਪਿਛਲੇ ਹਫਤੇ ਸ਼ੁੱਕਰਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 56,539 ਰੁਪਏ ਸੀ, ਜੋ ਹੁਣ 58,396 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਇਸ ਦੌਰਾਨ ਚਾਂਦੀ ਦੀ ਕੀਮਤ 67,095 ਰੁਪਏ ਤੋਂ ਵਧ ਕੇ 69,731 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਇਸ ਹਫਤੇ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਵੀ 7 ਮਹੀਨਿਆਂ 'ਚ ਸਭ ਤੋਂ ਵੱਡੀ ਤੇਜ਼ੀ ਦੇਖਣ ਨੂੰ ਮਿਲੀ। ਸ਼ੁੱਕਰਵਾਰ ਤੱਕ ਇਕ ਹਫਤੇ 'ਚ ਸੋਨਾ 3 ਫੀਸਦੀ ਵਧ ਕੇ 1,886.40 ਡਾਲਰ ਪ੍ਰਤੀ ਔਂਸ ਲਗਭਗ(55,385 ਰੁਪਏ ਪ੍ਰਤੀ 10 ਗ੍ਰਾਮ) ਹੋ ਗਿਆ।
ਇਹ ਵੀ ਪੜ੍ਹੋ : ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਬਦਰੀਨਾਥ ਧਾਮ 'ਚ ਕੀਤੀ ਪੂਜਾ, ਦਾਨ ਕੀਤੇ 5 ਕਰੋੜ ਰੁਪਏ
ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ ਵਧਣ ਦਾ ਕਾਰਨ
ਇਹ ਵੀ ਪੜ੍ਹੋ : P20 Summit 'ਚ ਬੋਲੇ PM ਮੋਦੀ- ਵਿਸ਼ਵ ਲਈ ਵੱਡੀ ਚੁਣੌਤੀ ਹੈ ਅੱਤਵਾਦ; ਡੈਲੀਗੇਟਾਂ ਨੂੰ ਕੀਤੀ ਖ਼ਾਸ ਅਪੀਲ
ਨਿਵੇਸ਼ਕਾਂ ਨੂੰ ਲੱਗਦਾ ਹੈ ਕਿ ਅਮਰੀਕਾ 'ਚ ਵਿਆਜ ਦਰਾਂ ਵਿਚ ਹੋਣ ਵਾਲਾ ਵਾਧਾ ਹੁਣ ਰੁਕ ਗਿਆ ਹੈ। ਇਹ ਸੋਨੇ ਲਈ ਸਭ ਤੋਂ ਵੱਡਾ ਸਕਾਰਾਤਮਕ ਸੰਕੇਤ ਹੈ।
ਕੌਮਾਂਤਰੀ ਅਤੇ ਘਰੇਲੂ ਬਾਜ਼ਾਰਾਂ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਜਾਰੀ ਰਹਿਣ ਦੀ ਉਮੀਦ ਹੈ। ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਦੇ ਮੁਖੀ ਅਨੁਜ ਗੁਪਤਾ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਬਾਂਡ ਯੀਲਡ ਘੱਟ ਰਹੇ ਹਨ ਅਤੇ ਡਾਲਰ ਕਮਜ਼ੋਰ ਹੋ ਰਿਹਾ ਹੈ। ਇਸ ਨਾਲ ਸੋਨੇ ਨੂੰ ਸਮਰਥਨ ਜਾਰੀ ਰਹੇਗਾ। ਤਿਓਹਾਰਾਂ 'ਤੇ ਘਰੇਲੂ ਬਾਜ਼ਾਰ 'ਚ ਮੰਗ ਵਧੇਗੀ। ਇਸ ਤੋਂ ਬਾਅਦ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਜਾਵੇਗਾ। ਅਜਿਹੇ 'ਚ ਮੰਗ ਵਧਣ ਨਾਲ ਕੀਮਤਾਂ 'ਤੇ ਅਸਰ ਪਵੇਗਾ।
ਇਹ ਵੀ ਪੜ੍ਹੋ : ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8