ਕੱਚੇ ਤੇਲ ''ਚ ਤੇਜ਼ੀ, ਸੋਨੇ ਦੀ ਚਮਕ ਵਧੀ

12/13/2019 8:49:15 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.57 ਫੀਸਦੀ ਦੀ ਤੇਜ਼ੀ ਨਾਲ 60.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਟ ਕਰੂਡ ਵਿਚ ਮਜ਼ਬੂਤੀ ਦਿਖਾਈ ਦੇ ਰਹੀ ਹੈ ਅਤੇ ਇਹ 0.75 ਫੀਸਦੀ ਦੀ ਤੇਜ਼ੀ ਦੇ ਨਾਲ 65 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.03 ਫੀਸਦੀ ਦੀ ਤੇਜ਼ੀ ਨਾਲ 1472.80 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਵਾਧਾ ਦਿਖਾਈ ਦੇ ਰਿਹਾ ਹੈ ਅਤੇ ਕੋਮੈਕਸ 'ਤੇ ਚਾਂਦੀ 0.06 ਫੀਸਦੀ ਦੀ ਤੇਜ਼ੀ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।