ਸ਼ੁਰੂਆਤੀ ਕਾਰੋਬਾਰ ''ਚ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਹੋਇਆ ਮਜ਼ਬੂਤ

Friday, Jul 14, 2023 - 11:29 AM (IST)

ਸ਼ੁਰੂਆਤੀ ਕਾਰੋਬਾਰ ''ਚ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਹੋਇਆ ਮਜ਼ਬੂਤ

ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ 'ਚ ਮਜ਼ਬੂਤ ​​ਸ਼ੁਰੂਆਤ ਅਤੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ 'ਚ ਕਮਜ਼ੋਰੀ ਦੇ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 12 ਪੈਸੇ ਮਜ਼ਬੂਤ ​​ਹੋ ਕੇ 81.96 'ਤੇ ਪਹੁੰਚ ਗਿਆ। ਵਿਦੇਸ਼ੀ ਮੁੱਦਰਾ ਵਪਾਰੀਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰਾਂ 'ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਭਾਰਤੀ ਮੁਦਰਾ ਦੀ ਮਜ਼ਬੂਤੀ ਨੂੰ ਸੀਮਤ ਕਰ ਦਿੱਤਾ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਡਾਲਰ ਦੇ ਮੁਕਾਬਲੇ 81.97 'ਤੇ ਮਜ਼ਬੂਤੀ ਨਾਲ ਖੁੱਲ੍ਹਿਆ ਅਤੇ ਥੋੜ੍ਹੇ ਸਮੇਂ ਵਿਚ ਹੀ 81.96 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ : Air India ਦੀ ਫਲਾਈਟ 'ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ 'ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

ਇਸ ਤਰ੍ਹਾਂ ਪਿਛਲੇ ਕਾਰੋਬਾਰੀ ਦਿਨ ਦੇ ਮੁਕਾਬਲੇ ਰੁਪਏ 'ਚ 12 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਵੀਰਵਾਰ ਨੂੰ ਰੁਪਿਆ 82.08 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਦੁਨੀਆ ਦੀਆਂ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕਾਂਕ 0.19 ਫ਼ੀਸਦੀ ਡਿੱਗ ਕੇ 99.26 'ਤੇ ਆ ਗਿਆ। ਇਸ ਦੌਰਾਨ ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.11 ਫ਼ੀਸਦੀ ਵਧ ਕੇ 81.45 ਡਾਲਰ ਪ੍ਰਤੀ ਬੈਰਲ ਹੋ ਗਿਆ। ਘਰੇਲੂ ਸਟਾਕ ਬਾਜ਼ਾਰ ਸ਼ੁਰੂਆਤੀ ਦੌਰ 'ਚ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਹਨ।

ਇਹ ਵੀ ਪੜ੍ਹੋ : 14 ਜੁਲਾਈ ਨੂੰ ਸਸਤੇ ਹੋਣਗੇ ਟਮਾਟਰ! ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ

ਸੈਂਸੈਕਸ 358.91 ਅੰਕ ਚੜ੍ਹ ਕੇ 65,917.80 'ਤੇ ਪਹੁੰਚ ਗਿਆ, ਜਦਕਿ ਨਿਫਟੀ ਵੀ 106.65 ਅੰਕ ਚੜ੍ਹ ਕੇ 19,520.40 'ਤੇ ਕਾਰੋਬਾਰ ਕਰਦਾ ਰਿਹਾ। ਸ਼ੇਅਰ ਬਾਜ਼ਾਰ ਤੋਂ ਪ੍ਰਾਪਤ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਫਿਰ ਤੋਂ ਖਰੀਦਦਾਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਵੀਰਵਾਰ ਨੂੰ ਉਨ੍ਹਾਂ ਨੇ 2,237.93 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਇਹ ਵੀ ਪੜ੍ਹੋ : 15 ਰੁਪਏ ਲਿਟਰ ਮਿਲੇਗਾ ਪੈਟਰੋਲ! ਨਿਤਿਨ ਗਡਕਰੀ ਨੇ ਦੱਸਿਆ ਫਾਰਮੂਲਾ, ਕਿਸਾਨ ਵੀ ਹੋਣਗੇ ਖ਼ੁਸ਼ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News