ਸ਼ੁਰੂਆਤੀ ਕਾਰੋਬਾਰ ''ਚ ਰੁਪਿਆ 10 ਪੈਸੇ ਟੁੱਟ ਕੇ 82.35 ਪ੍ਰਤੀ ਡਾਲਰ ''ਤੇ ਪੁੱਜਾ
Wednesday, May 17, 2023 - 10:29 AM (IST)

ਮੁੰਬਈ (ਭਾਸ਼ਾ) - ਵਿਸ਼ਵ ਬਾਜ਼ਾਰਾਂ ਵਿਚ ਅਮਰੀਕੀ ਮੁਦਰਾ ਦੀ ਮਜ਼ਬੂਤੀ ਹੋਣ ਅਤੇ ਸਥਾਨਕ ਸ਼ੇਅਰ ਬਾਜ਼ਾਰਾਂ ਵਿੱਚ ਗਿਰਾਵਟ ਦੇ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 10 ਪੈਸੇ ਕਮਜ਼ੋਰ ਹੋ ਕੇ 82.35 ਪ੍ਰਤੀ ਡਾਲਰ 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 82.29 ਪ੍ਰਤੀ ਡਾਲਰ 'ਤੇ ਖੁੱਲ੍ਹਣ ਤੋਂ ਬਾਅਦ ਡਿੱਗ ਕੇ 82.35 ਪ੍ਰਤੀ ਡਾਲਰ 'ਤੇ ਆ ਗਿਆ। ਇਹ ਪਿਛਲੇ ਬੰਦ ਪੱਧਰ ਦੇ ਮੁਕਾਬਲੇ 10 ਪੈਸੇ ਦੀ ਗਿਰਾਵਟ ਹੈ। ਮੰਗਲਵਾਰ ਨੂੰ ਰੁਪਿਆ 82.25 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਛੇ ਮੁਦਰਾਵਾਂ ਦੀ ਤੁਲਨਾ ਵਿੱਚ ਅਮਰੀਕੀ ਮੁਦਰਾ ਨੂੰ ਮਾਪਣ ਵਾਲਾ ਡਾਲਰ ਸੂਚਕਾਂਕ 0.04 ਫ਼ਸੀਦੀ ਵਧ ਕੇ 102.60 'ਤੇ ਪਹੁੰਤ ਗਿਆ। ਬ੍ਰੈਂਟ ਕਰੂਡ ਆਇਲ ਫਿਊਚਰਜ਼ 0.11 ਫ਼ੀਸਦੀ ਦੇ ਵਾਧੇ ਨਾਲ 74.99 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ।