ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਡਿੱਗ ਕੇ 82.81 ''ਤੇ ਪੁੱਜਾ
Tuesday, Aug 08, 2023 - 10:30 AM (IST)
ਮੁੰਬਈ (ਭਾਸ਼ਾ) - ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਛੇ ਪੈਸੇ ਕਮਜ਼ੋਰ ਹੋ ਕੇ 82.81 'ਤੇ ਆ ਗਿਆ। ਘਰੇਲੂ ਸ਼ੇਅਰ ਬਾਜ਼ਾਰ ਵਿੱਚ ਨਕਾਰਾਤਮਕ ਰੁਝਾਨ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਜ਼ਬੂਤੀ ਕਾਰਨ ਰੁਪਿਆ ਕਮਜ਼ੋਰ ਹੋਇਆ ਹੈ। ਵਿਦੇਸ਼ੀ ਮੁੱਦਰਾ ਕਾਰੋਬਾਰੀਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਡਾਲਰ ਦੀ ਮਜ਼ਬੂਤੀ ਅਤੇ ਵਿਦੇਸ਼ੀ ਫੰਡਾਂ ਦੀ ਵਿਕਰੀ ਦੇ ਕਾਰਨ ਰੁਪਏ 'ਤੇ ਦਬਾਅ ਬਣਿਆ ਰਿਹਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਰੁਪਿਆ 82.80 'ਤੇ ਖੁੱਲ੍ਹਿਆ ਅਤੇ ਫਿਰ 82.81 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ : ਚੌਲਾਂ ਤੋਂ ਬਾਅਦ ਖੰਡ ਵਿਗਾੜੇਗੀ ਦੁਨੀਆ ਦਾ ਸੁਆਦ, ਭਾਰਤ ਲੈ ਸਕਦਾ ਹੈ ਵੱਡਾ ਫ਼ੈਸਲਾ
ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਛੇ ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। RBI ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਮੰਗਲਵਾਰ ਨੂੰ ਸ਼ੁਰੂ ਹੋ ਰਹੀ ਹੈ, ਜਿਸ ਦੇ ਨੀਤੀਗਤ ਫ਼ੈਸਲੇ ਦਾ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ। ਕਾਰੋਬਾਰੀ ਇਸ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ। ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਦੀ ਮਜ਼ਬੂਤੀ ਨਾਲ 82.75 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.28 ਫ਼ੀਸਦੀ ਵਧ ਕੇ 102.33 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.12 ਫ਼ੀਸਦੀ ਵਧ ਕੇ 85.44 ਡਾਲਰ ਪ੍ਰਤੀ ਬੈਰਲ ਹੋ ਗਿਆ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8