ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 10 ਪੈਸੇ ਟੁੱਟਾ

Tuesday, Jun 22, 2021 - 12:16 PM (IST)

ਮੁੰਬਈ (ਭਾਸ਼ਾ) - ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਨਾਲ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਤ ਹੋਣ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਮੰਗਲਵਾਰ ਨੂੰ 10 ਪੈਸੇ ਡਿੱਗ ਕੇ 74.20 ਦੇ ਪੱਧਰ 'ਤੇ ਆ ਗਿਆ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਡਾਲਰ ਦੇ ਮੁਕਾਬਲੇ 74.18 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਫਿਰ ਕਮਜ਼ੋਰ ਰੁਝਾਨ ਦੇ ਨਾਲ 74.20 'ਤੇ ਆ ਗਿਆ, ਜੋ ਪਿਛਲੇ ਬੰਦ ਕੀਮਤ ਨਾਲੋਂ 10 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਰੁਪਿਆ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 74.10 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.32% ਦੀ ਤੇਜ਼ੀ ਨਾਲ 75.14 ਡਾਲਰ ਪ੍ਰਤੀ ਬੈਰਲ ਹੋ ਗਿਆ। ਸ਼ੇਅਰ ਬਾਜ਼ਾਰ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ ਕੁਲ ਆਧਾਰ 'ਤੇ 1,244.71 ਕਰੋੜ ਰੁਪਏ ਦੇ ਸ਼ੇਅਰ ਵੇਚੇ।


Harinder Kaur

Content Editor

Related News