ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 11 ਪੈਸੇ ਟੁੱਟਿਆ

12/10/2020 12:21:34 PM

ਮੁੰਬਈ (ਪੀ. ਟੀ.) - ਅਮਰੀਕੀ ਕਰੰਸੀ 'ਚ ਵਾਧੇ ਅਤੇ ਘਰੇਲੂ ਸਟਾਕ ਮਾਰਕੀਟ ਦੀ ਕਮਜ਼ੋਰ ਕਾਰਗੁਜ਼ਾਰੀ ਦੇ ਕਾਰਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ 11 ਪੈਸੇ ਡਿੱਗ ਕੇ 73.68 ਦੇ ਪੱਧਰ 'ਤੇ ਬੰਦ ਹੋਇਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 73.68 ਦੇ ਪੱਧਰ 'ਤੇ ਖੁੱਲ੍ਹਿਆ, ਜੋ ਪਿਛਲੇ ਬੰਦ ਦੇ ਮੁਕਾਬਲੇ 11 ਪੈਸੇ ਦੀ ਗਿਰਾਵਟ ਦਾ ਸੰਕੇਤ ਦਿੰਦਾ ਹੈ। ਰੁਪਿਆ ਸੱਤ ਪੈਸੇ ਦੀ ਮਜ਼ਬੂਤੀ ਨਾਲ ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 73.57 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਵਿਦੇਸ਼ੀ ਸੰਸਥਾਗਤ ਨਿਵੇਸ਼ਕ ਪੂੰਜੀ ਬਾਜ਼ਾਰ ਵਿਚ ਸ਼ੁੱਧ ਖਰੀਦਦਾਰ ਰਹੇ ਅਤੇ ਬੁੱਧਵਾਰ ਨੂੰ ਕੁਲ ਆਧਾਰ 'ਤੇ 3,564.23 ਕਰੋੜ ਰੁਪਏ ਦੇ ਸ਼ੇਅਰਾਂ ਦੀ ਖਰੀਦ ਕੀਤੀ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਵਾਇਦਾ 0.47 ਫੀਸਦੀ ਚੜ੍ਹ ਕੇ 49.09 ਡਾਲਰ ਪ੍ਰਤੀ ਬੈਰਲ 'ਤੇ ਰਿਹਾ।


Harinder Kaur

Content Editor

Related News