ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 20 ਪੈਸੇ ਟੁੱਟਿਆ
Monday, Jul 19, 2021 - 12:40 PM (IST)
ਮੁੰਬਈ (ਏਜੰਸੀ) : ਅਮਰੀਕੀ ਮੁਦਰਾ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰ ਵਿਚ ਕਮਜ਼ੋਰੀ ਦਰਮਿਆਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਦੀ ਗਿਰਾਵਟ ਦੇ ਨਾਲ 74.77 ਦੇ ਪੱਧਰ 'ਤੇ ਖੁੱਲ੍ਹਿਆ। ਅੰਤਰਬੈਂਕ ਫੋਰੈਕਸ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 74.73 'ਤੇ ਖੁੱਲ੍ਹਿਆ ਅਤੇ ਫਿਰ 74.77 ਤੱਕ ਡਿੱਗ ਗਿਆ, ਜੋ ਪਿਛਲੇ ਬੰਦ ਭਾਅ ਨਾਲੋਂ 20 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.57 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.02% ਦੀ ਤੇਜ਼ੀ ਨਾਲ 92.70 ਦੇ ਪੱਧਰ 'ਤੇ ਬੰਦ ਹੋਇਆ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.57% ਦੀ ਗਿਰਾਵਟ ਦੇ ਨਾਲ 73.17 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।