ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ 12 ਪੈਸੇ ਦੀ ਤੇਜ਼ੀ ਨਾਲ 74.25 ਦੇ ਪੱਧਰ ''ਤੇ ਖੁੱਲ੍ਹਿਆ

Wednesday, Jun 23, 2021 - 11:28 AM (IST)

ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ 12 ਪੈਸੇ ਦੀ ਤੇਜ਼ੀ ਨਾਲ 74.25 ਦੇ ਪੱਧਰ ''ਤੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ ਵਿਚ ਹੋਏ ਵਾਧੇ ਦੇ ਦਰਮਿਆਨ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਬੁੱਧਵਾਰ ਨੂੰ 12 ਪੈਸੇ ਦੀ ਤੇਜ਼ੀ ਨਾਲ 74.25 ਦੇ ਪੱਧਰ 'ਤੇ ਪਹੁੰਚ ਗਿਆ। ਵਪਾਰੀਆਂ ਨੇ ਕਿਹਾ ਕਿ ਫੈਡਰਲ ਰਿਜ਼ਰਵ ਦੇ ਚੇਅਰਮੈਨ ਜੇਰੋਮ ਪਾਵੇਲ ਦੀ ਯੂ.ਐੱਸ. ਕੇਂਦਰੀ ਬੈਂਕ ਦੀ ਵਿਆਜ ਦਰਾਂ ਵਿਚ ਤੇਜ਼ੀ ਨਾਲ ਵਾਧਾ ਨਾ ਕਰਨ ਬਾਰੇ ਕੀਤੀ ਗਈ ਗੱਲਬਾਤ ਨੇ ਨਿਵੇਸ਼ਕਾਂ ਦੀਆਂ ਭਾਵਨਾਵਾਂ ਨੂੰ ਮਜ਼ਬੂਤ​ਕਰਨ ਵਿਚ ਸਹਾਇਤਾ ਕੀਤੀ ਹੈ।

ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਇਕਾਈ ਡਾਲਰ ਦੇ ਮੁਕਾਬਲੇ 74.26 ਦੇ ਪੱਧਰ 'ਤੇ ਖੁੱਲ੍ਹ ਗਈ ਅਤੇ ਫਿਰ 74.25 ਦੇ ਪੱਧਰ 'ਤੇ ਪਹੁੰਚ ਗਈ, ਜੋ ਪਿਛਲੇ ਬੰਦ ਦੇ ਮੁਕਾਬਲੇ 12 ਪੈਸੇ ਦੀ ਮਜ਼ਬੂਤੀ ਦਰਸਾਉਂਦੀ ਹੈ। ਮੰਗਲਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 74.37 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.65% ਦੀ ਤੇਜ਼ੀ ਨਾਲ 75.30 ਡਾਲਰ ਪ੍ਰਤੀ ਬੈਰਲ ਹੋ ਗਿਆ। ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.12% ਦੇ ਵਾਧੇ ਨਾਲ 91.86 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।


author

Harinder Kaur

Content Editor

Related News