ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਸਪਾਟ ਖੁੱਲ੍ਹਿਆ ਰੁਪਿਆ
Thursday, Jan 25, 2024 - 10:21 AM (IST)
ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ 'ਚ ਨਰਮ ਰੁਖ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਸਪਾਟ ਖੁੱਲ੍ਹਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ, ਮਜ਼ਬੂਤ ਅਮਰੀਕੀ ਕਰੰਸੀ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੀ ਲਗਾਤਾਰ ਵਿਕਰੀ ਕਾਰਨ ਰੁਪਿਆ ਸੀਮਤ ਦਾਇਰੇ 'ਚ ਕਾਰੋਬਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ - Air India ਨੂੰ ਸੁਰੱਖਿਆ ਉਲੰਘਣਾ ਕਰਨੀ ਪਈ ਮਹਿੰਗੀ, DGCA ਨੇ ਠੋਕਿਆ 1.10 ਕਰੋੜ ਰੁਪਏ ਦਾ ਜੁਰਮਾਨਾ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.13 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਅਤੇ 83.11 ਪ੍ਰਤੀ ਡਾਲਰ ਦੇ ਉੱਚ ਪੱਧਰ ਨੂੰ ਛੂਹ ਗਿਆ। ਇਸ ਤੋਂ ਬਾਅਦ ਇਹ ਫਿਸਲ ਕੇ 83.14 ਪ੍ਰਤੀ ਡਾਲਰ 'ਤੇ ਆ ਗਿਆ। ਬੁੱਧਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.12 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.08 ਫ਼ੀਸਦੀ ਦੇ ਵਾਧੇ ਨਾਲ 103.22 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.31 ਫ਼ੀਸਦੀ ਵਧ ਕੇ 80.29 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਬੁੱਧਵਾਰ ਨੂੰ 6,934.93 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ - Ram Mandir Ceremony: ਅੱਜ ਯਾਨੀ 22 ਜਨਵਰੀ ਨੂੰ ਪੈਦਾ ਹੋਣ ਵਾਲੇ ਬੱਚਿਆਂ ਦੀ ਰਾਸ਼ੀ ਹੋਵੇਗੀ ਖ਼ਾਸ, ਜਾਣੋ ਕਿਵੇਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8