ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 13 ਪੈਸੇ ਚੜ੍ਹਿਆ

Tuesday, Jun 15, 2021 - 02:43 PM (IST)

ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 13 ਪੈਸੇ ਚੜ੍ਹਿਆ

ਮੁੰਬਈ(ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ ਵਿਚ ਸਕਾਰਾਤਮਕ ਰੁਝਾਨ ਦੇ ਕਾਰਨ ਰੁਪਿਆ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਅਮਰੀਕੀ ਡਾਲਰ ਦੇ ਮੁਕਾਬਲੇ 13 ਪੈਸੇ ਚੜ੍ਹ ਕੇ 73.16 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ ਘਰੇਲੂ ਯੂਨਿਟ ਡਾਲਰ ਦੇ ਮੁਕਾਬਲੇ 73.20 ਦੇ ਪੱਧਰ 'ਤੇ ਖੁੱਲ੍ਹਿਆ, ਫਿਰ 73.16 ਦਾ ਵਾਧਾ ਦਰਜ ਕੀਤਾ, ਜੋ ਪਿਛਲੇ ਬੰਦ ਕੀਮਤ ਦੇ ਮੁਕਾਬਲੇ 13 ਪੈਸੇ ਦਾ ਵਾਧਾ ਦਰਸਾਉਂਦਾ ਹੈ।

ਰੁਪਿਆ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 73.29 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਵੱਡੀਆਂ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਇੰਡੈਕਸ 0.05% ਦੀ ਗਿਰਾਵਟ ਨਾਲ 90.47 ਦੇ ਪੱਧਰ 'ਤੇ ਬੰਦ ਹੋਇਆ। ਗਲੋਬਲ ਤੇਲ ਦਾ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.29 ਫੀਸਦੀ ਚੜ੍ਹ ਕੇ 73.07 ਡਾਲਰ ਪ੍ਰਤੀ ਬੈਰਲ ਰਿਹਾ। ਸ਼ੇਅਰ ਬਾਜ਼ਾਰ ਦੇ ਆਰਜ਼ੀ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ ਕੁੱਲ ਅਧਾਰ 'ਤੇ 503.51 ਕਰੋੜ ਰੁਪਏ ਦੇ ਸ਼ੇਅਰ ਵੇਚੇ।

 


author

Harinder Kaur

Content Editor

Related News